ਸਾਹਨੇਵਾਲ, 20 ਜੂਨ (ਹਨੀ ਚਾਠਲੀ)-ਸਿੱਖਿਆ ਵਿਭਾਗ ਦੁਆਰਾ ਜਾਰੀ ਹਦਾਇਤਾਂ ਅਨੁਸਾਰ ਅਧਿਆਪਕ ਟਰਾਂਸਫ਼ਰ ਪਾਲਿਸੀ 2019 ਅਧੀਨ ਅਧਿਆਪਕਾਂ ਦੁਆਰਾ ਜਨਰਲ ਟਰਾਂਸਫ਼ਰ 2026 ਅਧੀਨ ਅਪਲਾਈ ਕੀਤਾ ਗਿਆ ਸੀ। ਪ੍ਰੰਤੂ ਕੁੱਝ ਅਧਿਆਪਕਾਂ ਦੀਆਂ ਬਦਲੀਆਂ ਡੀ. ਡੀ. �. ਪੱਧਰ ‘ਤੇ ਰੱਦ ਕਰ ਦਿੱਤੀਆਂ ਗਈਆਂ, ਜਿਸ ਕਾਰਨ ਅਧਿਆਪਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਮਹਿਲਾ ਮੁਲਾਜ਼ਮਾਂ ਨੂੰ ਘਰਾਂ ਤੋਂ 40 ਕਿੱਲੋਮੀਟਰ ਦੇ ਘੇਰੇ ਵਿਚ ਡਿਊਟੀ ਕਰਨ ਸੰਬੰਧੀ ਬਿਆਨ ਜਾਰੀ ਕੀਤਾ ਗਿਆ ਸੀ, ਜਿਸ ਉਪਰੰਤ ਆਪਣੇ ਘਰਾਂ ਤੋਂ 200 ਤੋਂ 300 ਕਿੱਲੋਮੀਟਰ ਦੂਰ ਬੈਠੇ ਅਧਿਆਪਕਾਂ ਦੁਆਰਾ ਜਨਰਲ ਟਰਾਂਸਫ਼ਰ 2026 ਅਧੀਨ ਅਪਲਾਈ ਕੀਤਾ ਗਿਆ, ਕੁੱਝ ਅਧਿਆਪਕਾਂ ਦੀਆਂ ਪ੍ਰਤੀ ਬੇਨਤੀਆਂ ਡੀ. ਡੀ. �. ਦੁਆਰਾ ਬਿਨਾਂ ਕਿਸੇ ਕਾਰਨਾਂ ਤੋਂ ਰੱਦ ਕਰ ਦਿੱਤੀਆਂ ਗਈਆਂ, ਜਿਸ ਦੇ ਸਿੱਟੇ ਵਜੋਂ ਇਹ ਅਧਿਆਪਕ ਆਪਣੇ ਘਰਾਂ ਦੇ ਨੇੜੇ ਸਟੇਸ਼ਨ ਚੋਣ ਕਰਨ ਦੇ ਮੌਕੇ ਤੋਂ ਵਾਂਝੇ ਰਹਿ ਗਏ ਹਨ ਜਿਸ ਕਾਰਨ ਅਧਿਆਪਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਮੌਕੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪੈ੍ਰੱਸ ਸਕੱਤਰ ਮਨੋਜ ਕੁਮਾਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਹਰਵਿੰਦਰ ਸਿੰਘ ਪੁੜੈਣ, ਨਵੀਨ ਕਪਿਲਾ, ਜਗਮੀਤ ਸਿੰਘ, ਗੁਰਬਖ਼ਸ਼ ਸਿੰਘ ਤੇ ਸਰਬਜੀਤ ਸਿੰਘ ਨੇ ਵਿਭਾਗ ਤੋਂ ਮੰਗ ਕੀਤੀ ਗਈ ਹੈ ਕਿ ਡੀ. ਡੀ. �. ਪੱਧਰ ‘ਤੇ ਰੱਦ ਹੋਈਆਂ ਬਦਲੀਆਂ ਵਿਚ ਜਲਦ ਸੋਧ ਕੀਤੀ ਜਾਵੇ ਅਤੇ ਅਧਿਆਪਕਾਂ ਨੂੰ ਜਨਰਲ ਟਰਾਂਸਫ਼ਰ ਅਧੀਨ ਸਟੇਸ਼ਨ ਚੋਣ ਕਰਨ ਦਾ ਮੌਕਾ ਦਿੱਤਾ ਜਾਵੇ ਤਾਂ ਜੋ ਆਪਣੇ ਘਰਾਂ ਤੋਂ ਦੂਰ ਬੈਠੇ ਅਧਿਆਪਕ ਬਿਨਾਂ ਕਿਸੇ ਮਾਨਸਿਕ ਦਬਾਅ ਦੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਸਕਣ।