ਮਲੌਦ, 20 ਜੂਨ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿਆੜ ਨੂੰ ਹਲਕਾ ਪਾਇਲ ਐੱਸ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ‘ਤੇ ਖ਼ੁਸ਼ੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਠੇਕੇਦਾਰ ਹਰਦੇਵ ਸਿੰਘ ਸਿਆੜ ਨੇ ਕਿਹਾ ਕਿ ਸਾਡੇ ਨਗਰ ਨੂੰ ਪਾਰਟੀ ਪ੍ਰਧਾਨ ਵਲੋਂ ਪਹਿਲੀ ਵਾਰ ਬਹੁਤ ਵੱਡਾ ਮਾਣ ਸਨਮਾਨ ਦਿੱਤਾ ਗਿਆ ਹੈ। ਜਿਸ ਲਈ ਉਹ ਅਤੇ ਸਮੁੱਚੀ ਟੀਮ ਧੰਨਵਾਦ ਕਰਦੀ ਹੈ। ਇਸ ਮੌਕੇ ਠੇਕੇਦਾਰ ਹਰਦੇਵ ਸਿੰਘ ਦੇ ਗ੍ਰਿਹ ਵਿਖੇ ਸਮੁੱਚੀ ਨਗਰ ਸਿਆੜ ਦੀ ਲੀਡਰਸ਼ਿਪ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਵਰਨ ਸਿੰਘ, ਜਗਦੀਪ ਸਿੰਘ ਪੱਪੀ, ਮਨਦੀਪ ਸਿੰਘ, ਜਸਵਿੰਦਰ ਸਿੰਘ ਆੜ੍ਹਤੀ, ਨੇਤਰ ਸਿੰਘ, ਅਵਤਾਰ ਸਿੰਘ, ਜਿੰਦਰ ਸਿੰਘ, ਗੁਰਮੀਤ ਸਿੰਘ, ਪ੍ਰਸੰਨ ਸਿੰਘ ਅਤੇ ਨਿਰਭੈ ਸਿੰਘ ਆਦਿ ਹਾਜ਼ਰ ਸਨ। ਜਿਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਪ੍ਰਧਾਨ ਬਲਵਿੰਦਰ ਸਿੰਘ ਨੂੰ ਵਧਾਈ ਦਿੱਤੀ।