10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮੰਤਰੀ ਮੁੰਡੀਆਂ ਵਲੋਂ ਪਿੰਡ ਕਟਾਣੀ ਕਲਾਂ ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 21-06-2026
ਕੁਹਾੜਾ, 20 ਜੂਨ (ਸੰਦੀਪ ਸਿੰਘ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤਹਿਤ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਪਿੰਡ ਕਟਾਣੀ ਕਲਾਂ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਬਲਾਕ ਸੰਮਤੀ ਕੂੰਮਕਲਾਂ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਤੇ ਵਾਈਸ ਚੇਅਰਮੈਨ ਸ਼ੁੱਭਨੀਤ ਸਿੰਘ ਸ਼ਨੀ ਕਟਾਣੀ ਖ਼ਾਸ ਤੌਰ ‘ਤੇ ਹਾਜ਼ਰ ਰਹੇ। ਇਸ ਦੌਰਾਨ ਮੰਤਰੀ ਮੁੰਡੀਆਂ ਨੇ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਇਹ ਯੋਜਨਾਵਾਂ ਗਰੀਬ ਅਤੇ ਜ਼ਰੂਰਤਮੰਦ ਵਰਗ ਲਈ ਵੱਡੀ ਰਾਹਤ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੀਆਂ ਸਹਾਇਤਾ ਮੁਹਿੰਮਾਂ ਜਾਰੀ ਰਹਿਣਗੀਆਂ। ਇਸ ਮੌਕੇ ਸਨੀ ਕਟਾਣੀ ਨੇ ਮੰਤਰੀ ਮੁੰਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਨਾਲ ਲੋੜਵੰਦ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਸਰਕਾਰ ਅਤੇ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮਨਜੀਤ ਸਿੰਘ ਸਰਪੰਚ, ਰਾਜ ਕੁਮਾਰ ਬਰਮਾ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਇਕਬਾਲ ਸਿੰਘ ਪੀ. ਏ., ਅਮਨ ਕਟਾਣੀ, ਕਮਲਜੀਤ ਕੌਰ, ਅੱਛਰਦੀਪ ਸਿੰਘ, ਕੁਲਦੀਪ ਸਿੰਘ ਸਮੇਤ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਸਰਕਾਰ ਵਲੋਂ 8ਵੀਂ ਜਮਾਤ ਦੇ ਸਿਲੇਬਸ ਵਿਚ ਸਿੱਖ ਇਤਿਹਾਸ ਸ਼ਾਮਿਲ ਕਰਨਾ ਇਤਿਹਾਸਕ ਕਦਮ-ਅਮਨਜੀਤ ਕੌਰ ਰਾਏ ਅਗਲੀ ਖ਼ਬਰ ਨਗਰ ਪੰਚਾਇਤ ਅਜਨਾਲਾ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ
Ad Position 24