10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ ਦੇ ਸੱਦੇ ’ਤੇ ਬਿਜਲੀ ਮੰਤਰੀ ਦੀ ਰਿਹਾਇਸ਼ ਬਾਹਰ ਕੀਤਾ ਸੂਬਾ ਪੱਧਰੀ ਵਿਸ਼ਾਲ ਇਕੱਠ

Ad Position 21
No active advertisement
ਅਜੀਤ ਡੈਸਕ 21-06-2026
ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਦੀ ਰਿਹਾਇਸ਼ ਖੰਨਾ ਅੱਗੇ ਪਾਵਰਕੌਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ ਦੇ ਸੱਦੇ ਤੇ ਇੱਕ ਵਿਸ਼ਾਲ ਰੈਲੀ ਤੇ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ ਜਿਸ ਵਿਚ ਬਿਜਲੀ ਮੁਲਾਜ਼ਮਾਂ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ, ਅਤੇ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਤਾਲਮੇਲ ਕਮੇਟੀ ਦੇ ਆਗੂ ਗੁਰਵਿੰਦਰ ਸਿੰਘ ਪੰਨੂ, ਜਗਰੂਪ ਸਿੰਘ ਲਹਿਰਾ, ਸਿਮਰਨਜੀਤ ਨੀਲੋਂ, ਗੁਰਪ੍ਰੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਵਿਭਾਗਾਂ ਵਿਚ ਤੈਨਾਤ ਆਊਟਸੋਰਸ ਮੁਲਾਜ਼ਮ ਲਗਭੱਗ ਪਿਛਲੇ ਇੱਕ ਦਹਾਕੇ ਤੋਂ ਅਪਣੇ ਪੱਕੇ ਰੋਜ਼ਗਾਰ ਅਤੇ ਘੱਟੋ ਘੱਟ ਉਜਰਤ ਦੇ ਕਾਨੂੰਨ ਮੁਤਾਬਿਕ ਤਨਖ਼ਾਹ ਤੇ ਹੋਰ ਮੰਗਾ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਆ ਰਹੇ ਹਨ। ਸੰਘਰਸ਼ ਦੇ ਇਸ ਦੌਰ ਵਿਚ ਮਿਤੀ 24/05/2026 ਨੂੰ ਬਿਜਲੀ ਮੰਤਰੀ ਤਰੁਨਪ੍ਰੀਤ ਸੌਂਧ ਅਤੇ ਬਿਜਲੀ ਨਿਗਮ ਦੀ ਮੈਨੇਜਮੇੰਟ ਵਲੋਂ ਤਾਲਮੇਲ ਕਮੇਟੀ ਨਾਲ ਇੱਕ ਲਿਖਤੀ ਸਮਝੌਤਾ ਕੀਤਾ ਗਿਆ ਸੀ, ਇਸ ਲਿਖਤੀ ਸਮਝੌਤੇ ਮੁਤਾਬਿਕ 29/05/2026 ਤੱਕ ਨੋਟੀਫ਼ਿਕੇਸ਼ਨ ਜਾਰੀ ਕਰਨ ਅਤੇ 15/06/2026 ਤੱਕ ਬਿਜਲੀ ਨਿਗਮ ਦੇ ਸਮੂਹ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿਚ ਠੇਕੇ ਤੇ ਸ਼ਾਮਿਲ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਕੁਛ ਹੀ ਦਿਨਾਂ ਦੇ ਅਰਸੇ ਮਗਰੋਂ ਬਿਜਲੀ ਨਿਗਮ ਦੀ ਮੈਨੇਜਮੇੈਂਟ ਕੀਤੇ ਸਮਝੌਤੇ ਲਾਗੂ ਕਰਨ ਤੋਂ ਇਨਕਾਰੀ ਹੋ ਗਈ ਅਤੇ ਇਸਦੀ ਜਗਾ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਨਵੇਂ ਆਰਡੀਨੈਂਸ ਦਾ ਕਾਨੂੰਨ ਬਣਨ ਉਪਰੰਤ ਲਾਗੂ ਕਰਨ ਦਾ ਐਲਾਨ ਕਰਕੇ ਕੀਤੇ ਲਿਖਤੀ ਸਮਝੌਤੇ ਤੋਂ ਕਿਨਾਰਾ ਕਰ ਲਿਆ। ਇਸ ਹਾਲਤ ਵਿਚ ਤਾਲਮੇਲ ਕਮੇਟੀ ਨੂੰ ਮਜਬੂਰੀ ਵੱਸ ਪੰਜਾਬ ਭਰ ਵਿਚ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੋਰ ਵੀ ਭਰਾਤਰੀ ਜਥੇਬੰਦੀਆਂ ਜਿਹੜੀਆਂ ਇਸ ਸਮਝੌਤੇ ਵਿਚ ਸ਼ਾਮਿਲ ਸਨ ਉਨ੍ਹਾਂ ਵਲੋਂ ਵੀ ਸੰਘਰਸ਼ ਦੇ ਰਾਹ ਦੀ ਚੋਣ ਕੀਤੀ ਗਈ।ਬਿਜਲੀ ਨਿਗਮ ਅਤੇ ਸਰਕਾਰ ਦੇ ਇਸ ਧੋਖੇ ਭਰੇ ਵਿਹਾਰ ਵਿਰੁੱਧ ਸਾਰੇ ਪੰਜਾਬ ਭਰ ਵਿਚ ਥਰਮਲਾਂ, ਹਾਈਡਲ ਪ੍ਰੋਜੈਕਟਾਂ, ਦਫਤਰਾਂ, ਗ੍ਰਿਡ ਅਤੇ ਫ਼ੀਲਡ ਵਿਚ ਕੰਮ ਕਰਦੇ ਸਮੂਹ ਮੁਲਾਜ਼ਮ ਮਜਬੂਰੀ ਵੱਸ ਸੰਘਰਸ਼ ਦੇ ਰਾਹ ਤੁਰੇ ਹੋਏ ਹਨ ਜਿਸਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਆਗੂਆਂ ਵਲੋਂ ਇਸ ਰੈਲੀ ਚ ਪੰਜਾਬ ਦੇ ਮਿਹਨਤਕਸ਼ ਲੋਕਾਂ ਨੂੰ ਇੱਕ ਜ਼ੋਰਦਾਰ ਅਪੀਲ ਕੀਤੀ ਗਈ ਕਿ ਇਹ ਸੰਘਰਸ਼ ਸਾਡਾ ਸ਼ੌਕ ਨਹੀਂ ਸਕੋ ਮਜਬੂਰੀ ਹੈ ਜੋ ਸਰਕਾਰ ਵਲੋਂ ਪੈਦਾ ਕੀਤੀ ਗਈ ਹੈ ਇਸ ਲਈ ਬਿਜਲੀ ਸਬੰਧੀ ਜੋ ਵੀ �ਕੜਾਂ ਪੰਜਾਬ ਦੇ ਲੋਕਾਂ ਨੂੰ ਆ ਰਹੀਆਂ ਹਨ ਉਨ੍ਹਾਂ ਲਈ ਨਿਗਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਪੂਰਨ ਤੌਰ ਤੇ ਜ਼ਿੰਮੇਵਾਰ ਹੈ। ਇਸ ਲਈ ਇਸ ਸੰਘਰਸ਼ ਵਿਚ ਸਰਕਾਰ ਵਿਰੁੱਧ ਬਿਜਲੀ ਮੁਲਾਜ਼ਮਾਂ ਨੂੰ ਪੂਰਨ ਸਹਿਯੋਗ ਦਿਤਾ ਜਾਵੇ। ਰੈਲੀ ਦੇ ਅਖੀਰ ਚ ਨਿਗਮ ਦੀ ਮੈਨੇਜਮੇੈਂਟ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਅਗਰ ਕੀਤੇ ਸਮਝੌਤੇ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਤਾਲਮੇਲ ਕਮੇਟੀ ਦੀ ਮਜਬੂਰੀ ਹੋਵੇਗੀ ਅਜ ਦੀ ਰੈਲੀ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਸੂਬਾ ਸਕੱਤਰ ਜਗਤਾਰ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਜੋਰਾ ਸਿੰਘ ਨਸਰਾਲੀ, ਲੋਕ ਮੋਰਚਾ ਪੰਜਾਬ ਤੋਂ ਜਗਮੇਲ ਸਿੰਘ, ਟੀ ਐਸ ਯੂ (ਭੰਗਲ) ਤੋਂ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ �ਲਖ, ਮੋਲਡਰ ਸਟੀਲ ਵਰਕਰ ਯੂਨੀਅਨ ਤੋਂ ਹਰਜਿੰਦਰ ਸਿੰਘ, ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਤੋਂ ਸੂਬਾ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਡੀ ਟੀ ਐਫ ਤੋਂ ਸੂਬਾ ਸਕੱਤਰ ਰੇਸ਼ਮ ਸਿੰਘ, ਫਰਦ ਕੇਂਦਰ ਯੂਨੀਅਨ ਤੋਂ ਰਮਨਦੀਪ ਸਿੰਘ, ਸੀਟੀਯੂ ਪੰਜਾਬ ਤੋਂ ਮੀਤ ਪ੍ਰਧਾਨ ਜਗਦੀਸ਼ ਚੰਦ ਆਦਿ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਨੂੰ ਮਿਲਿਆ ਮਾਣ, ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਅੰਤਰਰਾਸ਼ਟਰੀ ਪੈਨਲਿਸਟ ਵਜੋਂ ਸਨਮਾਨਿਤ ਅਗਲੀ ਖ਼ਬਰ ਚੁੱਪਕੀ ਵਿਖੇ ਸਿਮਕ ਗੋਤ ਦੇ ਜਠੇਰਿਆਂ ਦੀ 18ਵੀਂ ਸਾਲਾਨਾ ਬਰਸੀ ਮਨਾਈ
Ad Position 24