ਸਮਰਾਲਾ, 20 ਜੂਨ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਲਈ ਇਹ ਬਹੁਤ ਹੀਵੱਡਾ ਮਾਣ ਪ੍ਰਾਪਤ ਹੋਇਆ ਹੈ ਕਿ ਸਕੂਲ ਦੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾਨੂੰ ਅੰਤਰਰਾਸ਼ਟਰੀ ਸਿੱਖਿਆ ਸੰਮੇਲਨ ਅਤੇ ਪੁਰਸਕਾਰ ਸਮਾਰੋਹ 2026 ਵਿਚ ਇੱਕ ਵਿਸ਼ੇਸ਼ ਅੰਤਰਰਾਸ਼ਟਰੀ ਪੈਨਲਿਸਟ ਵਜੋਂ ਸੱਦਾ ਦਿੱਤਾ ਗਿਆ ਅਤੇ। ਇਸ ਸਮਾਗਮ ਵਿਚ 60 ਪ੍ਰਮੁੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਭਾਗ ਲਿਆ, ਜਿੱਥੇ ਡਾ. ਸ਼ਰਮਾਨੇ ਭਾਰਤ ਦੀ ਨੁਮਾਇੰਦਗੀ ਕਰਦਿਆਂ ਭੂਟਾਨ, ਸ੍ਰੀਲੰਕਾ, ਨੇਪਾਲ, ਬੰਗਲਾਦੇਸ਼ ਅਤੇ ਪਾਕਿਸਤਾਨ ਦੇ ਸਿੱਖਿਆ ਮਾਹਿਰਾਂ ਨਾਲ ਮੰਚ ਸਾਂਝਾ ਕੀਤਾ। ਸਮਾਗਮ ਦੌਰਾਨ ਡਾ. ਸ਼ਰਮਾਨੂੰ ਪੁੱਛਿਆ ਗਿਆ ਕਿ ਸਕੂਲ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਆਲੋਚਨਾਤਮਿਕ ਸੋਚ ਅਤੇ ਸਮੱਸਿਆ-ਹੱਲ ਕਰਨ ਦੀ ਯੋਗਤਾ ਕਿਵੇਂ ਵਿਕਸਿਤ ਕਰ ਸਕਦੇ ਹਨ? ਇਸ ਮਹੱਤਵਪੂਰਨ ਵਿਸ਼ੇ ‘ਤੇ ਉਨ੍ਹਾਂ ਨੇ ਆਪਣੇ ਦੂਰਦਰਸ਼ੀ ਅਤੇ ਪ੍ਰੇਰਣਾਦਾਇਕ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਆਧੁਨਿਕ ਸਿੱਖਿਆ ਸਿਰਫ਼ ਪੁਸਤਕੀ ਗਿਆਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਵਿਦਿਆਰਥੀਆਂ ਨੂੰ ਨਵੀਆਂ ਸੋਚਾਂ, ਸਿਰਜਣਾਤਮਿਕਤਾ ਅਤੇ ਜੀਵਨ ਦੀਆਂ ਅਸਲ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਵਿਚਾਰਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਬਹੁਤ ਸਰਾਹਨਾ ਮਿਲੀ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ ਦੀ ਪ੍ਰਸ਼ੰਸਾ ਕੀਤੀ ਗਈ ਹੈ।ਸਕੂਲ ਦੇ ਚੇਅਰਮੈਨ ਕਰਨਵੀਰ ਸਿੰਘ ਢਿੱਲੋਂ ਨੇਕਿਹਾ ਹੈ ਕਿ ਡਾ. ਪੂਨਮ ਸ਼ਰਮਾਦੀ ਇਹ ਵਿਲੱਖਣ ਉਪਲਬਧੀ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਅਤੇ ਪੂਰੇ ਸਿੱਖਿਆ ਭਾਈਚਾਰੇ ਲਈ ਮਾਣ ਦਾ ਵਿਸ਼ਾ ਹੈ। ਉਨ੍ਹਾਂਨੇ ਜਿੱਥੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਅਜਿਹੀਆਂ ਹੋਰ ਵੱਡੀਆਂ ਸਫਲਤਾਵਾਂ ਦੀ ਕਾਮਨਾ ਕੀਤੀ ਹੈ।