09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਅਜੋਕੇ ਸਮੇਂ ’­ਚ ਯੋਗ ਨੂੰ ਅਪਣਾਉਣ ਦੀ ਵਧੇਰੇ ਲੋੜ-ਰਸ਼ਪਾਲ ਸਿੰਘ

Ad Position 21
No active advertisement
ਅਜੀਤ ਡੈਸਕ 22-06-2026

ਸਾਹਨੇਵਾਲ, 21 ਜੂਨ (ਹਨੀ ਚਾਠਲੀ)-ਸਾਹਨੇਵਾਲ ਦੇ ਡਰੀਮ ਪਾਰਕ ਵਿਖੇ ਭਾਰਤੀ ਯੋਗ ਸੰਸਥਾਨ ਵਲੋਂ ਸਾਹਨੇਵਾਲ ਦੇ ਡਰੀਮ ਪਾਰਕ ਵਿਖੇ ਐਨ. ਐੱਲ. ਸੀ. ਆਈ. ਕੰਪਿਊਟਰ ਇੰਸਟੀਚਿਊਟ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਕਿਹਾ ਕਿ ਅੱਜ ਕੱਲ੍ਹ ਦੀ ਭੱਜ ਦੌੜ ਵਾਲੀ ਜ਼ਿੰਦਗੀ ਕਾਰਨ ਸਿਹਤ ਦੇ ਖੇਤਰ ਵਿਚ ਕਈ ਨਵੀਆਂ ਚੁਨੌਤੀਆਂ ਸਾਡੇ ਸਾਹਮਣੇ ਹਨ। ਗੈਰ ਸੰਚਾਰੀ ਰੋਗ ਜਿਵੇਂ ਹਾਈ ਬਲੱਡ ਪ੍ਰਰੈਸ਼ਰ, ਸ਼ੂਗਰ, ਦਿਲ ਦਾ ਦੌਰਾ, ਲਕਵਾ, ਕੈਂਸਰ, ਦਮਾ, ਸਾਹ ਦੀਆਂ ਬਿਮਾਰੀਆਂ, ਪੇਟ ਦੀਆਂ ਬਿਮਾਰੀਆਂ ਤੇ ਮਾਨਸਿਕ ਰੋਗਾਂ ਨਾਲ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ‘ਚ ਯੋਗ ਨੂੰ ਅਪਣਾਉਣ ਦੀ ਹੋਰ ਵਧੇਰੇ ਲੋੜ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਮਾਜ ਵਿਚ ਸਰੀਰਕ ਘੱਟ ਤੇ ਦਿਮਾਗ਼ੀ ਗਤੀਵਿਧੀਆਂ ਵਧ ਗਈਆਂ ਹਨ, ਜੋ ਕਿ ਤਣਾਅ ਦਾ ਇਕ ਵੱਡਾ ਕਾਰਨ ਹਨ। ਇਸ ਤੋਂ ਮੁਕਤੀ ਲਈ ਸਭ ਤੋਂ ਵੱਧ ਜ਼ਰੂਰੀ ਹੈ, ਸਰੀਰਕ ਗਤੀਵਿਧੀਆਂ ਵਿਚ ਵਾਧਾ ਕਰਨਾ। ਇਨ੍ਹਾਂ ‘ਚ ਯੋਗਾ ਕਰਨਾ ਸਭ ਤੋਂ ਵੱਧ ਲਾਹੇਵੰਦ ਹੈ। ਰਸ਼ਪਾਲ ਸਿੰਘ ਨੇ ਕਿਹਾ ਕਿ ਯੋਗ ਕਸਰਤ ਕਰਨ ਦਾ ਪ੍ਰਾਚੀਨ ਅਤੇ ਲੋਕ ਪ੍ਰਿਅ ਤਰੀਕਾ ਹੈ ਜੋ ਕਿ ਆਸਣਾਂ, ਸਾਹ ਲੈਣ ਦੀ ਪ੍ਰਕਿਰਿਆ ਅਤੇ ਆਤਮਿਕ ਧਿਆਨ ਲਾਉਣ ਵਰਗੀਆਂ ਪ੍ਰਕਿਰਿਆਵਾਂ ਉੱਪਰ ਆਧਾਰਤ ਹੈ ਜੋ ਕਿ ਸ਼ੂਗਰ, ਹਾਈ ਬੀ. ਪੀ., ਦਿਲ ਦੇ ਰੋਗ ਆਦਿ ਬਿਮਾਰੀਆਂ ਨੂੰ ਕਾਬੂ ਵਿਚ ਰੱਖਣ ਲਈ ਸਹਾਈ ਹੁੰਦਾ ਹੈ। ਇਹ ਨਿਰਾਸ਼ਾ, ਥਕਾਵਟ, ਮਾਨਸਿਕ ਪਰੇਸ਼ਾਨੀ ਅਤੇ ਤਣਾਅ ਵਰਗੀਆਂ ਹਾਲਤਾਂ ਵਿਚ ਵੀ ਸਹਾਈ ਹੁੰਦਾ ਹੈ। ਇਸ ਮੌਕੇ ਰਜੀਵ ਸ਼ਰਮਾ, ਗੁਲਸ਼ਨ ਕੁਮਾਰ, ਰਣਜੀਤ ਸਿੰਘ, ਮਨੋਜ ਕੁਮਾਰ, ਵਿਨੋਦ ਕੁਮਾਰ, ਮਨੋਜ, ਨਰਿੰਦਰ ਸਿੰਘ, ਅਰਵਿੰਦ ਅਗਰਵਾਲ, ਸਿੰਗਲਾ, ਹਰਜੀਤ ਸਿੰਘ, ਜੋਨੀ ਸ਼ਰਮਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਵਲੋਂ ਯੋਗਾ ਦਿਵਸ ਮਨਾਇਆ ਅਗਲੀ ਖ਼ਬਰ ਮੰਤਰੀ ਮੁੰਡੀਆਂ ਦੀ ਅਗਵਾਈ ਵਿਚ ‘ਆਪ’ ਵਲੋਂ ਖੰਨਾ ਵਿੱਚ ਪ੍ਰਦਰਸ਼ਨ
Ad Position 24