ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸਿੱਖ ਭਾਈਚਾਰੇ ਨਾਲ ਵਾਪਰ ਰਹੀਆਂ ਘਟਨਾਵਾਂ ਨਿੰਦਣਯੋਗ-ਢੋਡੇ

Ad Position 21
No active advertisement
ਅਜੀਤ ਡੈਸਕ 23-06-2026
ਡੇਹਲੋਂ, 22 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਤੇਜਿੰਦਰ ਸਿੰਘ ਢੋਡੇ ਨੇ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਸਿੱਖ ਭਾਈਚਾਰੇ ਨਾਲ ਵਾਪਰੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਕਿਹਾ ਕਿ ਸਿੱਖਾਂ ‘ਤੇ ਹੋ ਰਹੇ ਹਮਲੇ ਨਾ ਸਿਰਫ਼ ਨਿੰਦਣਯੋਗ ਹਨ, ਸਗੋਂ ਦੇਸ਼ ਦੀ ਧਾਰਮਿਕ ਸਾਂਝ ਅਤੇ ਭਾਈਚਾਰਕ ਏਕਤਾ ਲਈ ਵੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਉਸ ਦੇ ਧਰਮ, ਪਹਿਰਾਵੇ ਜਾਂ ਪਛਾਣ ਦੇ ਆਧਾਰ ‘ਤੇ ਡਰਾਉਣਾ-ਧਮਕਾਉਣਾ ਜਾਂ ਕਿਸੇ ਖੇਤਰ ਵਿਚ ਜਾਣ ਤੋਂ ਰੋਕਣਾ ਸੰਵਿਧਾਨ ਦੀ ਭਾਵਨਾ ਦੇ ਉਲਟ ਹੈ। ਢੋਡੇ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਬਾਵਜੂਦ ਪੰਜਾਬ ਸਰਕਾਰ ਦੀ ਚੁੱਪੀ ਚਿੰਤਾਜਨਕ ਹੈ। ਪੰਜਾਬ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਦਿਆਂ ਇਸ ਮਾਮਲੇ ‘ਤੇ ਮਜ਼ਬੂਤ ਪੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਅਤੇ ਸੰਬੰਧਿਤ ਸੂਬਾ ਸਰਕਾਰਾਂ ਤੋਂ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 1 ਦੀ ਮੌਤ 1 ਜ਼ਖ਼ਮੀ ਅਗਲੀ ਖ਼ਬਰ ਪੰਜਾਬ ਦੇ ਗਵਰਨਰ ਦੇ ਕਾਫ਼ਲੇ ਦੀ ਐਂਬੂਲੈਂਸ ਦੀ ਇੱਕ ਨਿੱਜੀ ਇਨੋਵਾ ਨਾਲ ਟੱਕਰ, 2 ਜ਼ਖ਼ਮੀ
Ad Position 24
No active advertisement