ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਬਿਜਲੀ ਮੰਤਰੀ ਦੀ ਰਿਹਾਇਸ਼ ਨੇੜੇ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 23-06-2026
ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ 15 ਜੂਨ ਤੋਂ ਬਿਜਲੀ ਮੰਤਰੀ ਦੀ ਰਿਹਾਇਸ਼ ਨੇੜੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਲਗਾਤਾਰ ਅੱਠਵੇਂ ਦਿਨ ਵੀ ਜਾਰੀ ਰਿਹਾ, ਇਸ ਸਮੇਂ ਹਾਜ਼ਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋ, ਗੁਰਪ੍ਰੀਤ ਸਾਡੇ ਢਿੱਲੋਂ - ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਦੇ ਹਜ਼ਾਰਾਂ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਪਾਵਰ ਕਾਰਪੋਰੇਸ਼ਨ ਦੇ ਸਮੁੱਚੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 9 ਜੂਨ ਤੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਦੇ ਕਾਰਨ ਬਿਜਲੀ ਉਤਪਾਦਨ ਅਤੇ ਬਿਜਲੀ ਵੰਡ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਖੰਨਾ ਸ਼ਹਿਰ ਦੇ ਨਿਵਾਸੀਆਂ ਵਲੋਂ ਕੀਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਡੇਹਲੋਂ ਵਿਖੇ ਸੰਤ ਸਿਹੋੜਾ ਵਾਲਿਆਂ ਦੇ ਬਰਸੀ ਸਮਾਗਮ ਭਲਕੇ ਅਗਲੀ ਖ਼ਬਰ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨਾ ਤੈਅ-ਵਿਧਾਇਕ ਸੰਗੋਵਾਲ
Ad Position 24
No active advertisement