ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਗੁਰਦੁਆਰਾ ਸਾਹਿਬ ਡੇਹਲੋਂ ਵਿਖੇ ਸੰਤ ਸਿਹੋੜਾ ਵਾਲਿਆਂ ਦੇ ਬਰਸੀ ਸਮਾਗਮ ਭਲਕੇ

Ad Position 21
No active advertisement
ਅਜੀਤ ਡੈਸਕ 23-06-2026
ਡੇਹਲੋਂ, 22 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੋੜਾ ਵਾਲਿਆਂ ਦੀ ਬਰਸੀ ਨੂੰ ਸਮਰਪਿਤ 23 ਜੂਨ ਨੂੰ ਰਾਤਰੀ ਦੀਵਾਨ ਸਜੇਗਾ। ਇਸ ਸੰਬੰਧੀ ਗੁਰਦੁਆਰਾ ਕਮੇਟੀ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋਏ ਹਨ, ਜਿਨ੍ਹਾਂ ਦੇ ਭੋਗ 24 ਜੂਨ ਨੂੰ ਸਵੇਰੇ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਸਜੇਗਾ। ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ 23 ਜੂਨ ਰਾਤ ਨੂੰ ਗੁਰਦੁਆਰਾ ਸਾਹਿਬ ਵਿਖੇ 8 ਵਜੇ ਤੋਂ 9.30 ਵਜੇ ਤੱਕ ਰਾਤ ਦੇ ਦੀਵਾਨ ਦੌਰਾਨ ਬਾਬਾ ਮਨਦੀਪ ਸਿੰਘ ਰੇਰੂ ਸਾਹਿਬ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਨ ਲਈ ਸਮੇਂ ਸਿਰ ਪੁੱਜਣ ਦੀ ਅਪੀਲ ਵੀ ਕੀਤੀ। ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਦੀ ਟਿੱਪਰ ਹੇਠਾਂ ਆਉਣ ਕਾਰਨ ਮੌਤ ਅਗਲੀ ਖ਼ਬਰ ਬਿਜਲੀ ਮੰਤਰੀ ਦੀ ਰਿਹਾਇਸ਼ ਨੇੜੇ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ
Ad Position 24
No active advertisement