07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦਾ ਸਖ਼ਤ ਐਕਸ਼ਨ, ਕਾਲੀਆਂ ਫ਼ਿਲਮਾਂ, ਜਾਲੀਆਂ ਤੇ ਗੈਰ-ਕਾਨੂੰਨੀ ਹੂਟਰਾਂ ਵਾਲੇ ਵਾਹਨ ਹੋਣਗੇ ਜ਼ਬਤ

Ad Position 21
No active advertisement
ਅਜੀਤ ਡੈਸਕ 25-06-2026


ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਇੱਕ ਅਹਿਮ ਅਤੇ ਲੋਕ ਹਿੱਤ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਵੱਲੋਂ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਾਲੀਆਂ ਫ਼ਿਲਮਾਂ, ਗੈਰ-ਕਾਨੂੰਨੀ ਜਾਲੀਆਂ, ਹੂਟਰਾਂ ਅਤੇ ਲਾਲ ਬੱਤੀਆਂ ਵਾਲੇ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਐਸ. ਐਸ. ਪੀ ਦੇ ਇਹ ਹੁਕਮ ਸਰਕਾਰੀ ਅਫ਼ਸਰਾਂ ਤੇ ਮੁਲਾਜ਼ਮਾਂ ਲਈ ਵੀ ਲਾਗੂ ਹੋਣਗੇ । ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਸਪਸ਼ਟ ਕੀਤਾ ਹੈ ਕਿ ਮੌਜੂਦਾ ਸਮੇਂ ਵਿੱਚ ਕਈ ਸ਼ਰਾਰਤੀ ਅਨਸਰ ਵਾਹਨਾਂ ’ਤੇ ਕਾਲੀਆਂ ਫ਼ਿਲਮਾਂ ਅਤੇ ਜਾਲੀਆਂ ਲਗਾ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਹਨ। ਇਸ ਨਾਲ ਨਾ ਸਿਰਫ਼ ਜਾਂਚ ਏਜੰਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸਗੋਂ ਆਮ ਲੋਕਾਂ ਦੀ ਸੁਰੱਖਿਆ ਵੀ ਪ੍ਰਭਾਵਿਤ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਪੂਰੇ ਜ਼ਿਲ੍ਹੇ ਵਿੱਚ ਸਖ਼ਤ ਨਿਗਰਾਨੀ ਦੇ ਨਿਰਦੇਸ਼ ਦਿੱਤੇ ਹਨ। ਖ਼ਾਸ ਗੱਲ ਇਹ ਹੈ ਕਿ ਐਸ. ਐਸ. ਪੀ ਨੇ ਸਿਰਫ਼ ਆਮ ਲੋਕਾਂ ਲਈ ਹੀ ਨਹੀਂ, ਸਗੋਂ ਪੁਲਿਸ ਅਤੇ ਹੋਰ ਸਰਕਾਰੀ ਅਧਿਕਾਰੀਆਂ ਲਈ ਵੀ ਇੱਕ ਸਮਾਨ ਨਿਯਮ ਲਾਗੂ ਕੀਤਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਸਰਕਾਰੀ ਗੱਡੀ ’ਤੇ ਕਾਲੀ ਫ਼ਿਲਮ ਜਾਂ ਗੈਰ-ਕਾਨੂੰਨੀ ਜਾਲੀ ਨਹੀਂ ਹੋਣੀ ਚਾਹੀਦੀ। ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਸਰਕਾਰੀ ਗੱਡੀ ਵਿੱਚ ਅਜਿਹੀ ਉਲੰਘਣਾ ਪਾਈ ਗਈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਫ਼ੈਸਲੇ ਨੂੰ ਲੋਕਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸਨ ਦੀ ਮਿਸਾਲ ਵਜੋਂ ਦੇਖਿਆ ਜਾ ਰਿਹਾ ਹੈ।ਐਸ. ਐਸ. ਪੀ ਨੇ ਸਾਰੇ ਥਾਣਾ ਮੁਖੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਮੋਬਾਈਲ ਨਾਕਾਬੰਦੀਆਂ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਕਾਲੀਆਂ ਫ਼ਿਲਮਾਂ, ਗੈਰ-ਕਾਨੂੰਨੀ ਜਾਲੀਆਂ, ਹੂਟਰਾਂ ਅਤੇ ਲਾਲ ਬੱਤੀਆਂ ਵਾਲੇ ਵਾਹਨਾਂ ਦੀ ਜਾਂਚ ਕਰਕੇ ਮੋਟਰ ਵਹੀਕਲ ਐਕਟ ਤਹਿਤ ਵੱਧ ਤੋਂ ਵੱਧ ਚਲਾਨ ਕਰਨ ਅਤੇ ਲੋੜ ਪੈਣ ’ਤੇ ਵਾਹਨਾਂ ਨੂੰ ਇੰਪਾਊਂਡ ਕਰਨ ਲਈ ਕਿਹਾ ਗਿਆ ਹੈ। ਐਸ. ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ 16 ਤੋਂ 22 ਜੂਨ ਤੱਕ ਖੰਨਾ ਟਰੈਫ਼ਿਕ ਪੁਲਿਸ ਵਲੋਂ ਕਾਲੀਆਂ ਫ਼ਿਲਮਾਂ ਤੇ ਜਾਲੀਆਂ ਲਾਉਣ ਦੇ 85 ਚਾਲਾਨ ਕੀਤੇ ਗਏ। ਪੁਲਿਸ ਦੀਆਂ ਗੱਡੀਆਂ ਵਾਂਗੂੰ ਆਪਣੇ ਵਹੀਕਲਾਂ ਉੱਪਰ ਲਾਲ-ਨੀਲੀ ਲਾਈਟ ਲਾਉਣ ਵਾਲੇ 4 ਵਹੀਕਲਾਂ ਦੇ ਚਾਲਾਨ ਕੀਤੇ ਗਏ। ਅੱਗੇ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕਾਨੂੰਨ ਦੇ ਰਾਜ ਨੂੰ ਮਜ਼ਬੂਤ ਕਰਨ ਲਈ ਜਾਣੇ ਜਾਂਦੇ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਲਿਆ ਗਿਆ ਇਹ ਫ਼ੈਸਲਾ ਨਾ ਸਿਰਫ਼ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਏਗਾ, ਸਗੋਂ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਦਾ ਇਹ ਕਦਮ ਇਹ ਸੰਦੇਸ਼ ਦਿੰਦਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪਾਇਲ ਪੁਲਿਸ ਨੇ ਨਸ਼ੇੜੀਆਂ ਲਈ ਬਣੀਆਂ ਬੇਆਬਾਦ ਛੁਪਣਗਾਹਾਂ ਤੇ ਫੇਰਿਆ ਪੀਲਾ ਪੰਜਾ ਅਗਲੀ ਖ਼ਬਰ ਰੁਜ਼ਗਾਰ ਕ੍ਰਾਂਤੀ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਕਰ ਰਹੀ–ਜੀ.ਪੀ
Ad Position 24