07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕੌਂਸਲਰ ਡਾ. ਸਿਕੰਦਰ ਸਿੰਘ ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 25-06-2026


ਸਮਰਾਲਾ, 24 ਜੂਨ (ਕੁਲਵਿੰਦਰ ਸਿੰਘ)-ਨਗਰ ਕੌਂਸਲ ਸਮਰਾਲਾ ਦੀ ਹੋਈ ਚੋਣ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਆਪਣੇ ਜੇਤੂ ਕੌਂਸਲਰਾਂ ਸਮੇਤ ਪੂਰਨ ਬਹੁਮਤ ਨਾਲ ਕੌਂਸਲਰ ਲਾਲਾ ਮੰਗਤ ਰਾਏ ਨੂੰ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਕੌਂਸਲਰ ਡਾ. ਸਿਕੰਦਰ ਸਿੰਘ ਨੂੰ ਨਗਰ ਕੌਂਸਲ ਦਾ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਆਪਣੇ ਨਿਯੁਕਤੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਦੀ ਸੀਨੀਅਰ ਲੀਡਰਸ਼ਿਪ ਅਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਡਾ. ਸਿਕੰਦਰ ਆਪਣੇ ਵਾਰਡ ਤੋਂ ਲਗਾਤਾਰ ਤਿੰਨ ਵਾਰ ਕੌਂਸਲਰ ਦੀ ਚੋਣ ਜਿੱਤ ਚੁੱਕੇ ਹਨ। ਇਲਾਕੇ ਦੇ ਲੋਕਾਂ ਵਿਚ ਉਨ੍ਹਾਂ ਦੀ ਹਰਮਨ ਪਿਆਰਤਾ ਇਸ ਤਰ੍ਹਾਂ ਵਧਦੀ ਜਾ ਰਹੀ ਹੈ ਕਿ ਉਹ ਕੌਂਸਲਰ ਦੀ ਚੋਣ ਹਮੇਸ਼ਾ ਜਿੱਤਦੇ ਆਏ ਹਨ। ਇਸ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਵ-ਨਿਯੁਕਤ ਨਗਰ ਕੌਸ਼ਲ ਦੇ ਸੀਨੀਅਰ ਵਾਈਸ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਉਹ ਵਾਰਡ ਵਾਸੀਆਂ ਅਤੇ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਪੂਰੇ ਖਰੇ ਉੱਤਰਨਗੇ, ਸ਼ਹਿਰ ਤੇ ਵਾਰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਆਪਣੀ ਟੀਮ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਨਗੇ। ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਡਾ. ਸਿਕੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ ਖੰਨਾ ਪੁਲਿਸ ਨੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੂੰ ਕਾਬੂ ਕੀਤਾ, ਪਿਸਤੌਲ ਤੇ ਰੌਂਦ ਬਰਾਮਦ, ਰਾਜ ਨੇਤਾ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਲਹਿਰਾ ਦੇ ਖੇਤਾਂ ਨੂੰ ਲੰਮੀ ਉਡੀਕ ਬਾਅਦ ਮਿਲਿਆ ਨਹਿਰੀ ਪਾਣੀ, ਕਿਸਾਨ ਖ਼ੁਸ਼ 421 ਏਕੜ ਰਕਬੇ ਨੂੰ ਮਿਲੇਗੀ ਨਹਿਰੀ ਪ...
Ad Position 24
No active advertisement