14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਲੋਪੋਂ ਪਰਿਵਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਪੋਂ ਵਿਖੇ 27 ਨੂੰ ਵੱਡਾ ਇਕੱਠ

Ad Position 21
No active advertisement
ਅਜੀਤ ਡੈਸਕ 26-06-2026
ਬੀਜਾ, 25 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਲੋਪੋਂ ਵਿਖੇ 27 ਜੂਨ ਨੂੰ ਸ਼ਾਮੀ 4 ਵਜੇ ਇਲਾਕੇ ਦਾ ਵੱਡਾ ਇਕੱਠ ਹਲਕਾ ਸਮਰਾਲਾ ਸਿਆਸੀ ਖੇਤਰ ਦੀ ਨਾਮਵਰ ਸ਼ਖ਼ਸੀਅਤ ਬਰਜਿੰਦਰ ਸਿੰਘ ਬੱਬਲੂ ਲੋਪੋਂ ਸਪੁੱਤਰ ਇੰਦਰਜੀਤ ਸਿੰਘ ਲੋਪੋਂ ਦੀ ਅਗਵਾਈ ਹੇਠ ਪਿੰਡ ਲੋਪੋਂ ਵਿਖੇ ਹੋ ਰਿਹਾ ਇਕੱਠ ਇੱਕ ਨਵਾਂ ਅਧਿਆਏ ਸ਼ੁਰੂ ਕਰੇਗਾ। ਜਿਸ ਕਰਕੇ ਹਰ ਵਰਗ ਦੇ ਲੋਕਾਂ ਅੰਦਰ ਬਹੁਤ ਹੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਬਰਜਿੰਦਰ ਸਿੰਘ ਲੋਪੋਂ ਨੇ ਗੱਲਬਾਤ ਕਰਦਿਆਂ ਦਸਿਆ ਕਿ ਬਾਪੂ ਤਰਸੇਮ ਸਿੰਘ ਪਿਤਾ ਅੰਮ੍ਰਿਤਪਾਲ ਸਿੰਘ ਲੋਕ ਸਭਾ ਮੈਂਬਰ, ਸਰਬਜੀਤ ਸਿੰਘ ਲੋਕ ਸਭਾ ਮੈਂਬਰ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਹੋਰ ਉੱਚ ਪੱਧਰੀ ਲੀਡਰਸ਼ਿਪ ਪੁੱਜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਅਨੇਕਾਂ ਨੌਜਵਾਨ ਹੁਣ ਪੰਥਕ ਹਿੱਤਾਂ ਲਈ ਕੰਮ ਕਰਨ ਲਈ ਅਕਾਲੀ ਦਲ ਵਾਰਿਸ ਨਾਲ ਜੁੜ ਰਹੇ ਹਨ। ਜਿਕਰਯੋਗ ਹੈ ਕਿ ਲੋਪੋਂ ਪਰਿਵਾਰ ਦਾ ਹਲਕੇ ਅੰਦਰ ਬਹੁਤ ਚੰਗਾ ਅਸਰ ਰਸੂਖ਼ ਹੋਣ ਕਰਕੇ ਇੱਕ ਵੱਖਰੀ ਪਛਾਣ ਬਣਾਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੀ ਭਰਤੀ ਕਰਨ ਵਾਲੇ ਲੋਪੋਂ ਪਰਿਵਾਰ ਵਲੋਂ ਪੰਥਕ ਹਿੱਤਾਂ ਦੀ ਪਹਿਰੇਦਾਰੀ ਦਾ ਹੋਕਾ ਦੇ ਕੇ ਹਲਕਾ ਸਮਰਾਲਾ ਵਿਚ ਪੰਥਕ ਝੰਡਾ ਬੁਲੰਦ ਕਰਨ ਦੀ ਚੁਫੇਰੇ ਚਰਚਾ ਹੈ। ਲੋਪੋਂ ਪਰਿਵਾਰ ਮਰਹੂਮ ਅਕਾਲੀ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਸਰਗਰਮ ਕੀਤਾ ਪਰਿਵਾਰ ਹੈ। ਬਰਜਿੰਦਰ ਸਿੰਘ ਬਬਲੂ ਲੋਪੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ, ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਟੇਟ ਡੈਲੀਗੇਟ ਅਤੇ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਨੌਜਵਾਨ ਆਗੂ ਹਨ, ਜੋ ਵੱਡੇ ਕਾਰੋਬਾਰੀ ਵੀ ਹਨ। ਉਨ੍ਹਾਂ ਦੇ ਪਿਤਾ ਇੰਦਰਜੀਤ ਸਿੰਘ ਲੋਪੋਂ ਲੰਮਾ ਸਮਾਂ ਪਿੰਡ ਦੇ ਸਰਪੰਚ ਰਹੇ ਅਤੇ ਕੇਂਦਰੀ ਸਹਿਕਾਰੀ ਬੈਂਕ ਲੁਧਿਆਣਾ ਦੇ ਚੇਅਰਮੈਨ ਵੀ ਰਹੇ। ਬੱਬਲੂ ਲੋਪੋਂ ਦੇ ਦਾਦਾ ਜੀ ਗਿਆਨੀ ਭਰਭੂਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਜੋਂ ਇਮਾਨਦਾਰ ਸੇਵਾਦਾਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਦਾ ਹੇਰਾਂ ’ਚ ਸਨਮਾਨb ਅਗਲੀ ਖ਼ਬਰ ਵਿਜੈ ਮੋਦਗਿਲ ਬਣੇ ਵਿਧਾਨ ਸਭਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ
Ad Position 24