14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਭੰਗ ਕਰਨਾ ਭਾਜਪਾ ਦੀ ਗੁਰਦੁਆਰਾ ਪ੍ਰਬੰਧਾਂ ’ਤੇ ਕਬਜ਼ਾ ਕਰਨ ਦੀ ਡੂੰਘੀ ਸਾਜਿਸ਼-ਭਾਈ ਗਰੇਵਾਲ

Ad Position 21
No active advertisement
ਅਜੀਤ ਡੈਸਕ 26-06-2026
ਜਗਰਾਉਂ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨਾਲ ਸਬੰਧਿਤ 1956 ਗੁਰਦੁਆਰਾ ਬੋਰਡ ਭੰਗ ਕਰਨ ਦੀ ਨਿੰਦਾ ਕੀਤੀ ਹੈ। ਭਾਈ ਗਰੇਵਾਲ ਨੇ ਆਖਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਨਾਲ ਸੰਬੰਧਿਤ 1956 ਵਿੱਚ ਬਣਾਇਆ ਗਿਆ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਸਿੱਖ ਕੌਮ ਦੇ ਅਤਿ ਮਹੱਤਵਪੂਰਨ ਧਾਰਮਿਕ ਅਸਥਾਨਾਂ ਦੇ ਪ੍ਰਬੰਧਾਂ ਲਈ ਅਹਿਮ ਕਾਨੂੰਨੀ ਢਾਂਚਾ ਹੈ। ਇਸ ਕਾਨੂੰਨ ਦਾ ਮੁੱਖ ਉਦੇਸ਼ ਗੁਰਦੁਆਰਿਆਂ ਦੀ ਮਰਿਯਾਦਾ, ਇਤਿਹਾਸਕ ਪਰੰਪਰਾਵਾਂ, ਧਾਰਮਿਕ ਰੀਤਾਂ-ਰਿਵਾਜਾਂ, ਸੰਗਤਾਂ ਦੀ ਸੇਵਾ-ਸੰਭਾਲ ਅਤੇ ਗੁਰੂ ਘਰ ਦੀ ਆਜ਼ਾਦ ਪ੍ਰਬੰਧਕੀ ਵਿਵਸਥਾ ਨੂੰ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਆਖਿਆ ਕਿ ਵਾਰ-ਵਾਰ ਇਸ ਬੋਰਡ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਇਹ ਸੰਕੇਤ ਦੇ ਰਹੀਆਂ ਹਨ ਕਿ ਸਿੱਖ ਧਾਰਮਿਕ ਸੰਸਥਾਵਾਂ ਦੀ ਖੁਦਮੁਖਤਿਆਰੀ ਵਿੱਚ ਦਖਲਅੰਦਾਜ਼ੀ ਕਰਨ ਦੇ ਯਤਨ ਲਗਾਤਾਰ ਜਾਰੀ ਹਨ। ਭਾਈ ਗਰੇਵਾਲ ਨੇ ਆਖਿਆ ਕਿ ਇਸ ਤੋਂ ਪਹਿਲਾਂ ਵੀ ਭਾਜਪਾ ਵਲੋਂ ਸਾਲ 2024 ਦੌਰਾਨ ਇਸ ਬੋਰਡ ਨੂੰ ਭੰਗ ਕਰਨ ਦੀ ਕਾਰਵਾਈ ਕੀਤੀ ਗਈ ਸੀ। ਭਾਈ ਗਰੇਵਾਲ ਨੇ ਕਿਹਾ ਕਿ ਇਹ ਕੇਵਲ ਇੱਕ ਪ੍ਰਸ਼ਾਸਨਿਕ ਫ਼ੈਸਲਾ ਨਹੀਂ, ਸਗੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਅਤੇ ਗੁਰਦੁਆਰਾ ਪ੍ਰਬੰਧਾਂ ’ਤੇ ਕਬਜ਼ਾ ਕਰਨ ਦੀ ਇੱਕ ਸੋਚੀ-ਸਮਝੀ ਅਤੇ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਸਿੱਖ ਕੌਮ ਨੇ ਹਮੇਸ਼ਾ ਆਪਣੇ ਗੁਰਧਾਮਾਂ ਦੀ ਆਜ਼ਾਦੀ ਅਤੇ ਮਰਿਆਦਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਕਿਸੇ ਵੀ ਸਰਕਾਰ ਜਾਂ ਕੇਂਦਰੀ ਤਾਕਤ ਵੱਲੋਂ ਧਾਰਮਿਕ ਅਸਥਾਨਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਉੱਪ ਮੰਡਲ ਸੁਧਾਰ ਵਿਖੇ ਐੱਸ.ਡੀ.ਓ. ਅਸ਼ੋਕ ਕੁਮਾਰ ਨੇ ਅਹੁਦਾ ਸੰਭਾਲਿਆ * ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਵਾਗਤ ਤੇ ਸਨਮਾਨ ਅਗਲੀ ਖ਼ਬਰ ਪਰਮਜੀਤ ਸਿੰਘ ਢਿੱਲੋਂ ਦੀ ਕੈਨੇਡਾ ਫੇਰੀ ’ਤੇ ਇਲਾਕੇ ਦੇ ਪ੍ਰਵਾਸੀ ਪੰਜਾਬੀਆਂ ਵਲੋਂ ਮੁਲਾਕਾਤ
Ad Position 24