ਰਾੜਾ ਸਾਹਿਬ, 25 ਜੂਨ (ਸੁਖਵੀਰ ਸਿੰਘ ਚਣਕੋਈਆਂ)-ਇਤਿਹਾਸਕ ਨਗਰ ਘੁਡਾਣੀ ਕਲਾਂ ’ਚ ‘ਜਜ਼ਬਾ ਕੁੱਝ ਕਰ ਦਿਖਾਉਣ ਦਾ’ ਟੀਮ ਵੱਲੋਂ ਪੰਛੀ ਘਰ ਟਾਵਰ ਦੀ ਤੀਜੀ ਵਰ੍ਹੇਗੰਢ ਮਨਾਈ ਗਈ। ਇਹ ਵਰ੍ਹੇਗੰਢ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੀ। ਇਸ ਸਮੇਂ ਸੰਸਥਾ ਵੱਲੋਂ ਰਾਹਗੀਰਾਂ ਲਈ ਜਿੱਥੇ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਈ ਗਈ ਉੱਥੇ ਵੱਡੀ ਤਾਦਾਦ ਵਿੱਚ ਵਿਰਾਸਤੀ ਬੂਟੇ ਵੀ ਵੰਡੇ ਗਏ। ਇਸ ਸਮੇਂ ਸੰਸਥਾ ਆਗੂ ਭਾਈ ਗੁਰਪ੍ਰੀਤ ਸਿੰਘ ਨੇ ਕੀਤੇ ਜਾ ਰਹੇ ਕਾਰਜਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਆਖਿਆ ਕਿ ਉਹ ਵਾਤਾਵਰਣ ਲਈ ਤੇ ਪੰਛੀਆਂ ਦੇ ਰੱਖ- ਰਖਾਅ ਲਈ ਹਮੇਸ਼ਾ ਤਤਪਰ ਰਹਿਣਗੇ। ਉਨ੍ਹਾਂ ਤੋਂ ਬਾਅਦ ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਨੇ ਸੰਸਥਾ ਦੀਆਂ ਮੌਜੂਦਾ ਤੇ ਭਵਿੱਖ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਸਹਿਯੋਗੀਆਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਭਾਈ ਸਤਨਾਮ ਸਿੰਘ, ਸੋਹਣ ਸਿੰਘ, ਦਰਸ਼ਨ ਸਿੰਘ, ਹੁਕਮ ਸਿੰਘ, ਸੁਖਦੇਵ ਸਿੰਘ, ਲਛਮਣ ਸਿੰਘ, ਪਵਨਦੀਪ ਸਿੰਘ, ਅਰਸ਼ ਸਿੰਘ, ਨਿਜ਼ਾਮਦੀਨ, ਜਸਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਤੇ ਵੱਡੀ ਤਾਦਾਦ ਵਿੱਚ ਸੰਗਤ ਸਨ।