13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਮਹਿਲਾ ਕਾਂਗਰਸ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

Ad Position 21
No active advertisement
ਅਜੀਤ ਡੈਸਕ 26-06-2026
ਸਮਰਾਲਾ, 25 ਜੂਨ (ਪੱਤਰ ਪ੍ਰੇਰਕ)-ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਮੰਤਰੀ ਮੋਦੀ ਨੂੰ ਚੋਣਾਂ ਵਿਚ ਮਹਿਲਾਵਾਂ ਲਈ 33 ਪ੍ਰੀਸ਼ਦ ਸੀਟਾਂ ਰਾਖਵੀਂਆਂ ਕਰਨ ਦਾ ਵਾਅਦਾ ਯਾਦ ਕਰਵਾਉਣ ਲਈ 10 ਲੱਖ ਇਸਤਰੀਆਂ ਦੇ ਦਸਤਖ਼ਤ ਵਾਲੇ ਪੋਸਟ ਕਾਰਡ ਭੇਜਣਗੀਆਂ। ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਜੀਤ ਕੌਰ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਹੁਣ ਚੋਣਾਂ ਦੇ ਨੇੜੇ ਇਸਤਰੀਆਂ ਨੂੰ ਥੋੜੇ ਪੈਸੇ ਭੇਜ ਕੇ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਪੰਜਾਬ ਦੀਆਂ ਔਰਤਾਂ ਇਨ੍ਹਾਂ ਦੇ ਬਹਿਕਾਵੇ ਵਿਚ ਨਹੀਂ ਆਉਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਿਆ ਦੇਣ ਦਾ ਵਾਅਦਾ ਪੂਰਾ ਕਰਨਾ ਚਾਹੁੰਦੀ ਤਾਂ ਉਹ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਵੀ ਇਸਤਰੀਆਂ ਨੂੰ ਦੇਣ। ਸੂਬਾ ਪ੍ਰਧਾਨ ਅੱਜ ਇੱਥੇ ਨਵੇਂ ਮਹਿਲਾ ਕਾਂਗਰਸ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਅਤੇ ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਕਾਂਗਰਸ ਦੇ ਸਥਾਨਕ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਸਨ। ਕਾਂਗਰਸ ਦੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸੀ ਲੀਡਰਾਂ ਵਿਚ ਕੋਈ ਵੀ ਫੁੱਟ ਨਹੀਂ ਹੈ ਅਤੇ 2027 ਦੀਆਂ ਚੋਣਾਂ ਵਿਚ ਸਮੁੱਚੀ ਪੰਜਾਬ ਦੀ ਕਾਂਗਰਸੀ ਲੀਡਰਸ਼ਿਪ ਅਤੇ ਪੰਜਾਬ ਕਾਂਗਰਸ ਦਾ ਮਹਿਲਾ ਵਿੰਗ ਇੱਕਜੁੱਟ ਹੋ ਕੇ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾ ਕੇ ਪੰਜਾਬ ਵਿਚ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਆਖ਼ਰ ਪ੍ਰਸ਼ਾਸਨ ਜਾਗਿਆ, ਮਾਛੀਵਾੜਾ-ਰਾਹੋਂ-ਨਵਾਂਸ਼ਹਿਰ ਪੁਲ ਭਾਰੀ ਵਾਹਨਾਂ ਲਈ ਹੋਇਆ ਬੰਦ ਅਗਲੀ ਖ਼ਬਰ ਘੁਡਾਣੀ ਕਲਾਂ ਵਿਖੇ ਲਗਾਏ ਪੰਛੀ ਘਰ ਟਾਵਰ ਦੀ ਤੀਜੀ ਵਰ੍ਹੇਗੰਢ ਮੌਕੇ ਵਿਰਾਸਤੀ ਬੂਟੇ ਵੰਡੇ
Ad Position 24