02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

Ad Position 21
No active advertisement
ਅਜੀਤ ਡੈਸਕ 27-06-2026
ਮਾਛੀਵਾੜਾ ਸਾਹਿਬ, 26 ਜੂਨ (ਰਾਜਦੀਪ ਸਿੰਘ ਅਲਬੇਲਾ)-ਟਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਮਾਛੀਵਾੜਾ ਟ੍ਰਫ਼ਿਕ ਪੁਲਿਸ ਵਲੋਂ ਚਲਾਨ ਕੱਟੇ। ਇਸ ਸਬੰਧੀ ਟ੍ਰਫ਼ਿਕ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਦੋਪਹੀਆ ਚਾਲਕਾਂ ਦੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਨੌਜਵਾਨਾਂ ਵਲੋਂ ਹੁੱਲੜਬਾਜ਼ੀ ਕਰ ਬੁਲਟ ਮੋਟਰਸਾਈਕਲਾਂ ‘ਤੇ ਪਟਾਕੇ ਵਜਾਏ ਜਾ ਰਹੇ ਸਨ ਜਿਨ੍ਹਾਂ ਨੂੰ ਰੋਕ ਕੇ ਜਿੱਥੇ ਚਲਾਨ ਕੱਟੇ ਗਏ ਉੱਥੇ ਸਾਇਲੰਸਰ ਵੀ ਉਤਾਰੇ ਗਏ। ਉਨ੍ਹਾਂ ਕਿਹਾ ਕਿ ਬੁਲਟ ਮੋਟਰਸਾਈਕਲਾਂ ਨੂੰ ਭਜਾ ਕੇ ਨੌਜਵਾਨ ਪਟਾਕੇ ਵਜਾਉਂਦੇ ਸਨ ਜਿਸ ਕਾਰਨ ਬਜ਼ੁਰਗਾਂ ਅਤੇ ਬੱਚਿਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਾਲਕਾਂ ਨੂੰ ਆਪਣੇ ਵਾਹਨਾਂ ਦੇ ਦਸਤਾਵੇਜ਼ ਮੁਕੰਮਲ ਕਰ ਕੇ ਰੱਖਣ ਦੀ ਵੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ’ਤੇ ਜਾਂਦੇ ਤੇਜ਼ ਰਫ਼ਤਾਰ ਟਿੱਪਰ ਲੋਕਾਂ ਲਈ ਬਣੇ ਜਾਨ ਦਾ ਖੋਅ ਅਗਲੀ ਖ਼ਬਰ ਡੇਹਲੋਂ ਨੇੜੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ
Ad Position 24
No active advertisement