02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ’ਤੇ ਵਿਸ਼ਾਲ ਰੈਲੀ

Ad Position 21
No active advertisement
ਅਜੀਤ ਡੈਸਕ 27-06-2026
ਖੰਨਾ, 26 ਜੂਨ (ਲਾਲ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ’ਤੇ ਖੰਨਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਜਨ-ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ਾਲ ਰੈਲੀ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦੀ ਅਗਵਾਈ ਐੱਸ. ਐੱਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਕੀਤੀ। ਇਸ ਮੌਕੇ ਐੱਸ. ਪੀ. (ਡੀ) ਖੰਨਾ ਪਵਨਜੀਤ ਚੌਧਰੀ, ਐਂਟੀ ਡਰੱਗ ਫੈਡਰੇਸ਼ਨ ਖੰਨਾ ਦੇ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਸਮਾਜ ਸੇਵਕਾਂ ਨੇ ਵੀ ਸ਼ਮੂਲੀਅਤ ਕੀਤੀ। ਇਹ ਜਾਗਰੂਕਤਾ ਰੈਲੀ ਜੀ. ਟੀ. ਬੀ. ਮਾਰਕੀਟ ਤੋਂ ਸ਼ੁਰੂ ਹੋ ਕੇ ਖੰਨਾ ਬੱਸ ਸਟੈਂਡ ਤੱਕ ਗਈ, ਜਿਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦਾ ਸੰਦੇਸ਼ ਦਿੱਤਾ ਗਿਆ। ਰੈਲੀ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਐਂਟੀ ਡਰੱਗ ਫੈਡਰੇਸ਼ਨ ਦੇ ਮੈਂਬਰਾਂ ਨੇ ਦੁਕਾਨਦਾਰਾਂ, ਰਾਹਗੀਰਾਂ ਅਤੇ ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ। ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਪੁਲਿਸ ਦੀ ਕਾਰਵਾਈ ਹੀ ਕਾਫ਼ੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਐੱਸ. ਪੀ. (ਡੀ) ਪਵਨਜੀਤ ਚੌਧਰੀ ਨੇ ਵੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵੱਲ ਧਿਆਨ ਦੇਣ ਅਤੇ ਇੱਕ ਸਿਹਤਮੰਦ ਤੇ ਜ਼ਿੰਮੇਵਾਰ ਸਮਾਜ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਵਿਧਾਇਕ ਗਿਆਸਪੁਰਾ ਪਿੰਡ ਕਟਾਹਰੀ ਦੇ ਪਰਿਵਾਰਾਂ ਨੂੰ ਮਿਲੇ, ਲੋਕਾਂ ਦੀਆਂ ਸੁਣੀਆਂ ਸਮੱਸਿ... ਅਗਲੀ ਖ਼ਬਰ ਗੁ : ਮੰਜੀ ਸਾਹਿਬ ਕੋਟਾਂ ਵਿਖੇ ਵਿਸ਼ਾਲ ਨਗਰ ਕੀਰਤਨ ਭਲਕੇ
Ad Position 24
No active advertisement