02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਗੰਦੇ ਪਾਣੀ ਦੀ ਨਿਕਾਸੀ ਲਈ ਬਣ ਰਹੇ ਨਾਲੇ ਦਾ ਪਿੰਡ ਚੌਂਤਾ ਦੇ ਲੋਕਾਂ ਵਲੋਂ ਵਿਰੋਧ

Ad Position 21
No active advertisement
ਅਜੀਤ ਡੈਸਕ 27-06-2026
ਕੁਹਾੜਾ, 26 ਜੂਨ (ਸੰਦੀਪ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਚੌਂਤਾ ਵਿਖੇ ਪੰਚਾਇਤ ਵਲੋਂ ਗੰਦੇ ਪਾਣੀ ਦੀ ਨਿਕਾਸੀ ਲਈ ਖੁੱਲ੍ਹਾ ਨਾਲਾ ਬਣਾਇਆ ਜਾ ਰਿਹਾ ਹੈ ਜਿਸ ਕੁੱਝ ਕੁ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪਿੰਡ ‘ਚ ਇਕੱਤਰ ਹੋਏ ਕਰਮਜੀਤ ਸਿੰਘ, ਹਰਦੀਪ ਸਿੰਘ, ਬਲਦੇਵ ਸਿੰਘ, ਕਸ਼ਮੀਰ ਸਿੰਘ, ਫਕੀਰ ਸਿੰਘ, ਲੈਹਿੰਬਰ ਰਾਮ, ਤਾਰੀ ਸਿੰਘ, ਦਿਲਬਾਗ ਸਿੰਘ, ਕਸ਼ਮੀਰ ਕੌਰ, ਹਰਪ੍ਰੀਤ ਕੌਰ, ਸਿਮਰਨ ਕੌਰ, ਰਵਨੀਤ ਕੌਰ ਨੇ ਕਿਹਾ ਕਿ ਪੰਚਾਇਤ ਵਲੋਂ ਗੰਦੇ ਪਾਣੀ ਦੀ ਨਿਕਾਸੀ ਲਈ ਖੁੱਲ੍ਹਾ ਨਾਲਾ ਬਣਾਇਆ ਜਾ ਰਿਹਾ ਹੈ ਜੋ ਕਿ ਫ਼ੰਡਾਂ ਦੀ ਦੁਰਵਰਤੋਂ ਹੋਈ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਪੰਚਾਇਤਾਂ ਵਲੋਂ ਜ਼ਮੀਨਦੋਜ਼ ਪਾਈਪਾਂ ਪਾ ਕੇ ਸੀਵਰੇਜ ਪਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਜਦਕਿ ਪਿੰਡ ਚੌਂਤਾ ਦੀ ਪੰਚਾਇਤ ਵਲੋਂ ਪੁਰਾਣੇ ਢੰਗ ਨਾਲ ਖੁੱਲ੍ਹਾ ਨਾਲਾ ਬਣਾਇਆ ਰਿਹਾ ਹੈ ਜਿਸ ਨਾਲ ਜਿਨ੍ਹਾਂ ਘਰਾਂ ਕੋਲੋਂ ਇਹ ਨਾਲਾ ਲੰਘੇਗਾ ਉਨ੍ਹਾਂ ਨੂੰ ਬਦਬੂ, ਹਾਦਸਿਆਂ ਅਤੇ ਸਫ਼ਾਈ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਖੁੱਲ੍ਹੇ ਨਾਲੇ ਦਾ ਵਿਰੋਧ ਕਰਨ ਵਾਲੇ ਪਿੰਡ ਵਾਸੀਆਂ ਨੇ ਪੰਚਾਇਤ ਅੱਗੇ ਕਈ ਵਾਰ ਮੰਗ ਰੱਖੀ ਕਿ ਇੱਥੇ ਜ਼ਮੀਨਦੋਜ਼ ਪਾਈਪਾਂ ਪਾਈਆਂ ਜਾਣ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ। ਦੂਜੇ ਪਾਸੇ ਪਿੰਡ ਦੇ ਸਰਪੰਚ ਸਰਪੰਚ ਮਨੋਹਰ ਲਾਲ ਨੇ ਕਿਹਾ ਕਿ ਪੰਚਾਇਤ ਵਲੋਂ ਐੱਸ. ਸੀ. ਭਾਈਚਾਰੇ ਨਾਲ ਸਬੰਧਿਤ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਨਾਲਾ ਬਣਾਇਆ ਜਾ ਰਿਹਾ ਹੈ ਜਿਸ ਵਿਚ ਪਿੰਡ ਦੇ ਨਾਲ ਸਬੰਧਿਤ ਵਿਅਕਤੀਆਂ ਵਲੋਂ ਰੁਕਾਵਟ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਰੇਨਜ਼ ਵਿਭਾਗ ਵਲੋਂ ਉਨ੍ਹਾਂ ਨੂੰ ਪਹਿਲਾਂ ਹੀ ਪਿੰਡ ਦਾ ਗੰਦਾ ਪਾਣੀ ਟੋਭੇ ਵਿਚ ਲਿਜਾਣ ਬਾਰੇ ਪੱਤਰ ਭੇਜਿਆ ਗਿਆ ਹੈ ਜਿਸ ਲਈ ਉਹ ਨਾਲਾ ਬਣਾ ਰਹੇ ਹਨ। ਪਰ ਉਕਤ ਵਿਅਕਤੀਆਂ ਵਲੋਂ ਇਸ ਨੂੰ ਬਣਨ ਨਹੀਂ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ 4 ਜੁਲਾਈ ਦੇ ਚੰਡੀਗੜ੍ਹ ਧਰਨੇ ਲਈ ਬੀ. ਕੇ. ਯੂ. ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਵਿਧਾਇਕ ਗਿਆਸਪੁਰਾ ਪਿੰਡ ਕਟਾਹਰੀ ਦੇ ਪਰਿਵਾਰਾਂ ਨੂੰ ਮਿਲੇ, ਲੋਕਾਂ ਦੀਆਂ ਸੁਣੀਆਂ ਸਮੱਸਿ...
Ad Position 24
No active advertisement