08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਖੰਨਾ ’ਚ ਜਾਅਲੀ ਐਨ. ਓ. ਸੀਜ਼ ਲਗਾ ਕੇ 35 ਵਸੀਕੇ ਤਸਦੀਕ ਕਰਵਾਏ ਗਏ-ਐੱਸ. ਡੀ. ਐੱਮ. ਟਿਵਾਣਾ

Ad Position 21
No active advertisement
ਅਜੀਤ ਡੈਸਕ 28-06-2026
ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਐੱਸ. ਡੀ. ਐੱਮ. ਖੰਨਾ ਸਵਾਤੀ ਟਿਵਾਣਾ ਨੇ ਅੱਜ ਜਾਣਕਾਰੀ ਦਿੰਦੇ ਦੱਸਿਆ ਕਿ ਸਰਬਜੀਤ ਸਿੰਘ ਵਾਸੀ ਪਿੰਡ ਬਾਹੋਮਾਜਰਾ, ਤਹਿਸੀਲ ਖੰਨਾ ਨੇ ਉਨ੍ਹਾਂ ਨੂੰ ਇੱਕ ਦਰਖਾਸਤ ਦਿੱਤੀ ਸੀ ਕਿ ਦਫ਼ਤਰ ਸਬ ਰਜਿਸਟਰਾਰ ਖੰਨਾ ਵਿਚ ਕੁੱਝ ਵਿਅਕਤੀਆਂ ਨੇ ਜਾਅਲੀ ਐਨ. ਓ. ਸੀਜ਼ ਲਗਾ ਕੇ ਵਸੀਕੇ ਤਸਦੀਕ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤਹਿਸੀਲਦਾਰ ਖੰਨਾ ਪਾਸੋਂ ਕਰਵਾਈ ਗਈ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ 35 ਵਸੀਕੇ ਜਾਅਲੀ ਐਨ. ਓ. ਸੀਜ਼ ਲਗਾ ਕੇ ਤਸਦੀਕ ਕਰਵਾਏ ਗਏ ਹਨ। ਇਹ ਜਾਅਲੀ ਐਨ. ਓ. ਸੀਜ਼ ਤੋਂ ਰਜਿਸਟਰੀਆਂ ਕਰਵਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਡੀ. ਐੱਸ. ਪੀ. ਖੰਨਾ ਨੂੰ ਇਸ ਦਫ਼ਤਰ ਵਲੋਂ ਪੱਤਰ ਭੇਜਿਆ ਜਾ ਚੁੱਕਾ ਹੈ ਅਤੇ 18 ਵਸੀਕੇ ਮੈਨੂਅਲ ਐਨ. ਓ. ਸੀਜ਼ ਦੇ ਆਧਾਰ ‘ਤੇ ਕੀਤੇ ਗਏ ਹਨ, ਜਿਨ੍ਹਾਂ ਦੀ ਪੜਤਾਲ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਖੰਨਾ ਪਾਸੋਂ ਕਰਵਾਈ ਜਾ ਰਹੀ ਹੈ। ਸਵਾਤੀ ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਵਸੀਕਿਆਂ ਦੀ ਪੜਤਾਲ ਰਿਪੋਰਟ ਪ੍ਰਾਪਤ ਹੋਣ ਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਡੀ. ਐੱਸ. ਪੀ. ਖੰਨਾ ਨੂੰ ਭੇਜ ਦਿੱਤੇ ਜਾਣਗੇ। ਇਨ੍ਹਾਂ ਤੋਂ ਇਲਾਵਾ ਹੋਰ ਵਸੀਕਿਆਂ ਸਬੰਧੀ ਵੀ ਪੜਤਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਖ਼ੁਲਾਸੇ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣਗੇ। ਐੱਸ. ਡੀ. ਐੱਮ. ਖੰਨਾ ਵਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਕੋਈ ਪ੍ਰਾਪਰਟੀ ਖ਼ਰੀਦਣੀ ਹੋਵੇ ਤਾਂ ਪ੍ਰਾਪਰਟੀ ਸਬੰਧੀ ਕਾਗ਼ਜ਼ਾਤ ਚੰਗੀ ਤਰ੍ਹਾਂ ਚੈੱਕ ਕਰ ਕੇ ਹੀ ਖਰੀਦੀ ਕੀਤੀ ਜਾਵੇ ਤਾਂ ਜੋ ਬਾਅਦ ਵਿਚ ਅਜਿਹੀ ਸਥਿਤੀ ਪੈਦਾ ਨਾ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗਲਤ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਕਰਮਚਾਰੀ ਨੂੰ ਬਖਸਿਆ ਨਹੀ ਜਾਵੇਗਾ। ਇਸ ਸਮੇਂ ਤਹਿਸੀਲਦਾਰ ਗੁਰਚਰਨ ਸਿੰਘ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੇਡੋਂ ਬੇਟ ਦੇ ਨੌਜਵਾਨ ਦੀ ਅਮਰੀਕਾ ਵਿਖੇ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨਾਲ ਟਕਰਾਅ ਦਾ ਰਾਹ ਅਪਣਾਉਣਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ-ਇੰ...
Ad Position 24