ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਗੁ: ਕਰਮਸਰ ਰਾੜਾ ਸਾਹਿਬ ਵਿਖੇ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 29-06-2026
ਰਾੜਾ ਸਾਹਿਬ, 28 ਜੂਨ (ਸੁਖਵੀਰ ਸਿੰਘ ਚਣਕੋਈਆਂ)-ਗੁ. ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੋਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਮਹਾਨ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਕਰਵਾਇਆ ਗਿਆ। ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਮਾਗਮ ਵਿੱਚ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਸੰਗਤਾਂ ਦੇ ਮੁਖਾਤਿਵ ਹੰੁਦਿਆਂ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੇ ਜੀਵਨ ਅਤੇ ਬਾਣੀ ਰਾਹੀਂ ਮਨੁੱਖਤਾ ਨੂੰ ਸੱਚ, ਨਾਮ ਸਿਮਰਨ, ਪ੍ਰਭੂ ਭਗਤੀ ਅਤੇ ਸਮਾਜਿਕ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਜਾਤ-ਪਾਤ, ਉੱਚ-ਨੀਚ, ਪਖੰਡ ਅਤੇ ਵਹਿਮਾਂ-ਭਰਮਾਂ ਦਾ ਡਟ ਕੇ ਵਿਰੋਧ ਕੀਤਾ ਅਤੇ ਮਨੁੱਖ ਨੂੰ ਕੇਵਲ ਪ੍ਰਮਾਤਮਾ ਦੇ ਨਾਮ ਨਾਲ ਜੁੜਨ ਦੀ ਪੇ੍ਰਰਨਾ ਦਿੱਤੀ। ਸਮਾਗਮ ਵਿੱਚ ਬਾਬਾ ਜੋਗਾ ਸਿੰਘ, ਭਾਈ ਪਿਆਰਾ ਸਿੰਘ, ਕਥਾ ਵਾਚਕ ਬਾਬਾ ਅਮਰ ਸਿੰਘ, ਭਾਈ ਜਸਵੀਰ ਸਿੰਘ ਕੋਹਲੀ, ਭਾਈ ਪਰਮਜੀਤ ਸਿੰਘ ਤੇ ਗੁਰਮਤਿ ਸੰਗੀਤ ਵਿਦਿਆਲਾ ਰਾੜਾ ਸਾਹਿਬ ਦੇ ਵਿਦਿਆਰਥੀਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸਮਾਗਮ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਭਾਈ ਹਰਪ੍ਰੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਅਗਲੇ ਸਮਾਗਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੌਕੇ ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਸਾਬਕਾ ਹੈੱਡ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ, ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਗੁਰਨਾਮ ਸਿੰਘ ਅੜੈਚਾਂ, ਭਾਈ ਮਲਕੀਤ ਸਿੰਘ ਪਨੇਸਰ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਪਿ੍ਰੰਸੀਪਲ ਡਾ. ਗੁਰਨਾਮ ਕੌਰ, ਭਾਈ ਹਰਦੇਵ ਸਿੰਘ ਦੋਰਾਹਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਤਹਿਤ ਸੰਗਤਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਜੀਰਖ ਦੇ ਯੂਥ ਕਾਂਗਰਸ ਹਲਕਾ ਪ੍ਰਧਾਨ ਤੇ ਮੂੰਡੀ ਕੱਦੋਂ ਦੇ ਬਲਾਕ ਪ੍ਰਧਾਨ ਬਣਨ ਨਾਲ ਪਾਰਟੀ ਮਜ਼ਬੂਤ ਹੋਵੇਗੀ- ਲੰਢਾ
Ad Position 24
No active advertisement