ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਭ ਤੋਂ ਵੱਡਾ ਯੂਰੀਆ ਘੁਟਾਲੇ ਨੇ ‘ਆਪ’ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਫੇਰ ਕੀਤਾ ਬੇਨਕਾਬ-ਡਾ. ਅਮਰ ਸਿੰਘ

Ad Position 21
No active advertisement
ਅਜੀਤ ਡੈਸਕ 29-06-2026
ਮਾਛੀਵਾੜਾ ਸਾਹਿਬ, 28 ਜੂਨ (ਮਨੋਜ ਕੁਮਾਰ)-ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ ਨੇ ਪੰਜਾਬ ਵਿਚ ਸਾਹਮਣੇ ਆਏ ਕਥਿਤ ਯੂਰੀਆ ਘੁਟਾਲੇ ਨੂੰ ਪੰਜਾਬ ਦੇ ਕਿਸਾਨਾਂ ਨਾਲ ਹੋਇਆ ਸਭ ਤੋਂ ਵੱਡਾ ਵਿਸ਼ਵਾਸਘਾਤ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਕਿਸਾਨਾਂ ਲਈ ਕੇਂਦਰ ਸਰਕਾਰ ਵਲੋਂ ਸਬਸਿਡੀ ‘ਤੇ ਭੇਜੀ ਜਾਣ ਵਾਲੀ ਯੂਰੀਆ ਖਾਦ ਵੀ ਸੁਰੱਖਿਅਤ ਨਹੀਂ ਰਹੀ। ਜਿਨ੍ਹਾਂ ਕਿਸਾਨਾਂ ਨੂੰ ਖੇਤੀ ਦੇ ਸੀਜ਼ਨ ਦੌਰਾਨ ਯੂਰੀਆ ਦੀ ਘਾਟ, ਲੰਬੀਆਂ ਕਤਾਰਾਂ ਅਤੇ ਕਾਲਾਬਾਜ਼ਾਰੀ ਦਾ ਸਾਹਮਣਾ ਕਰਨਾ ਪਿਆ। ਅੱਜ ਉਨ੍ਹਾਂ ਨੂੰ ਸਮਝ ਆ ਰਹੀ ਹੈ ਕਿ ਇਸ ਦੀ ਅਸਲ ਵਜ੍ਹਾ ਇਹ ਘੋਟਾਲਾ ਸੀ। ਪ੍ਰੈੱਸ ਨੂੰ ਜਾਰੀ ਬਿਆਨ ਵਿਚ ਡਾ. ਅਮਰ ਸਿੰਘ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਸਾਹਮਣੇ ਲਿਆਂਦੇ ਗਏ ਤੱਥ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਗੰਭੀਰ ਗੱਲ ਇਹ ਹੈ ਕਿ ਖੇਤੀਬਾੜੀ ਵਿਭਾਗ ਵਲੋਂ ਮਾਰਕਫੈੱਡ ਅਤੇ ਮਿਲਕਫੈੱਡ ਦੇ ਕਈ ਕੈਟਲ ਫੀਡ ਪਲਾਂਟਾਂ ਤੋਂ ਲਏ ਗਏ ਨਮੂਨਿਆਂ ਵਿਚ ਸਬਸਿਡੀ ਵਾਲਾ ਨੀਮ-ਕੋਟਿਡ ਯੂਰੀਆ ਮਿਲਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਜੇਕਰ ਟੈਂਡਰ ਟੈਕਨੀਕਲ ਗਰੇਡ ਯੂਰੀਆ ਲਈ ਜਾਰੀ ਹੋਏ ਸਨ ਤਾਂ ਫਿਰ ਸਬਸਿਡੀ ਵਾਲੀ ਖਾਦ ਉੱਥੇ ਕਿਵੇਂ ਪਹੁੰਚੀ? ਇਹ ਸਵਾਲ ਪੰਜਾਬ ਸਰਕਾਰ ਨੂੰ ਦੇਣਾ ਹੀ ਪਵੇਗਾ। ਸਾਂਸਦ ਡਾ. ਅਮਰ ਸਿੰਘ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਵਿਚ ਯੂਰੀਆ ਦੀ ਫ਼ਰਜ਼ੀ ਘਾਟ ਪੈਦਾ ਕਰ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਗਿਆ। ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਚਾਈ ਨੂੰ ਸਾਹਮਣੇ ਲਿਆਵੇ, ਨਾ ਕਿ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰੇ।
Ad Position 22
No active advertisement
ਪਿਛਲੀ ਖ਼ਬਰ ਬਿਕਰਮ ਗਿੱਲ ਮਿਊਜ਼ਿਕ ਅਕੈਡਮੀ ਵਲੋਂ 10 ਦਿਨਾਂ ਗੁਰਮਤਿ ਸੰਗੀਤ ਕੈਂਪ ਅਗਲੀ ਖ਼ਬਰ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਵਤਨ ਪਰਤੇ, ਸੰਗਤਾਂ ਨੇ ਕੀਤਾ ਗੁ. ਕੋਟਾਂ ਵਿਖੇ ਸਨਮਾਨਿਤ
Ad Position 24
No active advertisement