ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਿਹਤ ਵਿਭਾਗ ਨੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

Ad Position 21
No active advertisement
ਅਜੀਤ ਡੈਸਕ 29-06-2026
ਸਮਰਾਲਾ, 28 ਜੂਨ (ਗੋਪਾਲ ਸੋਫਤ)-ਸਿਹਤ ਵਿਭਾਗ ਵਲੋਂ ਅੱਜ ਜ਼ੀਰੋ ਤੋਂ ਲੈ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੋ ਬੂੰਦਾਂ ਪਿਲਾਈਆਂ ਗਈਆਂ ਹਨ। ਡਾ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਦੀ ਟੀਮ ਨੇ ਅੱਜ ਇਸ ਮੁਹਿੰਮ ਦੇ ਪਹਿਲੇ ਦਿਨ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਬਣਾਏ ਬੂਥਾਂ ‘ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਤਾਂ ਜੋ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਸੁਰੱਖਿਅਤ ਕੀਤਾ ਜਾ ਸਕੇ। ਡਾ. ਨਵਜੋਤ ਕੌਰ ਵਲੋਂ ਵੱਖ-ਵੱਖ ਬੂਥਾਂ ‘ਤੇ ਜਾ ਕੇ ਸੁਪਰਵਿਜ਼ਨ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ 29 ਅਤੇ 30 ਜੂਨ 2026 ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਤੱਕ ਪਹੁੰਚ ਕਰ ਕੇ ਪੋਲੀਓ ਰੋਕੂ ਦਵਾਈ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਦਵਾਈ ਪਿਲਾਉਣਗੇ। ਇਸ ਮੌਕੇ ਪੋਲੀਓ ਸੁਪਰਵਾਈਜ਼ਰ ਬਲਦੀਸ਼ ਕੌਰ, ਜਸਵਿੰਦਰ ਕੌਰ, ਪ੍ਰਦੀਪ ਕੁਮਾਰ ਮਲਟੀਪਰਪਜ਼ ਹੈਲਥ ਵਰਕਰ, ਅਮਨਦੀਪ ਕੌਰ, ਰਸ਼ਪਿੰਦਰ ਕੌਰ ਅਤੇ ਆਸ਼ਾ ਵਰਕਰ ਪੋਲਿਓ ਰੋਕੂ ਬੂੰਦਾਂ ਪਿਲਾਉਣ ਵਾਲੀ ਟੀਮ ਵਿਚ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਅਗਲੀ ਖ਼ਬਰ ਬਿਕਰਮ ਗਿੱਲ ਮਿਊਜ਼ਿਕ ਅਕੈਡਮੀ ਵਲੋਂ 10 ਦਿਨਾਂ ਗੁਰਮਤਿ ਸੰਗੀਤ ਕੈਂਪ
Ad Position 24
No active advertisement