ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

Ad Position 21
No active advertisement
ਅਜੀਤ ਡੈਸਕ 29-06-2026
ਮਾਛੀਵਾੜਾ ਸਾਹਿਬ, 28 ਜੂਨ (ਮਨੋਜ ਕੁਮਾਰ, ਰਾਜਦੀਪ ਸਿੰਘ ਅਲਬੇਲਾ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਦੀ ਅਗਵਾਈ ਵਿਚ ਸਥਾਨਕ ਸਿਹਤ ਬਲਾਕ ਵਿਚ 0 ਤੋਂ 5 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਐੱਸ. ਐੱਮ. ਓ. ਡਾ. ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਕਿਹਾ ਕਿ ਅੱਜ ਪਹਿਲੇ ਦਿਨ ਪਲਸ ਪੋਲੀਓ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਬਣਾਏ ਬੂਥਾਂ ‘ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਤਾਂ ਜੋ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਸੁਰੱਖਿਅਤ ਕੀਤਾ ਜਾ ਸਕੇ। ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਤੱਕ ਪਹੁੰਚ ਕਰ ਕੇ ਪੋਲੀਓ ਰੋਕੂ ਦਵਾਈ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਦਵਾਈ ਪਿਲਾਉਣਗੇ। ਵੱਖ-ਵੱਖ ਬੂਥਾਂ ‘ਤੇ ਜਾ ਕੇ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਡਾ. ਰਸ਼ਪਾਲ ਸਿੰਘ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਰਾੜਾ ਸਾਹਿਬ–ਅਹਿਮਦਗੜ੍ਹ ਮੁੱਖ ਸੜਕ ’ਤੇ ਨਹਿਰ ਕਿਨਾਰੇ ਸਬਜ਼ੀ ਦੀਆਂ ਲੱਗੀਆਂ ਰੇਹੜੀਆਂ ਤੇ ਫਲ ਫਰੂਟ ਦੇ ਖੜ੍ਹੇ ਵਾਹਨਾਂ ਕ... ਅਗਲੀ ਖ਼ਬਰ ਸਿਹਤ ਵਿਭਾਗ ਨੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ
Ad Position 24
No active advertisement