ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਬਲਾਕ ਸਮਰਾਲਾ ਦੇ ਮਿਡ-ਡੇ-ਮੀਲ ਕੁੱਕ, ਸਫਾਈ ਸੇਵਕ ਅਤੇ ਚੌਕੀਦਾਰ ਯੂਨੀਅਨਾਂ ਵਲੋਂ ਮਾਸਿਕ ਮੀਟਿੰਗ

Ad Position 21
No active advertisement
ਅਜੀਤ ਡੈਸਕ 29-06-2026
ਸਮਰਾਲਾ 28 ਜੂਨ (ਗੋਪਾਲ ਸੋਫਤ)-ਮਿਡ-ਡੇ-ਮੀਲ ਕੁੱਕ, ਸਫ਼ਾਈ ਸੇਵਕ ਦਰਜਾ-4 ਕਰਮਚਾਰੀ ਯੂਨੀਅਨ ਬਲਾਕ ਸਮਰਾਲਾ ਦੀ ਮੀਟਿੰਗ ਰਾਣੀ ਕੌਰ ਪ੍ਰਧਾਨ ਦੀ ਪ੍ਰਧਾਨਗੀ ਹੋਈ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ, ਕਮਲਜੀਤ ਕੌਰ ਕਲਿਆਣ ਕਾਰਜਕਾਰੀ ਪ੍ਰਧਾਨ ਪੰਜਾਬ, ਸਨਦੀਪ ਕੌਰ ਮੀਤ ਪ੍ਰਧਾਨ, ਹਰਪ੍ਰੀਤ ਕੌਰ ਜ਼ਿਲ੍ਹਾ ਮੀਤ ਪ੍ਰਧਾਨ, ਸੁਖਵੀਰ ਕੌਰ ਬਲਾਕ ਦੇ ਸੀਨੀਅਰ ਆਗੂ ਵਿਸ਼ੇਸ਼ ਤੌਰ ‘ਤੇ ਪੁੱਜੇ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਚਿੰਡਾਲੀਆ ਨੇ ਕਿਹਾ ਕਿ 9 ਜੂਨ ਨੂੰ ਸੈਕਟਰੀ ਸਿੱਖਿਆ ਵਿਭਾਗ ਦੀ ਮੀਟਿੰਗ ਵਿਚ ਜੋ ਫ਼ੈਸਲੇ ਕੀਤੇ ਗਏ ਸੀ, ਉਨ੍ਹਾਂ ਨੂੰ ਲਾਗੂ ਕਰਨ ਲਈ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ। ਇਸ ਲਈ ਯੂਨੀਅਨ ਮੰਗ ਕਰਦੀ ਹੈ ਕਿ ਮਿਡ ਡੇ ਮੀਲ ਕੁੱਕ, ਸਫ਼ਾਈ ਅਤੇ ਚੌਕੀਦਾਰਾਂ ਨੂੰ ਹਰ ਮਹੀਨੇ ਤਨਖ਼ਾਹ ਉਨ੍ਹਾਂ ਦੇ ਖਾਤਿਆਂ ਵਿਚ ਪਾਈ ਜਾਵੇ। ਤਨਖ਼ਾਹ ਘੱਟੋ ਘੱਟ ਉਜਰਤ ਡੀ. ਸੀ. ਰੇਟ ਦੇ ਮੁਤਾਬਿਕ ਦਿੱਤੀ ਜਾਵੇ। ਜੇਕਰ ਸਰਕਾਰ ਨੇ ਜਲਦੀ ਹੀ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਕਿਸੇ ਸਮੇਂ ਵੀ ਸਫ਼ਾਈ ਕਰਮਚਾਰੀਆਂ ਅਤੇ ਚੌਕੀਦਾਰਾਂ ਵਲੋਂ ਕੰਮ ਠੱਪ ਕਰ ਦਿੱਤਾ ਜਾਵੇਗਾ ਅਤੇ ਮਿਡ ਡੇ ਮੀਲ ਕੁੱਕਾਂ ਵਲੋਂ ਖਾਣਾ ਬਣਾਉਣ ਬੰਦ ਕਰ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਵਿਚ ਉਪਰੋਕਤ ਤੋਂ ਇਲਾਵਾ ਕਮਲ ਕੌਰ, ਸੁਰਿੰਦਰ ਕੌਰ, ਕੁਲਵਿੰਦਰ ਕੌਰ, ਬਲਵਿੰਦਰ ਕੌਰ, ਕਿਰਨ ਕੌਰ, ਦੇਵੀਕਾ, ਹਰਪ੍ਰੀਤ ਕੌਰ, ਪਰਮਜੀਤ ਕੌਰ, ਹਰਪਾਲ ਕੌਰ, ਜਸਵੀਰ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਪਾਲੋ, ਇੰਦਰਜੀਤ ਕੌਰ, ਪਰਮਜੀਤ ਕੌਰ, ਰਜਨੀ ਬਾਲਾ, ਕੁਲਵੰਤ ਕੌਰ ਆਦਿ ਤੋਂ ਇਲਾਵਾ ਸਮਰਾਲਾ, ਖੰਨਾ ਅਤੇ ਦੋਰਾਹਾ ਬਲਾਕ ਦੀਆਂ ਹੋਰ ਵੀ ਕੁੱਕ ਬੀਬੀਆਂ ਅਤੇ ਸਫ਼ਾਈ ਸੇਵਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ਨੇੜੇ ਆਉਂਦੀਆਂ ਦੇਖ ਸਰਪੰਚਾਂ ਨੂੰ ਮਾਣ ਭੱਤਾ ਦੇਣ ਦੀ ਯਾਦ ਆਈ-ਡਾ. ਅਮਨਪ੍ਰੀਤ ਅਗਲੀ ਖ਼ਬਰ ਚੋਮੋ ਰੋਡ ਦੇ ਦੁਕਾਨਦਾਰਾਂ ਨਾਲ ਪੰਜਾਬ ਸਟੇਟ ਟ੍ਰੇਡਜ਼ ਕਮਿਸ਼ਨ ਦੀ ਮੀਟਿੰਗ
Ad Position 24
No active advertisement