09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਖੰਨਾ ਨੂੰ ਚੰਡੀਗੜ੍ਹ ਬਣਾਉਣ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਨੇ ਸ਼ਹਿਰ ਨੂੰ ਬਣਾਇਆ ਨਰਕ-ਗੁਰਕੀਰਤ ਸਿੰਘ

Ad Position 21
No active advertisement
ਅਜੀਤ ਡੈਸਕ 30-06-2026
ਖੰਨਾ, 29 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਸਥਾਨਕ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਬਦਲਾਅ ਅਤੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਝਾੜੂ ਪਾਰਟੀ ਨੇ ਖੰਨਾ ਸ਼ਹਿਰ ਨੂੰ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਖੰਨਾ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ, ਸ਼ਹਿਰ ਵਿੱਚ ਸ਼ਰੇਆਮ ਗੋਲੀਆਂ ਚੱਲ ਰਹੀਆਂ ਹਨ ਅਤੇ ਵਪਾਰੀਆਂ ਸਮੇਤ ਆਮ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਗੁਰਕੀਰਤ ਸਿੰਘ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ‘ਨਸ਼ੇ ਵਿਰੁੱਧ ਜੰਗ’ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ਵਿੱਚ ਨਸ਼ਾ ਪਹਿਲਾਂ ਨਾਲੋਂ ਵੀ ਖੁੱਲ੍ਹੇਆਮ ਵਿਕ ਰਿਹਾ ਹੈ ਅਤੇ ਜਿਸ ਨਾਲ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ। ਉਹਨਾਂ ਕਿਹਾ ਕਿ 1076 ਨੰਬਰ ਜਾਰੀ ਕਰਕੇ ’ਘਰ ਬੈਠੇ ਸਰਕਾਰੀ ਕੰਮ’ ਕਰਨ ਦੇ ਦਾਅਵੇ ਪੂਰੀ ਤਰ੍ਹਾਂ ਫ਼ੋਕੇ ਸਾਬਤ ਹੋਏ ਹਨ। ਅੱਤ ਦੀ ਗਰਮੀ ਵਿੱਚ ਸਾਡੀਆਂ ਮਾਵਾਂ-ਭੈਣਾਂ ਨੂੰ ਸੁਵਿਧਾ ਕੇਂਦਰਾਂ ਵਿੱਚ ਲਾਈਨਾਂ ’ਚ ਲੱਗ ਕੇ ਧੱਕੇ ਖਾਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮੁਫ਼ਤ ਬਿਜਲੀ ਦੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ। ਇਸ ਭਿਆਨਕ ਗਰਮੀ ਵਿੱਚ ਖੰਨਾ ਸਮੇਤ ਪੂਰੇ ਪੰਜਾਬ ਵਿੱਚ ਲੰਬੇ-ਲੰਬੇ ਬਿਜਲੀ ਕੱਟ ਲੱਗ ਰਹੇ ਹਨ, ਜਿਸ ਕਾਰਨ ਜਨਤਾ ਤ੍ਰਾਹੀ-ਤ੍ਰਾਹੀ ਕਰ ਰਹੀ ਹੈ ਅਤੇ ਕਾਰੋਬਾਰ ਠੱਪ ਹੋ ਗਏ ਹਨ। ਉਨ੍ਹਾਂ ਸਥਾਨਕ ਮੰਤਰੀ ਸੌਂਦ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਵੇਲੇ ਦਾਅਵਾ ਕੀਤਾ ਗਿਆ ਸੀ ਕਿ ਝਾੜੂ ਦੀ ਨਗਰ ਕੌਂਸਲ ਬਣਾਓ, 10 ਦਿਨਾਂ ਵਿੱਚ ਖੰਨਾ ਨੂੰ ਚੰਡੀਗੜ੍ਹ ਬਣਾ ਦੇਵੇਗੀ। ਉਨ੍ਹਾਂ ਕਿਹਾ ਕਿ ਅੱਜ ’ਆਪ’ ਦੇ ਵੱਡੀ ਗਿਣਤੀ ਐਮ.ਸੀ. ਜਿੱਤਿਆ ਨੂੰ ਇੱਕ ਮਹੀਨਾ ਹੋਣ ਵਾਲਾ ਹੈ, ਪਰ ਆਪਸੀ ਲੜਾਈ ਕਾਰਨ ਸ਼ਹਿਰ ਨੂੰ ਪ੍ਰਧਾਨ ਤੱਕ ਨਹੀਂ ਦਿੱਤਾ ਜਾ ਸਕਿਆ, ਚੰਡੀਗੜ੍ਹ ਬਣਨਾ ਤਾਂ ਦੂਰ, ਅੱਜ ਪੂਰਾ ਖੰਨਾ ਗੰਦਗੀ ਦੇ ਢੇਰ ਵਿੱਚ ਤਬਦੀਲ ਹੋ ਚੁੱਕਾ ਹੈ । ਇਸ ਮੌਕੇ ਬਲਾਕ ਪ੍ਰਧਾਨ ਰਾਜੀਵ ਰਾਏ ਮਹਿਤਾ, ਬਲਾਕ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ, ਸਾਬਕਾ ਪ੍ਰਧਾਨ ਕਮਲਜੀਤ ਸਿੰਘ ਲੱਧੜ, ਸਾਬਕਾ ਪ੍ਰਧਾਨ ਵਿਕਾਸ ਮਹਿਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਨੈਲ ਸਿੰਘ ਮਾਂਗਟ ਦੀ ਕਿਤਾਬ ‘ਤੇਰਾ ਵੀ ਦਿਲ ਟੁੱਟਿਆ ਲੱਗਦੈ’ ਲੋਕ ਅਰਪਣ ਅਗਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ’ਚ ਐਸ.ਆਈ.ਆਰ. ਸੰਬੰਧੀ ਬੀ.ਐਲ.ਏ 2 ਲਈ ਸਿਖਲਾਈ ਕੈਂਪ ਲਗਾਇਆ
Ad Position 24