09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਨਵੇਂ ਥਾਣਾ ਮੁਖੀ ਅਜੀਤੇਸ਼ ਕੌਸ਼ਲ ਨੇ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 30-06-2026
ਮਾਛੀਵਾੜਾ ਸਾਹਿਬ, 29 ਜੂਨ (ਮਨੋਜ ਕੁਮਾਰ)-ਸਥਾਨਕ ਪੁਲਿਸ ਸਟੇਸ਼ਨ ਦੇ ਨਵੇਂ ਐੱਸ. ਐੱਚ. ਓ. ਇੰਸਪੈਕਟਰ ਅਜਿਤੇਸ਼ ਕੌਸ਼ਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਗ਼ੈਰ ਰਸਮੀ ਗੱਲਬਾਤ ਦੌਰਾਨ ਇਹ ਜ਼ਿੰਮੇਵਾਰੀ ਸੰਭਾਲਦਿਆਂ ਹੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਦਾ ਸਪਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਮਾਛੀਵਾੜਾ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਕਿਸੇ ਵੀ ਗ਼ੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਐੱਸ. ਐੱਚ. ਓ. ਅਜਿਤੇਸ਼ ਕੌਸ਼ਲ ਨੇ ਖ਼ਾਸ ਤੌਰ ’ਤੇ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਅਜਿਹੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨੀ ਕਾਰਵਾਈ ਉਪਰੰਤ ਜੇਲ੍ਹਾਂ ਦੀਆਂ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁ. ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡ ਮੈਦਾਨਾਂ ਵਿਚ ਲਿਜਾਣ ਲਈ ਸੂਬਾ ਸਰਕਾਰ ਸੁਹਿਰਦ-ਵਿਧਾਇਕ ਗਿਆਸਪੁਰਾ
Ad Position 24