09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੁ. ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 30-06-2026
ਰਾੜਾ ਸਾਹਿਬ, 19 ਜੂਨ (ਸੁਖਵੀਰ ਸਿੰਘ ਚਣਕੋਈਆਂ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਉਨ੍ਹਾਂ ਦੇ ਚਰਨਛੋਹ ਪ੍ਰਾਪਤ ਇਤਿਹਾਸਿਕ ਪਿੰਡ ਘੁਡਾਣੀ ਕਲ੍ਹਾਂ ਦੇ ਗੁ. ਚੋਲਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਦੁਆਰਾ ਗੁ. ਸਾਹਿਬ ਦੇ ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਦੀ ਦੇਖ ਰੇਖ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਆਰੰਭਤਾ ਮੁੱਖ ਗ੍ਰੰਥੀ ਗਿਆਨੀ ਅਮਰੀਕ ਸਿੰਘ ਨੇ ਅਰਦਾਸ ਬੇਨਤੀ ਕਰਕੇ ਕੀਤੀ। ਨਗਰ ਕੀਰਤਨ ਦਾ ਗੁ. ਨਿੰਮਸਰ ਸਾਹਿਬ, ਗੁ. ਦਮਦਮਾ ਸਾਹਿਬ ਅਤੇ ਗੁ. ਸ੍ਰੀ ਗੁਰੂ ਰਵਿਦਾਸ ਜੀ ਤੋਂ ਇਲਾਵਾ ਪਿੰਡ ਦੀਆਂ ਵੱਖ-ਵੱਖ ਪ੍ਰਕਰਮਾ ਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤੇ ਗਏ। ਨਗਰ ਕੀਰਤਨ ਵਿਚ ਭਾਈ ਗੁਰਮੀਤ ਸਿੰਘ ਰੁੜਕੀ ਦੇ ਕਵੀਸ਼ਰੀ ਜਥੇ ਸਮੇਤ ਵੱਖ-ਵੱਖ ਰਾਗੀ ਤੇ ਕਵੀਸ਼ਰੀ ਜਥਿਆਂ ਵੱਲੋਂ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦੀਆਂ ਸੰਗਤਾਂ ਲਈ ਸੇਵਾਦਾਰਾਂ ਵਲੋਂ ਵੱਖ-ਵੱਖ ਪੜਾਵਾਂ ’ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਐਸ. ਜੀ. ਪੀ. ਸੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨਮਾਜਰਾ ਅਤੇ ਗੁ. ਚੋਲਾ ਸਾਹਿਬ ਦੇ ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਨੇ ਸਮੂਹ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ, ਨਿਰਮਲ ਸਿੰਘ ਜੇ. ਈ, ਜਥੇ. ਜੋਰਾ ਸਿੰਘ, ਭਾਈ ਗੁਰਪ੍ਰੀਤ ਸਿੰਘ ਗ੍ਰੰਥੀ ਗੁ. ਸ਼੍ਰੀ ਗੁਰੂ ਰਵਿਦਾਸ ਜੀ, ਭਾਈ ਜਸਵਿੰਦਰ ਸਿੰਘ ਗ੍ਰੰਥੀ ਗੁ. ਸ਼੍ਰੀ ਦਮਦਮਾ ਸਾਹਿਬ, ਜਗਤਾਰ ਸਿੰਘ ਧੋਲ ਕਲਾਂ, ਗੁਰਦੀਪ ਸਿੰਘ ਅੜੈ੍ਹਚਾਂ, ਗੁਰਸ਼ਰਨ ਸਿੰਘ ਗੁ. ਇੰਸਪੈਕਟਰ, ਨਿਰਮਲ ਸਿੰਘ ਜੇ ਈ, ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸਨ।
Ad Position 22
No active advertisement
ਪਿਛਲੀ ਖ਼ਬਰ ਬੀਤੀ ਰਾਤ ਮੈਚ ਤੋਂ ਸ਼ੁਰੂ ਹੋਈ ਧੜਿਆਂ ਦੀ ਲੜਾਈ ’ਚ ਚੱਲੀ ਗੋਲੀ, 2 ਜ਼ਖ਼ਮੀ ਅਗਲੀ ਖ਼ਬਰ ਨਵੇਂ ਥਾਣਾ ਮੁਖੀ ਅਜੀਤੇਸ਼ ਕੌਸ਼ਲ ਨੇ ਅਹੁਦਾ ਸੰਭਾਲਿਆ
Ad Position 24