09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗੁਰੂ ਘਰਾਂ ’ਚ ਸਾਰਾ ਦਿਨ ਚੱਲਿਆ ਕੀਰਤਨ ਦਾ ਪ੍ਰਵਾਹ

Ad Position 21
No active advertisement
ਅਜੀਤ ਡੈਸਕ 01-07-2026

aਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵਲੋਂ ਅੱਜ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਜਿਸ ਵਿੱਚ ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠਾਂ ਦੇ ਭੋਗ ਉਪਰੰਤ ਅਖੰਡ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਜੀ ਰਹਿਮਤ ਦੇ ਜੱਥੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵਿਖਿਆਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁਟ ਵਰਤਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਸਕੱਤਰ ਜਰਨੈਲ ਸਿੰਘ ਤੱਗੜ, ਹਰਮੀਤ ਸਿੰਘ, ਮਨਦੀਪ ਸਿੰਘ ਮਰਜਾਰਾ, ਅਰਵਿੰਦਰ ਸਿੰਘ, ਕੁਲਵੰਤ ਸਿੰਘ ਫ਼ੌਜੀ, ਕਰਨੈਲ ਸਿੰਘ ਕੈਂਥ, ਮੰਗਤ ਸਿੰਘ, ਰਜਿੰਦਰ ਸਿੰਘ ਤੱਗੜ, ਜਗਤਾਰਨਜੀਤ ਸਿੰਘ, ਗੁਰਮੀਤ ਸਿੰਘ ਕਾਲਾ, ਲਵਲੀ, ਹਰਸ਼ ਆਦਿ ਹਾਜ਼ਰ ਸਨ।
ਰਾਮਗੜ੍ਹੀਆ ਭਵਨ ਖੰਨਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਖੰਨਾ, (ਹਰਜਿੰਦਰ ਸਿੰਘ ਲਾਲ)-ਜੀ. ਟੀ. ਰੋਡ ਭੱਟੀਆਂ ਸਥਿਤ ਰਾਮਗੜ੍ਹੀਆ ਭਵਨ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵਲੋਂ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਵਿੱਚ ਸ਼ਮੂਲੀਅਤ ਕੀਤੀ । ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਪਾਠ ਅਤੇ ਕੀਰਤਨ ਨਾਲ ਹੋਈ। ਗ੍ਰੰਥੀ ਭਾਈ ਜਗਜੀਤ ਸਿੰਘ ਲਿਬੜਾ ਵਾਲਿਆਂ ਨੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ, ਉੱਚੇ ਆਦਰਸ਼ਾਂ ਅਤੇ ਮੀਰੀ-ਪੀਰੀ ਦੇ ਸਿਧਾਂਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਤੋਂ ਬਾਅਦ ਭਾਈ ਹਰਭਜਨ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਦੇ ਨਾਲ ਹੀ ਬੀਬੀਆਂ ਵਲੋਂ ਸੰਗਤੀ ਰੂਪ ਵਿੱਚ ਕੀਤੇ ਗਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਵੀ ਪਾਏ ਗਏ। ਇਸ ਮੌਕੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਦੇ ਕਾਰਜਕਾਰੀ ਪ੍ਰਧਾਨ ਗੁਰਨਾਮ ਸਿੰਘ ਭਮਰਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਰਸਾਏ ਸੱਚ, ਸੇਵਾ, ਸੂਰਬੀਰਤਾ ਅਤੇ ਧਰਮ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਸਮਾਗਮ ਦੌਰਾਨ ਮਨਜੀਤ ਸਿੰਘ ਧੰਜਲ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਅਤੇ ਰੁੱਖ ਲਗਾਉਣ ਦੀ ਮਹੱਤਤਾ ਸਬੰਧੀ ਪ੍ਰਭਾਵਸ਼ਾਲੀ ਕਵਿਤਾ ਸੁਣਾਈ ਗਈ। ਸਮਾਗਮ ਦੀ ਸਮਾਪਤੀ ਉਪਰੰਤ ਸੰਗਤ ’ਚ ਮਿੱਸੇ ਪ੍ਰਸ਼ਾਦੇ, ਮੱਖਣ, ਦਹੀਂ ਅਤੇ ਲੱਸੀ ਦੇ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਵਰਿੰਦਰ ਸਿੰਘ ਦਹੇਲੇ, ਹਰਜੀਤ ਸਿੰਘ ਖਰ੍ਹੇ, ਮਨਜੀਤ ਸਿੰਘ ਧੰਜਲ, ਟਹਿਲ ਸਿੰਘ ਧੰਜਲ, ਪਰਮਜੀਤ ਸਿੰਘ ਧੀਮਾਨ, ਅਮਰ ਸਿੰਘ, ਸੁਖਦੀਪ ਸਿੰਘ ਖਰ੍ਹੇ, ਗੁਰਸੇਵਕ ਸਿੰਘ, ਲਵਪ੍ਰੀਤ ਸਿੰਘ, ਮੈਨੇਜਰ ਅਮਰਜੀਤ ਸਿੰਘ, ਹਰਵਿੰਦਰ ਸਿੰਘ ਭੰਗੂ, ਪਰਮਜੀਤ ਸਿੰਘ, ਵਿਰਾਜ ਸਿੰਘ, ਗੁਰਮੁੱਖ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਭਾਈ ਸੁਰਿੰਦਰ ਸਿੰਘ ਢੱਡਰੀਆਂ ਵਾਲਿਆਂ ਅਤੇ ਭਾਈ ਸੰਦੀਪ ਸਿੰਘ ਕਥਾ ਵਾਚਕ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ
ਡੇਹਲੋਂ, (ਅੰਮ੍ਰਿਤਪਾਲ ਸਿੰਘ ਕੈਲੇ)- ਗੁਰਦੁਆਰਾ ਦਮਦਮਾ ਸਾਹਿਬ ਪਾਤਿਸ਼ਾਹੀ ਛੇਵੀਂ ਡੇਹਲੋਂ ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸੰਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਅਖੰਡ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਸੰਦੀਪ ਸਿੰਘ ਕਥਾ ਵਾਚਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਕਥਾ ਕਰਦਿਆਂ ਸਮੂਹ ਸੰਗਤਾਂ ਗੁਰੂ ਸਾਹਿਬ ਦੇ ਦਰਸਾਏ ਹੋਏ ਮਾਰਗ ਗੁਰਸਿੱਖੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬਚਨ ਗਰੀਬ ਦਾ ਮੂੰਹ ਹੀ ਗੁਰੂ ਦੀ ਗੋਲਕ ਹੈ, ਅਨੁਸਾਰ ਲੋੜਵੰਦਾਂ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ। ਇਸੇ ਸੰਬੰਧੀ ਰਾਤਰੀ ਦੇ ਗੁਰਮਤਿ ਸਮਾਗਮ ਦੌਰਾਨ ਭਾਈ ਸੁਰਿੰਦਰ ਸਿੰਘ ਕੀਰਤਨੀ ਜਥਾ ਢੱਡਰੀਆਂ ਵਾਲਿਆਂ ਨੇ ਵੀ ਸੰਗਤ ਨੂੰ ਹਮੇਸ਼ਾ ਗੁਰੂ ਘਰ ਨਾਲ ਜੁੜੇ ਰਹਿਣ ਦੀ ਬੇਨਤੀ ਕੀਤੀ। ਇਸ ਮੌਕੇ ਮਿੱਸੇ ਪ੍ਰਸ਼ਾਦਿਆਂ ਦੇ ਲੰਗਰ ਅਤੁੱਟ ਵਰਤਾਏ ਗਏ। ਅੰਤ ਵਿੱਚ ਲੋਕਲ ਕਮੇਟੀ ਮੈਨੇਜਰ ਜਸਵਿੰਦਰ ਸਿੰਘ ਵਲੋਂ ਸੰਗਤਾਂ ਦੇ ਦਿੱਤੇ ਅਥਾਹ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਸਮੇਂ ਪ੍ਰਧਾਨ ਬਚਿੱਤਰ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ ਮੈਂਬਰ, ਸੈਕਟਰੀ ਜਗਦੀਪ ਸਿੰਘ, ਜਸਕੀਰਤ ਸਿੰਘ, ਗ੍ਰੰਥੀ ਜਸਵੀਰ ਸਿੰਘ, ਜਤਿੰਦਰ ਸਿੰਘ, ਗੁਰਸੇਵਕ ਸਿੰਘ, ਸੁਖਦੇਵ ਸਿੰਘ, ਮਾਸਟਰ ਪ੍ਰੇਮ ਸਿੰਘ, ਗੁਰਵਿੰਦਰ ਸਿੰਘ , ਜਗਜੀਤ ਸਿੰਘ, ਅਵਤਾਰ ਸਿੰਘ, ਜਸਪਾਲ ਸਿੰਘ ਪ੍ਰਧਾਨ ਬਾਬਾ ਸੰਗਤ ਸਿੰਘ ਸੇਵਾ ਫਾਊਂਡੇਸ਼ਨ, ਜਸਵੀਰ ਸਿੰਘ ਪੰਚ, ਰਸ਼ਪਾਲ ਸਿੰਘ ਪੰਚ, ਹਰਵਿੰਦਰ ਸਿੰਘ, ਧੀਰਜ ਸਿੰਘ, ਰਘਵੀਰ ਸਿੰਘ, ਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪ੍ਰਕਾਸ਼ ਪੁਰਬ ਮੌਕੇ ਗੁ. ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਸਮਾਗਮ
ਗੁਰੂ ਸਾਹਿਬ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਹਿੰਮਤ, ਸੇਵਾ ਅਤੇ ਨਿਆਂ ਦਾ ਪ੍ਰਤੀਕ ਹੈ-ਮੈਨੇਜਰ ਗੁਰਜੀਤ ਸਿੰਘ
ਰਾੜਾ ਸਾਹਿਬ, (ਸੁਖਵੀਰ ਸਿੰਘ ਚਣਕੋਈਆਂ)-ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਇਤਿਹਾਸਿਕ ਗੁ. ਚੋਲਾ ਸਾਹਿਬ ਪਿੰਡ ਘੁਡਾਣੀ ਕਲ੍ਹਾਂ ਵਿਖੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਅੰਮ੍ਰਿਤ ਵੇਲੇ ਭੋਗ ਪਾਏ ਗਏ ਅਤੇ ਗੁ. ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਅਰਦਾਸ ਬੇਨਤੀ ਕੀਤੀ ਉਪਰੰਤ ਰਾਗੀ ਭਾਈ ਹਰਪ੍ਰੀਤ ਸਿੰਘ ਵਲੋਂ ਜਥੇ ਸਮੇਤ ਇਲਾਹੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਪ੍ਰਸਿੱਧ ਕਵੀਸ਼ਰੀ ਭਾਈ ਗੁਰਜੀਤ ਸਿੰਘ ਰੁੜਕੀ ਕਲ੍ਹਾਂ ਵਾਲਿਆਂ ਦੇ ਜਥੇ ਤੋਂ ਇਲਾਵਾ ਵੱਖ-ਵੱਖ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਸਮੇਂ ਗੁ. ਸਾਹਿਬ ਦੇ ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਪੰਥ ਨੂੰ ‘ਮੀਰੀ-ਪੀਰੀ’ ਦਾ ਸਿਧਾਂਤ ਬਖ਼ਸ਼ ਕੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸੰਤ ਅਤੇ ਸਿਪਾਹੀ ਦੋਵੇਂ ਗੁਣ ਅਪਣਾਉਣ ਦੀ ਪੇ੍ਰਣਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਅੱਜ ਵੀ ਸਮੁੱਚੀ ਮਨੁੱਖਤਾ ਲਈ ਹਿੰਮਤ, ਸੇਵਾ ਅਤੇ ਨਿਆਂ ਦਾ ਪ੍ਰਤੀਕ ਹੈ। ਇਸ ਮੌਕੇ ਗ੍ਰੰਥੀ ਅਜੀਤ ਸਿੰਘ, ਸਰਪੰਚ ਗੁਰਿੰਦਰ ਸਿੰਘ ਬੋਪਾਰਾਏ, ਪ੍ਰਧਾਨ ਜਸਵੀਰ ਸਿੰਘ ਕੁੱਕੂ ਘੁਡਾਣੀ ਗੁਰਦੀਪ ਸਿੰਘ ਅੜੈ੍ਹਚਾਂ ਅਕਾਲੀ ਆਗੂ, ਜਥੇਦਾਰ ਦੀਦਾਰ ਸਿੰਘ ਘੁਡਾਣੀ, ਰਬਨਦੀਪ ਸਿੰਘ ਪੰਚ, ਮੰਚ ਸੰਚਾਲਕ ਬੰਤ ਸਿੰਘ ਘੁਡਾਣੀ, ਗੁਰਜੰਂਟ ਸਿੰਘ ਸਟੋਰ ਕੀਪਰ , ਨਿਰਮਲ ਸਿੰਘ ਜੇ. ਈ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।
ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਰੇਰੂ ਸਾਹਿਬ ਵਿਖੇ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਰੇਰੂ ਸਾਹਿਬ, ਲੁਹਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ। ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਭਾਈ ਗੁਰਮੁਖ ਸਿੰਘ ਦਿੱਲੀ ਵਾਲਿਆਂ ਨੇ ਨਿਭਾਈ। ਇਸ ਉਪਰੰਤ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜਥੇ ਅਤੇ ਇੰਟਰਨੈਸ਼ਨਲ ਢਾਡੀ ਰਣਜੀਤ ਸਿੰਘ ਲੁਧਿਆਣਾ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ ਗਿਆ। ਰਾਗੀ ਜਥੇ ਨੇ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਜੀਵਨ, ਮੀਰੀ-ਪੀਰੀ ਦੇ ਸਿਧਾਂਤ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵਲੋਂ ਕੀਤੀਆਂ ਕੁਰਬਾਨੀਆਂ ਬਾਰੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਇੰਡੀਅਨ ਪਬਲਿਕ ਸਕੂਲ ਲੁਹਾਰਾ ਦੇ ਐਮ.ਡੀ. ਸੁਰਿੰਦਰ ਪਾਲ ਗਰਗ ਨੂੰ ਸਮਾਜਿਕ, ਵਿੱਦਿਅਕ ਅਤੇ ਧਾਰਮਿਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਿਕੰਦਰ ਸਿੰਘ ਲੁਹਾਰਾ, ਬਿਕਰ ਸਿੰਘ ਅਤੇ ਸੁਰਜੀਤ ਸਿੰਘ ਦੀ ਅਗਵਾਈ ਵਿਚ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮੂਹ ਸਮਾਗਮ ਸ਼ਰਧਾ, ਸੇਵਾ ਅਤੇ ਗੁਰਮਤਿ ਮਾਹੌਲ ਵਿਚ ਸੰਪੰਨ ਹੋਇਆ। ਇਸ ਮੌਕੇ ਬਿੱਕਰ ਸਿੰਘ, ਉਜਲ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਪ੍ਰਗਟ ਸਿੰਘ, ਦਿਲਬਾਗ ਸਿੰਘ, ਪਰਮਜੀਤ ਸਿੰਘ, ਹਰਭਜਨ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ
ਬੀਜਾ, (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਸ੍ਰੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ ਅਤੇ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ, ਮੈਨੇਜਰ ਇਕਬਾਲ ਸਿੰਘ ਝਬਾਲ ਨੇ ਸੰਗਤਾਂ ਨੂੰ ਕਿਰਤ ਕਰੋ ਨਾਮ ਜਪੋ ਤੇ ਵੰਡ ਛਕਣ ਦੇ ਸਿਧਾਂਤ ਤੇ ਪਹਿਰਾ ਦੇਣ ਲਈ ਬੇਨਤੀ ਕੀਤੀ ਤੇ ਸੰਗਤਾਂ ਨੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਹਨ। ਇਸ ਸਮੇਂ ਕਾਰ ਸੇਵਾ ਦਿੱਲੀ ਵਾਲੇ ਮਹਾਪੁਰਖ ਪੰਥ ਰਤਨ ਬਾਬਾ ਹਰਬੰਸ ਸਿੰਘ ਵੱਲੋ ਵਰੋਸਾਏ ਬਾਬਾ ਬਚਨ ਸਿੰਘ, ਬਾਬਾ ਮਹਿੰਦਰ ਸਿੰਘ ਅਤੇ ਬਾਬਾ ਲਖਵੀਰ ਸਿੰਘ ਕਟਾਣਾ ਸਾਹਿਬ ਵਾਲਿਆਂ ਵੱਲੋਂ ਵਿਸ਼ੇਸ਼ ਹਾਜ਼ਰੀ ਭਰੀ ਗਈ। ਇਸ ਮੌਕੇ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ, ਆੜ੍ਹਤੀਆਂ ਜਗਦੀਸ਼ ਸਿੰਘ ਦੀਸ਼ਾ ਕੋਟ ਸੇਖੋਂ, ਪਰਮਿੰਦਰ ਸਿੰਘ ਗਰਚਾ, ਮਨਦੀਪ ਸਿੰਘ ਖਾਲਸਾ, ਅੰਮ੍ਰਿਤਪਾਲ ਸਿੰਘ ਖੱਟੜਾ, ਪ੍ਰਚਾਰਕ ਭਾਈ ਪਰਮਜੀਤ ਸਿੰਘ ਗੁਰਦਾਸਪੁਰੀ, ਗੁਰਵਿੰਦਰ ਸਿੰਘ ਗਗਨ, ਹਰਿੰਦਰ ਸਿੰਘ ਹੈਰੀ, ਗੁਰਵੀਰ ਸਿੰਘ ਜੱਲ੍ਹਾ, ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ, ਸਤਨਾਮ ਸਿੰਘ, ਨੇਤਰ ਸਿੰਘ, ਰਾਜਵਿੰਦਰ ਸਿੰਘ ਰਾਜੂ, ਅਜੀਤ ਸਿੰਘ ਬੱਬੀ, ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਦੋਰਾਹਾ, (ਮਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਸ੍ਰੀ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ ਗਿਆ। ਅੱਜ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਸਤਨਾਮ ਸਿੰਘ ਖ਼ਾਲਸਾ ਵੱਲੋ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਦਿਲਪ੍ਰੀਤ ਸਿੰਘ ਦੇ ਜਥੇ ਵਲੋ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਭਾਈ ਕਿੰਗੀ ਸਿੰਘ ਵੱਲੋ ਮੀਰੀ ਪੀਰੀ ਦੇ ਸ਼ਹਿਨਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ ਅਤੇ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ, ਮੈਨੇਜਰ ਕੇਹਰ ਸਿੰਘ ਮਗਰ ਨੇ ਸੰਗਤਾਂ ਨੂੰ ਕਿਰਤ ਕਰੋ ਨਾਮ ਜਪੋ ਤੇ ਵੰਡ ਛਕਣ ਦੇ ਸਿਧਾਂਤ ਤੇ ਪਹਿਰਾ ਦੇਣ ਲਈ ਬੇਨਤੀ ਕੀਤੀ ਤੇ ਸੰਗਤਾਂ ਨੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਕਾਰ ਸੇਵਾ ਦਿੱਲੀ ਵਾਲੇ ਮਹਾਪੁਰਖ ਪੰਥ ਰਤਨ ਬਾਬਾ ਹਰਬੰਸ ਸਿੰਘ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ, ਬਾਬਾ ਮਹਿੰਦਰ ਸਿੰਘ ਅਤੇ ਬਾਬਾ ਲਖਵੀਰ ਸਿੰਘ ਕਟਾਣਾ ਸਾਹਿਬ ਵਾਲਿਆਂ ਵੱਲੋਂ ਵਿਸ਼ੇਸ਼ ਹਾਜ਼ਰੀ ਭਰੀ ਗਈ। ਇਸ ਮੌਕੇ ਗੁਰਇਕਬਾਲ ਸਿੰਘ, ਗੁਰਜੋਤ ਸਿੰਘ ਭਾਈ ਗੁਰਜੰਟ ਸਿੰਘ ਗ੍ਰੰਥੀ, ਇੰਦਰਪਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਰਵਰ ਦੀ ਹੌਲੀ ਚਾਲ ਕਾਰਨ ‘ਮਾਵਾਂ ਧੀਆਂ ਸਤਿਕਾਰ’ ਯੋਜਨਾ ਲਈ ਰਜਿਸਟਰੇਸ਼ਨ ਕਰਵਾਉਣ ਆਈਆਂ ਬੀਬੀਆਂ ਗਰਮੀ ’ਚ ਹੋਈਆ ਬੇਹ... ਅਗਲੀ ਖ਼ਬਰ ਡਿਪਸ ਸਕੂਲ ’ਚ ਸੀ.ਬੀ.ਐੱਸ.ਈ. ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ
Ad Position 24