09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਦੀ ਵੱਡੀ ਕਾਰਵਾਈ

Ad Position 21
No active advertisement
ਅਜੀਤ ਡੈਸਕ 01-07-2026
ਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਅਧੀਨ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਨੇ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 53 ਐਨ. ਡੀ. ਪੀ. ਐਸ. ਮਾਮਲਿਆਂ ਨਾਲ ਸਬੰਧਿਤ ਜ਼ਬਤ ਕੀਤੀ ਗਈ ਨਸ਼ੀਲੀ ਸਮਗਰੀ ਦਾ ਸਰਕਾਰੀ ਇਨਸੀਨੇਟਰ, ਪੁਲਿਸ ਚੌਕੀ ਈਸ਼ਵਰ ਨਗਰ, ਫੋਕਲ ਪੁਆਇੰਟ ਲੁਧਿਆਣਾ ਵਿਖੇ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਗਿਆ। ਨਸ਼ਟ ਕੀਤੀ ਗਈ ਕੇਸ ਪ੍ਰਾਪਰਟੀ ਵਿੱਚ 10 ਕਿੱਲੋ ਭੁੱਕੀ, 3 ਕਿੱਲੋ 300 ਗ੍ਰਾਮ ਗਾਂਜਾ, 1 ਕਿੱਲੋ 50 ਗ੍ਰਾਮ ਹੈਰੋਇਨ, 60 ਨਸ਼ੀਲੀਆਂ ਗੋਲੀਆਂ ਅਤੇ 49 ਖਾਲੀ ਕੱਪੜੇ ਦੇ ਥੈਲੇ ਸ਼ਾਮਿਲ ਸਨ। ਇਹ ਸਾਰਾ ਸਾਮਾਨ ਵੱਖ-ਵੱਖ ਐਨ. ਡੀ. ਪੀ. ਐਸ. ਕੇਸਾਂ ਦੌਰਾਨ ਪੁਲਿਸ ਵੱਲੋਂ ਜ਼ਬਤ ਕੀਤਾ ਗਿਆ ਸੀ। ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਦੀ ਪਹਿਲੀ ਤਰਜੀਹ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਦਾ ਸਮੇਂ ਸਿਰ ਕਾਨੂੰਨੀ ਢੰਗ ਨਾਲ ਨਿਪਟਾਰਾ ਕਰਨਾ ਵੀ ਪੁਲਿਸ ਦੀ ਜ਼ਿੰਮੇਵਾਰੀ ਹੈ, ਤਾਂ ਜੋ ਇਨ੍ਹਾਂ ਦੀ ਮੁੜ ਵਰਤੋਂ ਦੀ ਕੋਈ ਸੰਭਾਵਨਾ ਨਾ ਰਹੇ। ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਨੀਤੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਲਾਗੂ ਕਰ ਰਹੀ ਹੈ। ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਆਮ ਲੋਕਾਂ ਨੂੰ ਵੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਖੰਨਾ ਪੁਲਿਸ ਦੀ ਇਹ ਕਾਰਵਾਈ ਇੱਕ ਵਾਰ ਫਿਰ ਦਰਸਾਉਂਦੀ ਹੈ ਕਿ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਨਸ਼ਾ ਤਸਕਰਾਂ ਵਿੱਚ ਡਰ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀ ਨਵੀਂ ਤਾਰ ਪਵਾ ਕੇ ਮੁਹੱਲਾ ਵਾਸੀਆਂ ਨੂੰ ਨਿੱਤ ਦੀ ਆ ਰਹੀ ਪ੍ਰੇਸ਼ਾਨੀ ਤੋਂ ਦਿਵਾਈ ਰਾਹਤ-ਕਾਲੀ ਅਗਲੀ ਖ਼ਬਰ ਸਰਵਰ ਦੀ ਹੌਲੀ ਚਾਲ ਕਾਰਨ ‘ਮਾਵਾਂ ਧੀਆਂ ਸਤਿਕਾਰ’ ਯੋਜਨਾ ਲਈ ਰਜਿਸਟਰੇਸ਼ਨ ਕਰਵਾਉਣ ਆਈਆਂ ਬੀਬੀਆਂ ਗਰਮੀ ’ਚ ਹੋਈਆ ਬੇਹ...
Ad Position 24