03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸ਼ਿਵਾਲਿਕ ਨੇ ਸਿਆਸੀ ਵਿਰੋਧੀ ਦੇ ਬਿਆਨ ’ਤੇ ਕੀਤਾ ਪਲਟਵਾਰ

Ad Position 21
No active advertisement
ਅਜੀਤ ਡੈਸਕ 02-07-2026
ਡੇਹਲੋਂ, 1 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਵਲੋਂ ਦੋ ਵਾਰ ਵਿਧਾਇਕ ਰਹੇ ਅਤੇ ਕੁੱਝ ਦਿਨ ਪਹਿਲਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਿਲ ਹੋਣ ਬਾਅਦ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਅੱਜ ਤਾਜ਼ ਰਿਜ਼ੋਰਟ ਸਰੀਂਹ ਵਿਖੇ ਪਹਿਲੀ ਵਿਸ਼ੇਸ਼ ਪੈ੍ਸ ਕਾਨਫ਼ਰੰਸ ਸਮੇਂ ਆਪਣੇ ਸਿਆਸੀ ਵਿਰੋਧੀ ‘ਤੇ ਤੰਜ਼ ਕਸਦਿਆਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਸਿਆਸਤ ਵਿਚ ਆਏ ਆਗੂ ਨੂੰ ਮੇਰੇ ‘ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਮੇਰੇ ਸਿਆਸੀ ਜੀਵਨ ਅਤੇ ਲੰਮੇ ਸਮੇਂ ਕੀਤੀ ਲੋਕ ਸੇਵਾ ਸੰਬੰਧੀ ਜਾਂਚ ਪੜਤਾਲ ਕਰ ਲੈਣੀ ਚਾਹੀਦੀ ਸੀ। ਸ਼ਿਵਾਲਿਕ ਨੇ ਕਿਹਾ ਕਿ ਪਿਛਲੇ ਦਿਨੀਂ ‘ਅਕਾਲੀ ਦਲ ਵਾਰਿਸ ਪੰਜਾਬ’ ਦੇ ਵਿਚ ਸ਼ਾਮਿਲ ਹੋਣ ਸਮੇਂ ਮੇਰੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਸਮਰਥਕਾਂ ਨੂੰ ਦੇਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਘਬਰਾਹਟ ਵਿਚ ਹੈ, ਜਿਸ ਕਾਰਨ ਬੇਤੁਕੀਆਂ ਗੱਲਾਂ ਕਰਨ ਲੱਗਾ ਹੈ। ਜ਼ਿਕਰਯੋਗ ਹੈ ਕਿ ਹਲਕਾ ਗਿੱਲ ਦੇ ਵੱਡੀ ਗਿਣਤੀ ਵਿਚ ਸਮਰਥਕਾਂ ਨਾਲ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਮੂਲੀਅਤ ਕਰਨ ਬਾਅਦ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਸੋਸ਼ਲ ਮੀਡੀਆ ਰਾਹੀਂ ਸ਼ਿਵਾਲਿਕ ਖ਼ਿਲਾਫ਼ ਟਿੱਪਣੀ ਕਰਦਿਆਂ ਦਰਸ਼ਨ ਸਿੰਘ ਸ਼ਿਵਾਲਿਕ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਲੰਮੇ ਸਮੇਂ ਕੋਈ ਰਾਬਤਾ ਨਾ ਹੋਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਤਿੱਖੇ ਅੰਦਾਜ਼ ‘ਚ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਉਸ ਨੂੰ ਜਾਣਕਾਰੀ ਨਹੀਂ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਨੂੰ ਕਦੋਂ ਛੱਡਿਆ ਤਾਂ ਇਹ ਉਨ੍ਹਾਂ ਦੀ ਜਾਣਕਾਰੀ ਦੀ ਘਾਟ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਬਾਰੇ ਟਿੱਪਣੀ ਕਰਨ ਤੋਂ ਪਹਿਲਾਂ ਉਸ ਦੇ ਸਿਆਸੀ ਸਫ਼ਰ ਅਤੇ ਤੱਥਾਂ ਦੀ ਪੁਸ਼ਟੀ ਕਰ ਲੈਣੀ ਚਾਹੀਦੀ ਹੈ। ਸ਼ਿਵਾਲਿਕ ਨੇ ਸਵਾਲ ਕਰਦਿਆਂ ਕਿਹਾ ਕਿ ਜੇ ਮੈਂ ਸ਼੍ਰੋਮਣੀ ਅਕਾਲੀ ਦਲ ਦਾ ਮੈਂਬਰ ਨਹੀਂ ਸੀ ਤਾਂ ਫਿਰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਸੀਨੀਅਰ ਆਗੂ ਉਨ੍ਹਾਂ ਦੇ ਘਰ ਵਾਰ-ਵਾਰ ਕੀ ਕਰਨ ਆਉਂਦੇ ਰਹੇ? ਉਨ੍ਹਾਂ ਕਿਹਾ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਹੁਣ ਪੂਰੇ ਵਿਸ਼ਵਾਸ ਅਤੇ ਸਪਸ਼ਟਤਾ ਨਾਲ ਐਲਾਨ ਕਰਦੇ ਹਨ ਕਿ ਉਹ ‘ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਹਲਕਾ ਗਿੱਲ ਦੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਵਾਉਣਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਵਿਕਾਸ ਲਈ ਉਹ ਹਰ ਪਿੰਡ ਅਤੇ ਹਰ ਵਾਰਡ ਵਿਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਗੇ । ਉਨ੍ਹਾਂ ਕਿਹਾ ਕਿ ਸਿਆਸਤ ਦਾ ਮਕਸਦ ਲੋਕਾਂ ਦੀ ਸੇਵਾ ਹੋਣੀ ਚਾਹੀਦਾ ਹੈ ਨਾ ਕਿ ਇੱਕ-ਦੂਜੇ ‘ਤੇ ਨਿੱਜੀ ਟਿੱਪਣੀਆਂ ਕਰੀਏ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਵਿਚਲੇ ਲੋਕਾਂ ਦੇ ਸਹਿਯੋਗ ਨਾਲ ਹਲਕਾ ਗਿੱਲ ਦੀ ਤਰੱਕੀ ਅਤੇ ਲੋਕ ਭਲਾਈ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਹਾਕਮ ਸਿੰਘ ਨਸਰਾਲੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪਰਮਜੀਤ ਢਿੱਲੋਂ ਦਾ ਕੈਨੇਡਾ ਤੋਂ ਵਾਪਸ ਪਰਤਣ ’ਤੇ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ
Ad Position 24
No active advertisement