08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਨਿਰਵਿਘਨ ਬਿਜਲੀ ਨਾ ਮਿਲਣ ਕਾਰਨ ਕਿਸਾਨ ਹੋ ਰਹੇ ਨੇ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 03-07-2026
ਮਾਛੀਵਾੜਾ ਸਾਹਿਬ, 2 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸੂਬੇ ਵਿਚ ਝੋਨੇ ਦੀ ਬਿਜਾਈ ਸ਼ੁਰੂ ਹੋਈ ਹੈ ਜਿਸ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਜ਼ਰੂਰਤ ਹੈ। ਪਰ ਪਿਛਲੇ ਕਈ ਦਿਨਾਂ ਤੋਂ ਹਰ ਰੋਜ਼ 3-4 ਘੰਟੇ ਬਿਜਲੀ ਮਿਲਣ ਕਾਰਨ ਝੋਨੇ ਦੀ ਲੱਗੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ। ਅੱਜ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੁਗਰਾਜ ਸਿੰਘ ਮੰਡ, ਜਨਰਲ ਸਕੱਤਰ ਗੁਰਮੀਤ ਸਿੰਘ ਢੀਂਡਸਾ, ਸੀਨੀਅਰ ਮੀਤ ਪ੍ਰਧਾਨ ਅਜੈਪਾਲ ਸਿੰਘ ਬੁਆਲ, ਮੈਂਬਰ ਸੁਖਵਿੰਦਰ ਸਿੰਘ ਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਖੇਤ ਟਿਊਬਵੈੱਲਾਂ ਲਈ 8 ਘੰਟੇ ਨਿਰਵਿਘਨ ਸਪਲਾਈ ਦੇਣ ਦਾ ਐਲਾਨ ਕੀਤਾ ਸੀ। ਪਰ ਹੁਣ ਬਿਜਾਈ ਸਮੇਂ ਸਹੀ ਸਪਲਾਈ ਨਾ ਦੇਣਾ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਕਿਉਂਕਿ ਨਾ ਤਾਂ ਮੀਂਹ ਪੈ ਰਿਹਾ ਅਤੇ ਨਾ ਹੀ ਮੋਟਰਾਂ ‘ਤੇ ਬਿਜਲੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਪੂਰੀ ਨਾ ਆਉਣ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਝੋਨੇ ਦੀ ਬਿਜਾਈ ਕਰਨੀ ਪੈ ਰਹੀ ਹੈ ਜਿਸ ਕਾਰਨ ਉਨ੍ਹਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਬਿਜਲੀ ਕੱਟਾਂ ਦੀ ਪੂਰੀ ਜਾਣਕਾਰੀ ਵੀ ਨਹੀਂ ਦਿੱਤੀ ਜਾਂਦੀ। ਕਿਸਾਨਾਂ ਨੇ ਬਿਜਲੀ ਕੱਟਾਂ ਕਾਰਨ ਪਾਣੀ ਨਾ ਮਿਲਣ ਕਾਰਨ ਸੁੱਕੇ ਖੇਤ ਦਿਖਾਉਂਦਿਆਂ ਦੱਸਿਆ ਕਿ ਇਸ ਨਾਲ ਫ਼ਸਲ ਦੇ ਝਾੜ ‘ਤੇ ਵੀ ਅਸਰ ਪੈ ਸਕਦਾ ਹੈ। ਕਿਸਾਨ ਆਗੂ ਜੁਗਰਾਜ ਸਿੰਘ ਮੰਡ ਨੇ ਕਿਹਾ ਕਿ ਸੂਬਾ ਸਰਕਾਰ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਫੋਕੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਦੌਰਾਨ 4 ਤੋਂ 5 ਘੰਟੇ ਦੇ ਬਿਜਲੀ ਕੱਟਾਂ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਤਾਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੰਦਿਆਂ ਡੀਜ਼ਲ ਦੇ ਰੇਟਾਂ ਵਿਚ ਵਾਧਾ ਕੀਤਾ ਅਤੇ ਦੂਜਾ ਹੁਣ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸੂਬਾ ਸਰਕਾਰ ਨੇ ਬਿਜਲੀ ਕੱਟ ਲਗਾ ਕੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਖੇਤੀ ਟਿਊਬਵੈੱਲਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਿਰੰਤਰ ਯਕੀਨੀ ਨਾ ਬਣਾਈ ਤਾਂ ਆਉਂਦੇ ਦਿਨਾਂ ਵਿਚ ਸਰਕਾਰ ਤੇ ਬਿਜਲੀ ਵਿਭਾਗ ਨੂੰ ਰੋਸ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਬੀਜਾ ਇਲਾਕੇ ਦੇ ਪਿੰਡਾਂ ’ਚ ਨਸ਼ੇ ਦੇ ਸੌਦਾਗਰਾਂ ਤੇ ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਐੱਸ. ਐੱਚ... ਅਗਲੀ ਖ਼ਬਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਫ਼ਿਲਮੀ ਐਕਟਰ ਤੇ ਗਾਇਕ ਤਰਸੇਮ ਸਿੰਘ ਜੱਸੜ ਸਨਮਾਨਿਤ
Ad Position 24