08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬੀਜਾ ਇਲਾਕੇ ਦੇ ਪਿੰਡਾਂ ’ਚ ਨਸ਼ੇ ਦੇ ਸੌਦਾਗਰਾਂ ਤੇ ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਐੱਸ. ਐੱਚ. ਓ. ਪਵਿੱਤਰ ਸਿੰਘ

Ad Position 21
No active advertisement
ਅਜੀਤ ਡੈਸਕ 03-07-2026
ਬੀਜਾ, 2 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਪੁਲਿਸ ਆਮ ਲੋਕਾਂ ਦੀ ਸਹਾਇਤਾ ਲਈ ਹੁੰਦੀ ਹੈ ਅਤੇ ਪੁਲਿਸ ਵਿਭਾਗ ਆਪਣੇ ਇਸ ਕਰਤੱਵ ਦੀ ਪਾਲਣਾ ਲਈ ਹਮੇਸ਼ਾ ਵਚਨਬੱਧ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਨਵੇਂ ਆਏ ਥਾਣਾ ਸਦਰ ਖੰਨਾ ਦੇ ਐੱਸ. ਐੱਚ. ਓ. ਪਵਿੱਤਰ ਸਿੰਘ ਨੇ ਕੀਤਾ। ਪੁਲਿਸ ਚੌਂਕੀ ਕੋਟਾਂ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਪੰਜਾਬ ਤੇਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ, ਐੱਸ. ਪੀ. ਹਰਪਿੰਦਰ ਕੌਰ ਗਿੱਲ, ਡੀ. ਐੱਸ. ਪੀ. ਵਿਨੋਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਜਾ ਇਲਾਕੇ ਦੇ ਪਿੰਡਾਂ ‘ਚ ਅਮਨ-ਸ਼ਾਂਤੀ, ਭਾਈਚਾਰਾ ਬਣਾਈ ਰੱਖਣਾ ਅਤੇ ਚਿੱਟੇ ਜਾਂ ਕਿਸੇ ਹੋਰ ਨਸ਼ੇ ਦੇ ਤਸਕਰਾਂ ਨੂੰ ਨੱਥ ਪਾਉਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ। ਇਸ ਦੌਰਾਨ ਉਨ੍ਹਾਂ ਨਸ਼ੇ ਕਰਨ ਦੇ ਕਾਰਨਾਂ, ਨਸ਼ਿਆਂ ਦੇ ਪੈਂਦੇ ਮਾਰੂ ਪ੍ਰਭਾਵਾਂ ਅਤੇ ਨਸ਼ਾ ਵੇਚਣ ਵਾਲਿਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਲਪੇਟ ਵਿਚ ਆਏ ਵਿਅਕਤੀ ਦੀ ਮਦਦ ਕਰਨ ਅਤੇ ਨਸ਼ੇ ਦੇ ਵਪਾਰੀਆਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ੇ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਉਨ੍ਹਾਂ ਚਿੱਟੇ ਦੇ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਤਸਕਰੀ ਬੰਦ ਕਰ ਦੇਣ ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਅਤੇ ਅਮਨ-ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਗੁੰਡਾ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁੱਝ ਦਿਨਾਂ ਵਿਚ ਉਹ ਖੇਤਰ ਦੀਆਂ ਪੰਚਾਇਤਾਂ, ਇਲਾਕੇ ਦੇ ਮੋਹਤਬਰਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਕੇ ਕਾਨੂੰਨ ਵਿਵਸਥਾ ਵਿਚ ਸੁਧਾਰ ਲਿਆਉਣ ਲਈ ਵਿਚਾਰ ਚਰਚਾ ਕਰਨਗੇ। ਇਸ ਮੌਕੇ ਦੀ ਚੌਂਕੀ ਇੰਚਾਰਜ ਥਾਣੇਦਾਰ ਕਰਮਜੀਤ ਸਿੰਘ, ਮੁਲਾਜ਼ਮ ਗੁਰਪਿਆਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾੜਾ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਕਈ ਮਸਲਿਆਂ ਦਾ ਮੌਕੇ ’ਤੇ ਕੀਤਾ ਹੱਲ ਅਗਲੀ ਖ਼ਬਰ ਨਿਰਵਿਘਨ ਬਿਜਲੀ ਨਾ ਮਿਲਣ ਕਾਰਨ ਕਿਸਾਨ ਹੋ ਰਹੇ ਨੇ ਪ੍ਰੇਸ਼ਾਨ
Ad Position 24