08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਿੰਡ ਰਾੜਾ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਕਈ ਮਸਲਿਆਂ ਦਾ ਮੌਕੇ ’ਤੇ ਕੀਤਾ ਹੱਲ

Ad Position 21
No active advertisement
ਅਜੀਤ ਡੈਸਕ 03-07-2026
ਰਾੜਾ ਸਾਹਿਬ, 2 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)ਪਿੰਡ ਪਿੰਡ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਪਿੰਡ ਰਾੜਾ ਵਿਖੇ ਸਰਪੰਚ ਦਵਿੰਦਰ ਸਿੰਘ ਗਰਚਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਸਮੇਂ ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਗਿਆਸਪੁਰਾ ਨੇ ਪਿੰਡ ਰਾੜਾ ਦੇ ਪਰਿਵਾਰਾਂ ਨਾਲ ਵਿਚਾਰਾਂ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ। ਵਿਧਾਇਕ ਗਿਆਸਪੁਰਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਹਰ ਵਰਗ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਸਮੇਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ ਵੀ ਕੀਤੀ ਗਈ। ਸਰਪੰਚ ਦਵਿੰਦਰ ਸਿੰਘ ਗਰਚਾ ਦੀ ਅਗਵਾਈ ਵਿਚ ਸਮੂਹ ਗ੍ਰਾਮ ਪੰਚਾਇਤ ਵਲੋਂ ਵਿਧਾਇਕ ਗਿਆਸਪੁਰਾ ਅਤੇ ਯੂਥ ਆਗੂ ਅਭੈ ਸਿੰਘ ਜੱਲ੍ਹਾ ਤੇ ਸਾਬਕਾ ਸਰਪੰਚ ਦਲਵਿੰਦਰ ਸਿੰਘ ਝਾਬੇਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇਜਿੰਦਰ ਸਿੰਘ, ਰਵਿੰਦਰ ਸਿੰਘ, ਜਗਤਾਰ ਸਿੰਘ, ਬਲਵੰਤ ਸਿੰਘ, ਹਰਜੀਤ ਕੌਰ, ਪਰਮਜੀਤ ਕੌਰ ( ਸਾਰੇ ਪੰਚ ) ਕਾਲਾ ਰਾੜਾ, ਨਿੱਕਾ, ਰਾਜੂ, ਗੁਰਵੀਰ ਸਿੰਘ, ਅਕਾਸ਼, ਜਗਵੀਰ ਸਿੰਘ, ਦਲਵਾਰਾ ਸਿੰਘ, ਨਿੰਮ੍ਹਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕ ਅਕਾਲੀ ਦਲ ਬਚਾਉਣਾ ਚਾਹੁੰਦੇ ਹਨ, ਪਰ ਲੀਡਰ ਪਰਿਵਾਰ ਤੱਕ ਸੀਮਤ-ਸੰਦੀਪ ਸਿੰਘ ਰੁਪਾਲੋਂ ਅਗਲੀ ਖ਼ਬਰ ਬੀਜਾ ਇਲਾਕੇ ਦੇ ਪਿੰਡਾਂ ’ਚ ਨਸ਼ੇ ਦੇ ਸੌਦਾਗਰਾਂ ਤੇ ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਐੱਸ. ਐੱਚ...
Ad Position 24