ਕੁਹਾੜਾ, 2 ਜੁਲਾਈ (ਸੰਦੀਪ ਸਿੰਘ ਕੁਹਾੜਾ)-ਕੁਹਾੜਾ ਦੇ ਵਸਨੀਕ ਦਰਸ਼ਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਯੂਨਾਈਟਿਡ ਇਮੀਗ੍ਰੇਸ਼ਨ ਦੀ ਰਹਿਨੁਮਾਈ ਹੇਠ ਕੈਨੇਡਾ ਦਾ ਸੁਪਰ ਵੀਜ਼ਾ ਹਾਸਲ ਕਰਨ ਵਿਚ ਕਾਮਯਾਬੀ ਪ੍ਰਾਪਤ ਕੀਤੀ। ਇਸ ਮੌਕੇ ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਵਲੋਂ ਹਰ ਕੇਸ ਨੂੰ ਬਹੁਤ ਧਿਆਨ ਨਾਲ ਅਤੇ ਪੂਰੀ ਜਾਂਚ-ਪੜਤਾਲ ਤੋਂ ਬਾਅਦ ਹੀ ਅੱਗੇ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੂਨਾਈਟਿਡ ਇਮੀਗ੍ਰੇਸ਼ਨ ਦਾ ਮੁੱਖ ਮਕਸਦ ਲੋਕਾਂ ਨੂੰ ਸਹੀ ਅਤੇ ਭਰੋਸੇਯੋਗ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਹਰ ਅਰਜ਼ੀ ਦੀ ਪੂਰੀ ਤਸੱਲੀ ਨਾਲ ਜਾਂਚ ਅਤੇ ਮਾਹਿਰ ਸਲਾਹ ਦੇਣ ਤੋਂ ਬਾਅਦ ਹੀ ਫਾਈਲ ਨੂੰ ਅੱਗੇ ਵਧਾਇਆ ਜਾਂਦਾ ਹੈ। ਦਰਸ਼ਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਆਪਣੀ ਕਾਮਯਾਬੀ ਲਈ ਯੂਨਾਈਟਿਡ ਇਮੀਗ੍ਰੇਸ਼ਨ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਪ੍ਰਕਿਰਿਆ ਦੌਰਾਨ ਵਧੀਆ ਮਾਰਗ ਦਰਸ਼ਨ ਮਿਲਿਆ। ਇਸ ਮੌਕੇ ਗੁਰਵਿੰਦਰ ਸਿੰਘ ਗਿੱਲ ਨੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਦੇਸ਼ੀ ਵੀਜ਼ਾ ਲਈ ਭਰੋਸੇਯੋਗ ਅਤੇ ਤਜਰਬੇਕਾਰ ਸੰਸਥਾ ਦੀ ਸਹਾਇਤਾ ਲੈਣ ਤਾਂ ਜੋ ਉਨ੍ਹਾਂ ਨੂੰ ਵੀ ਸਫਲਤਾ ਮਿਲ ਸਕੇ।