ਮਾਛੀਵਾੜਾ ਸਾਹਿਬ, 2 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਕਈ ਦਿਨਾਂ ਤੋਂ ਸੁਖਮਨੀ ਸੇਵਾ ਸੁਸਾਇਟੀ ਵਾਲੀਆਂ ਬੀਬੀਆਂ ਵਲੋਂ ਚੱਲ ਰਹੇ ਲੜੀਵਾਰ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਵੀ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਾਰਾ ਦਿਨ ਵੱਖ-ਵੱਖ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਇਤਿਹਾਸ ‘ਚੋਂ ਘਟਨਾਵਾਂ ਨਾਲ ਸਬੰਧਿਤ ਪ੍ਰਸੰਗ ਸੁਣਾਏ ਗਏ। ਸ਼ਾਮ ਨੂੰ ਰਹਿਰਾਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਉਪਰੰਤ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਥ ਦੇ ਪ੍ਰਸਿੱਧ ਵਿਦਵਾਨ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਤਰ ਸਿੰਘ ਵਲੋਂ ਕਥਾ ਦਾ ਪ੍ਰਵਾਹ ਚਲਾਇਆ ਗਿਆ। ਇਸ ਮੌਕੇ ਬਾਬਾ ਮੋਹਣ ਸਿੰਘ, ਮਹਿੰਦਰ ਸਿੰਘ ਕਾਰ ਸੇਵਾ ਵਾਲੇ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਹਜ਼ੂਰੀ ਕਥਾਵਾਚਕ ਭਾਈ ਇਕਨਾਮ ਸਿੰਘ, ਪ੍ਰਧਾਨ ਜਸਵੀਰ ਸਿੰਘ ਗਿੱਲ, ਲੰਗਰ ਇੰਚਾਰਜ ਭਾਈ ਬਿੰਦਰ ਸਿੰਘ, ਆੜ੍ਹਤੀ ਹਰਿੰਦਰਪਾਲ ਸਿੰਘ ਰਹੀਮਾਬਾਦ, ਤੇਜਿੰਦਰਪਾਲ ਸਿੰਘ ਰਹੀਮਾਬਾਦ, ਸੁਖਵਿੰਦਰ ਸਿੰਘ ਭੱਟੀਆਂ, ਗੁਰਦਰਸ਼ਨ ਸਿੰਘ ਭੱਟੀਆਂ, ਹਰਜਿੰਦਰ ਸਿੰਘ ਗਿੱਲ, ਭਾਈ ਜਸਪਾਲ ਸਿੰਘ, ਠੇਕੇਦਾਰ ਸਤਨਾਮ ਸਿੰਘ, ਸੁਰਜੀਤ ਸਿੰਘ ਗੋਗੀਆ, ਹਰਦੀਪ ਸਿੰਘ ਗੁਰੂਗੜ੍ਹ, ਬੱਗਾ ਸਿੰਘ ਗਿੱਲ ਹਾਜ਼ਰ ਸਨ।