08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਦੀ ਇੱਕ ਹੋਰ ਮਾਣਮੱਤੀ ਪ੍ਰਾਪਤੀ

Ad Position 21
No active advertisement
ਅਜੀਤ ਡੈਸਕ 03-07-2026
ਸਾਹਨੇਵਾਲ, 2 ਜੁਲਾਈ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਨੇ ਆਪਣੀ ਉੱਤਮਤਾ ਦੀ ਵਿਰਾਸਤ ਵਿਚ ਇੱਕ ਹੋਰ ਸ਼ਾਨਦਾਰ ਮੀਲ ਪੱਥਰ ਜੋੜਿਆ। ਸਕੂਲ ਦੇ ਹੋਣਹਾਰ ਵਿਦਿਆਰਥੀ ਸ਼ੁਭਮ ਅਤੇ ਗੁਰਅਗਮ ਸਿੰਘ ਨੂੰ 2 ਜੁਲਾਈ 2026 ਨੂੰ ਗੁਰੂ ਨਾਨਕ ਭਵਨ, ਲੁਧਿਆਣਾ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਉਨ੍ਹਾਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਸ਼ੁਭਮ ਨੇ ਕਾਮਰਸ ਸਟਰੀਮ ਵਿਚ 96.4 ਪ੍ਰਤੀਸ਼ਤ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਦੋਂ ਕਿ ਗੁਰਅਗਮ ਸਿੰਘ ਨੇ ਸਾਇੰਸ ਸਟਰੀਮ ਵਿਚ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਮਾਣ ਪ੍ਰਗਟ ਕਰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ, ਬੀ. ਕੇ. ਅਨੇਜਾ, ਸਵਾਤੀ ਅਨੇਜਾ ਅਤੇ ਪ੍ਰਿੰਸੀਪਲ ਸ਼ਾਲਿਨੀ ਖੁੱਲਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ। ਉਨ੍ਹਾਂ ਅਧਿਆਪਕਾਂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੇ ਮਾਰਗ ਦਰਸ਼ਨ ਨੇ ਵਿਦਿਆਰਥੀਆਂ ਦੀ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਸਮੁੱਚਾ ਸਕੂਲ ਭਾਈਚਾਰਾ ਇਸ ਸ਼ਲਾਘਾਯੋਗ ਕਾਰਗੁਜ਼ਾਰੀ ‘ਤੇ ਖ਼ੁਸ਼ ਹੈ ਜੋ ਸਾਰੇ ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਨਾ ਵਜੋਂ ਕੰਮ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਲਿਖਾਰੀ ਸਭਾ ਰੌਣੀ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਕਾਂਗਰਸ ਵਲੋਂ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਪਰਸਨ ਬਣਾਏ ਜਾਣ ’ਤੇ ਦਲਿਤ ਭਾਈਚਾਰਾ ਖ਼ੁਸ਼
Ad Position 24