11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦਾ ਡੇਹਲੋਂ ਪੁੱਜਣ ’ਤੇ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 05-07-2026

ਡੇਹਲੋਂ, 4 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਉਪਰੰਤ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਵਲੋਂ ਅੱਜ ਕੀਤੇ ਜਾ ਰਹੇ ਧੂਰੀ ਤੋਂ ਸ਼੍ਰੀ ਅੰਮ੍ਰਿਤਸਰ ਤੱਕ ਧੰਨਵਾਦੀ ਦੌਰੇ ਦੌਰਾਨ ਵਿਧਾਨ ਸਭਾ ਹਲਕਾ ਗਿੱਲ ਦੇ ਕਸਬੇ ਡੇਹਲੋਂ ਵਿਖੇ ਪੁੱਜਣ ‘ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਵੀਰ ਸਿੰਘ, ਨਵੇਂ ਬਣੇ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ, ਹਲਕਾ ਦਾਖਾ ਦੇ ਪ੍ਰਧਾਨ ਤਨਵੀਰ ਸਿੰਘ ਗਰੇਵਾਲ ਅਤੇ ਹਲਕਾ ਜਗਰਾਉਂ ਦੇ ਪ੍ਰਧਾਨ ਮਨੀ ਗਰਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਹਾਰ ਪਾ ਕੇ ਅਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਸਮੇਂ ਸ਼ੁਭਮ ਸ਼ਰਮਾ ਸ਼ੁਭੀ ਨੇ ਨੌਜਵਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਦੇ ਸਹਿਯੋਗ ਨਾਲ ਹੀ ਜਿੱਤ ਕੇ ਪੰਜਾਬ ਪ੍ਰਧਾਨ ਬਣੇ ਹਨ ਅਤੇ ਹੁਣ ਉਹ ਬਿਨਾਂ ਕਿਸੇ ਭੇਦ ਭਾਵ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਸਾਰੇ ਨੌਜਵਾਨਾਂ ਨੂੰ ਨਾਲ ਲੈ ਕੇ ਪਾਰਟੀ ਦੇ ਹਿਤ ਵਿਚ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਯੂਥ ਕਾਂਗਰਸ ਦਿਨ ਰਾਤ ਇਕ ਕਰ ਦੇਵੇਗੀ ਅਤੇ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਪਾਰਟੀ ਦਾ ਯੂਥ ਵਰਗ ਅਹਿਮ ਰੋਲ ਅਦਾ ਕਰੇਗਾ। ਸ਼ੁਭੀ ਨੇ ਕਿਹਾ ਕਿ ਜਿੱਤ ਦੀ ਸਮਰੱਥਾ ਰੱਖਣ ਵਾਲੇ ਯੂਥ ਕਾਂਗਰਸੀਆਂ ਲਈ ਉਹ ਪਾਰਟੀ ਹਾਈ ਕਮਾਂਡ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਟਿਕਟ ਦਿਵਾਉਣ ਲਈ ਭਰਪੂਰ ਯਤਨ ਕਰਨਗੇ। ਇਸ ਸਮੇਂ ਹਰਜਾਪ ਸਿੰਘ ਗਿੱਲ ਨੇ ਕਿਹਾ ਕਿ ਯੂਥ ਕਾਂਗਰਸੀਆਂ ਦੀ ਲੜਾਈ ਸਿਰਫ਼ ਜਥੇਬੰਦਕ ਚੋਣਾਂ ਤੱਕ ਹੀ ਸੀ, ਹੁਣ ਅਸੀਂ ਸਾਰੇ ਇੱਕਜੁੱਟ ਹਾਂ ਅਤੇ ਉਨ੍ਹਾਂ ਦੇ ਦਰਵਾਜੇ ਸਾਰੇ ਕਾਂਗਰਸੀਆਂ ਲਈ 24 ਘੰਟੇ ਖੁੱਲ੍ਹੇ ਹਨ ਅਤੇ ਆਪਾਂ ਸਾਰਿਆਂ ਨੇ ਰਲ ਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਂਦੇ ਹੋਏ ਆਪ ਦੇ ਲੋਟੂ ਟੋਲੇ ਨੂੰ ਚਲਦਾ ਕਰਨਾ ਹੈ। ਇਸ ਸਮੇਂ ਉਕਤ ਆਗੂਆਂ ਤੋਂ ਇਲਾਵਾ ਗਗਨ ਗਰੇਵਾਲ, ਪਰਵਿੰਦਰ ਸਿੰਘ, ਹੈਰੀ ਚਮਿੰਡਾ, ਅਰਸ਼ ਧੂਰਕੋਟ, ਅਰਵਿੰਦਰ ਸਿੰਘ ਗਰੇਵਾਲ, ਸਮਰਾਜ ਰੋਟੇ, ਕਰਮਜੀਤ ਕਨੇਚ, ਜਗਰੂਪ ਸਿੰਘ, ਗੁਰੀ ਕੈਰੇ, ਹਰਪ੍ਰੀਤ ਕੈਰੇ, ਆਸ਼ੂ ਭਾਮੀਆਂ, ਮਨਪ੍ਰੀਤ ਚਹਿਲ, ਪਰਮਵੀਰ ਸਿੰਘ ਗਿੱਲ, ਕੁਲਬੀਰ ਸਿੰਘ ਗਰਚਾ, ਕਰਨਵੀਰ ਸਿੰਘ ਗਿੱਲ, ਪਵਿੱਤ, ਮਹਿਫੂਜ਼ ਸਲਮਾਨੀ, ਨਵੀਨ ਸਭਰਵਾਲ ਸਮੇਤ ਵੱਡੀ ਗਿਣਤੀ ਵਿਚ ਯੂਥ ਕਾਂਗਰਸੀ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਕਾਰਜਸ਼ੈਲੀ ਤੋਂ ਸੰਤੁਸ਼ਟ ਵੋਟਰ ਮੁੜ ਸਰਕਾਰ ਬਣਾਉਣ ਲਈ ਕਾਹਲ਼ੇ- ਵਿਧਾਇਕ ਹਾਕਮ ਸਿੰਘ ਲੋਕ ਮਿਲਣੀ ਸ... ਅਗਲੀ ਖ਼ਬਰ ਖੰਨਾ ’ਚ ਦਰਦਨਾਕ ਸੜਕ ਹਾਦਸਾ: ਵੈਸ਼ਨੋ ਦੇਵੀ ਜਾ ਰਹੇ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ, ਇੱਕ ਬੱਚਾ ਗੰਭੀਰ ਜ਼ਖ਼ਮੀ
Ad Position 24