11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹਲਕਾ ਆਤਮ ਨਗਰ ਵਿਖੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁੰਭਵ ਸ਼ਰਮਾ ਦਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 05-07-2026
ਲੁਧਿਆਣਾ, 4 ਜੁਲਾਈ (ਜਤਿੰਦਰ ਭੰਬੀ)-ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁੰਭਵ ਸ਼ਰਮਾ ਸ਼ੁਭੀ ਸ਼ੁਕਰਾਨਾ ਯਾਤਰਾ ਦੌਰਾਨ ਲੁਧਿਆਣਾ ਵਿਖੇ ਪਹੁੰਚੇ। ਇਸ ਦੌਰਾਨ ਹਲਕਾ ਆਤਮ ਨਗਰ ਵਿਖੇ ਯੂਥ ਕਾਂਗਰਸ ਸ਼ਹਿਰੀ ਪ੍ਰਧਾਨ ਮਨਰਾਜ ਸਿੰਘ ਠੁਕਰਾਲ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਸ਼ੁਭੀ ਨੇ ਕਿਹਾ ਕਿ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਅਤੇ ਜੋਸ਼ ਹੈ, ਇਹੀ ਜੋਸ਼ 2027 ਵਿਚ ਕਾਂਗਰਸ ਸਰਕਾਰ ਲਿਆਉਣ ਵਿਚ ਅਹਿਮ ਰੋਲ ਅਦਾ ਕਰੇਗਾ। ਸ਼ੁਭੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਟਿਕਟਾਂ ਦਿਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਲੁਧਿਆਣਾ ਸ਼ਹਿਰੀ ਪ੍ਰਧਾਨ ਮਨਰਾਜ ਸਿੰਘ ਠੁਕਰਾਲ ਨੇ ਸ਼ੁਭੀ ਨੂੰ ਹਲਕਾ ਆਤਮ ਨਗਰ ਵਿਖੇ ਪਹੁੰਚਣ ਤੇ ‘ਜੀ ਆਇਆਂ’ ਕਿਹਾ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੇ ਹਰੇਕ ਪ੍ਰੋਗਰਾਮ ਨੂੰ ਹਲਕਾ ਪੱਧਰ ਅਤੇ ਵਾਰਡ ਪੱਧਰ ਤੱਕ ਪਹੁੰਚਾ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਹੈਪੀ ਲਾਲੀ, ਪੱਪਲ ਕਪੂਰ, ਹਲਕਾ ਆਤਮ ਨਗਰ ਪ੍ਰਧਾਨ ਜਸਕਰਨ ਸਿੰਘ ਜੱਸੀ, ਰਾਹੁਲ ਪੁਹਾਲ, ਲਵਜੋਤ ਸਿੰਘ, ਸਿਮਰਨਜੀਤ ਸਿੰਘ ਰੂਬਲ, ਪੰਮਾ ਖੁਰਾਣਾ, ਜਸਵਿੰਦਰ ਸਿੰਘ ਠੁਕਰਾਲ, ਸੁਮੇਸ਼ ਕੋਛੜ, ਅਸ਼ੋਕ ਪੱਬੀ, ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਖ਼ਲਸਾ ਸਕੂਲ ’ਚ ਸਿੰਗਲ ਯੂਜ਼ ਪਲਾਸਟਿਕ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਵੜਿੰਗ ਨੂੰ ਮੁੜ ਸੂਬਾ ਪ੍ਰਧਾਨ ਬਣਾਉਣ ’ਤੇ ਲੱਡੂ ਵੰਡ ਕੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ
Ad Position 24