06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਕਾਂਗਰਸ ਕਮੇਟੀ ਦੀਆਂ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਨੂੰ ਮਿਲੇਗੀ ਮਜ਼ਬੂਤੀ-ਦਰਸ਼ਨ ਕੁੰਦਰਾ

Ad Position 21
No active advertisement
ਅਜੀਤ ਡੈਸਕ 06-07-2026

ਮਾਛੀਵਾੜਾ ਸਾਹਿਬ, 5 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਕਾਂਗਰਸ ਹਾਈਕਮਾਂਡ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੇਅਰਪਰਸਨ, ਐੱਮ. ਪੀ. ਡਾ. ਅਮਰ ਸਿੰਘ ਨੂੰ ਚੋਣ ਮੈਨੀਫੈਸਟੋ ਦਾ ਚੇਅਰਮੈਨ ਨਿਯੁਕਤ ਕਰਨਾ ਸ਼ਲਾਘਾਯੋਗ ਫ਼ੈਸਲਾ ਹੈ ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਛੀਵਾੜਾ ਸਾਹਿਬ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਰਸ਼ਨ ਕੁਮਾਰ ਕੁੰਦਰਾ ਨੇ ਗੱਲਬਾਤ ਕਰਦਿਆਂ ਕੀਤਾ। ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਨਵੀਆਂ ਨਿਯੁਕਤੀਆਂ 2027 ‘ਚ ਹੋਣ ਵਾਲੀਆਂ ਚੋਣਾਂ ਦੀ ਜਿੱਤ ਵੱਲ ਵੱਡਾ ਕਦਮ ਹੈ। ਸਾਬਕਾ ਚੇਅਰਮੈਨ ਦਰਸ਼ਨ ਕੁੰਦਰਾ ਨੇ ਕਿਹਾ ਕਿ ਉਕਤ ਸੂਬਾ ਕਮੇਟੀ ਦੇ ਅਹੁਦੇਦਾਰ ਜਿੱਥੇ ਸੂਝਵਾਨ ਆਗੂ ਹਨ ਉੱਥੇ ਉਨ੍ਹਾਂ ਨਾਲ ਪੁਰਾਣਾ ਸਿਆਸੀ ਤਜਰਬਾ ਹੈ ਜੋ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕੰਮ ਆਵੇਗਾ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੂਬਾ ਪ੍ਰਧਾਨ ਨਿਯੁਕਤ ਹੁਣ ਨਾਲ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਹਰੇਕ ਵਰਕਰ ਤੇ ਆਗੂ ਨੂੰ ਨਾਲ ਲੈ ਕੇ ਚੱਲਦੇ ਹਨ ਜਿਸ ਕਾਰਨ ਉਨ੍ਹਾਂ ਆਪਣੀ ਹਰ ਚੋਣ ਵਿਚ ਜਿੱਤ ਪ੍ਰਾਪਤ ਕੀਤੀ ਹੈ। ਸਾਬਕਾ ਚੇਅਰਮੈਨ ਦਰਸ਼ਨ ਕੁੰਦਰਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਾ. ਅਮਰ ਸਿੰਘ ਦਾ ਸੂਬਾ ਕਮੇਟੀ ਦੇ ਅਹੁਦਿਆਂ ਨਾਲ ਸਿਆਸੀ ਕੱਦ ਹੋ ਉੱਚਾ ਹੋ ਗਿਆ ਹੈ ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ, ਵਿਜੈ ਇੰਦਰ ਸਿੰਗਲਾ ਸਮੇਤ ਹੋਰਨਾਂ ਆਗੂਆਂ ਨੂੰ ਅਹੁਦੇ ਮਿਲਣ ‘ਤੇ ਮੁਬਾਰਕਬਾਦ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਤੇ ਆਜ਼ਾਦ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ, ਨਗਰ ਕੌਂਸਲ ਪਾਇਲ ’ਚ ਆਪ ਦਾ ਪ੍ਰਧਾਨ ਬਣਨਾ ਤੈਅ ਅਗਲੀ ਖ਼ਬਰ ਜੰਗ-ਏ-ਅਜ਼ਾਦੀ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦਾ 170ਵਾਂ ਸ਼ਹੀਦੀ ਦਿਵਸ ਮਨਾਇਆ
Ad Position 24
No active advertisement