06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

2 ਪ੍ਰਵਾਸੀਆਂ ਨੂੰ ਗਾਂਜੇ ਸਮੇਤ ਫੜਿਆ

Ad Position 21
No active advertisement
ਅਜੀਤ ਡੈਸਕ 06-07-2026
ਖੰਨਾ, 5 ਜੁਲਾਈ (ਹਰਜਿੰਦਰ ਸਿੰਘ ਲਾਲ)-ਸਮਰਾਲਾ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ ਰੇਲਵੇ ਸਟੇਸ਼ਨ ਰੋਡ ’ਤੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 3 ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਐਸ. ਆਈ. ਸੰਜਮ ਪ੍ਰਤਾਪ ਸਿੰਘ ਆਪਣੀ ਟੀਮ ਨਾਲ ਰੇਲਵੇ ਸਟੇਸ਼ਨ ਰੋਡ ’ਤੇ ਮੌਜੂਦ ਸੀ। ਜਾਂਚ ਦੌਰਾਨ ਪੁਲਿਸ ਨੇ ਕੁੰਦਨ ਕੁਮਾਰ ਅਤੇ ਨਿਰਦੋਸ਼ ਕੁਮਾਰ, ਦੋਵੇਂ ਵਾਸੀ ਜ਼ਿਲ੍ਹਾ ਖਗੜੀਆ (ਬਿਹਾਰ) ਨੂੰ ਰੋਕਿਆ ਅਤੇ ਉਨ੍ਹਾਂ ਦੀ ਪਿੱਠ ’ਤੇ ਲਟਕਦੇ ਬੈਗ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਬੈਗ ਵਿਚੋਂ 3 ਕਿੱਲੋ ਗਾਂਜਾ ਬਰਾਮਦ ਹੋਇਆ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ. ਡੀ. ਪੀ. ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਨੇ ਗੱਡਿਆ ਜਿੱਤ ਦਾ ਝੰਡਾ ਅਗਲੀ ਖ਼ਬਰ ਕੁਝ ਘੰਟਿਆਂ ਦੀ ਬਾਰਿਸ਼ ਨਾਲ ਬੂਥਗੜ੍ਹ ਨੇੜੇ ਪੱਕਾ ਸੂਆ ਹੋਇਆ ਓਵਰਫ਼ਲੋਅ
Ad Position 24
No active advertisement