07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਰਾਜਾ ਵੜਿੰਗ ਦੇ ਮੁੜ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਮਿਲੇਗੀ ਨਵੀ ਊਰਜਾ-ਐਡਵੋਕੇਟ ਧਾਲੀਵਾਲ

Ad Position 21
No active advertisement
ਅਜੀਤ ਡੈਸਕ 07-07-2026
ਕੁਹਾੜਾ/ਸਾਹਨੇਵਾਲ, 6 ਜੁਲਾਈ (ਸੰਦੀਪ ਸਿੰਘ ਕੁਹਾੜਾ-ਅਮਰਜੀਤ ਸਿੰਘ ਮੰਗਲੀ)-ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੁੜ ਨਿਯੁਕਤੀ ‘ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਰਾਜਾ ਵੜਿੰਗ ਦੀ ਅਗਵਾਈ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਮਿਲੇਗੀ, ਜਿਸ ਨਾਲ ਪਾਰਟੀ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਹੋਵੇਗੀ। ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਰਾਜਾ ਵੜਿੰਗ ਨਾਲ ਹਲਕਾ ਸਾਹਨੇਵਾਲ ਵਿਚ ਕਾਂਗਰਸ ਵਰਕਰਾਂ ਨਾਲ ਹੋ ਰਹੀ ਅਣਦੇਖੀ ਅਤੇ ਸੰਗਠਨ ਨੂੰ ਹੋਰ ਸਰਗਰਮ ਤੇ ਮਜ਼ਬੂਤ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਵਰਕਰ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਨਾ ਬਹੁਤ ਜ਼ਰੂਰੀ ਹੈ। ਧਾਲੀਵਾਲ ਨੇ ਰਾਜਾ ਵੜਿੰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਲਦ ਹਲਕਾ ਸਾਹਨੇਵਾਲ ਦਾ ਦੌਰਾ ਕਰ ਕੇ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨਾਲ ਰੂਬਰੂ ਹੋਣ ਤਾਂ ਜੋ ਵਰਕਰਾਂ ਦੀਆਂ ਮੁਸ਼ਕਲਾਂ ਨੂੰ ਨੇੜਿਉਂ ਸਮਝ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਇੱਕ ਜ਼ਮੀਨੀ ਅਤੇ ਸੰਘਰਸ਼ਸ਼ੀਲ ਆਗੂ ਹਨ, ਜੋ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰੇਗੀ।
Ad Position 22
No active advertisement
ਪਿਛਲੀ ਖ਼ਬਰ ਸੁਰਮੁੱਖ ਸਿੰਘ ਹਰਬੰਸਪੁਰ ਪੰਜਾਬ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੰਜਾਬ ਯੂਥ ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਸ਼ੁਭਮ ਸ਼ੁਭੀ ਦਾ ਵਿਧਾਨ ਸਭਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਵਿਜੇ ਮੋਦਗਿੱਲ ਨ...
Ad Position 24
No active advertisement