08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸੋਧੀ ਹੋਈ ਲੈਂਡ ਪੂਲਿੰਗ ਨੀਤੀ ਰਾਹੀਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਹੀ ਹੋਣ ਦਿਆਂਗੇ- ਬਿੱਟੂ ਪੋਹੀੜ

Ad Position 21
No active advertisement
ਅਜੀਤ ਡੈਸਕ 08-07-2026
ਡੇਹਲੋਂ, 7 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਦੀ ਸੂਬਾ ਸਰਕਾਰ ਵਲੋਂ ਮੁੜ ਲਿਆਂਦੀ ਜਾ ਰਹੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਸਰਪੰਚ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਵਦੀਪ ਸਿੰਘ ਬਿੱਟੂ ਪੋਹੀੜ ਨੇ ਕਿਹਾ ਕਿ ਇਸ ਕਾਰਪੋਰੇਟ ਪੱਖੀ ਨੀਤੀ ਰਾਹੀ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ, ਕਿਉਂਕਿ ਪੰਜਾਬ ਸਰਕਾਰ ਦਾ ਫੁਰਮਾਨ ਸੂਬੇ ਦੀ ਕਿਸਾਨੀ ਨੂੰ ਉਜਾੜਨਾ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਲੋਕਾਂ ਵਲੋਂ ਰੱਦ ਕੀਤੀ ਗਈ ਲੈਂਡ ਪੂਲਿੰਗ ਨੀਤੀ ਨੂੰ ਮੁੜ ਸੋਧਾਂ ਕਰਕੇ ਲਾਗੂ ਕਰਨਾ ਚਾਹੁੰਦੀ ਹੈ, ਜਦਕਿ ਕਿਸਾਨ ਇਸ ਨੀਤੀ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਸਾਬਕਾ ਸਰਪੰਚ ਬਿੱਟੂ ਪੋਹੀੜ ਨੇ ਕਿਹਾ ਕਿ ਕਾਰਪੋਰੇਟਾਂ ਦੇ ਦਬਾਅ ਅਧੀਨ ਸਰਕਾਰ ਵਲੋਂ ਲਿਆਂਦੀ ਜਾ ਰਹੀ ਇਸ ਸੋਧੀ ਹੋਈ ਨੀਤੀ ਨੂੰ ਲੋਕ ਲਾਗੂ ਨਹੀ ਹੋਣ ਦਿੱਤਾ ਜਾਵੇਗਾ ਅਤੇ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ੇ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਇਸ ਨੀਤੀ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਇਸ ਕਿਸਾਨ ਮਾਰੂ ਨੀਤੀ ਦੇ ਖਿਲ਼ਾਫ ਰੋਸ ਮੁਜ਼ਾਹਰੇ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟ ਸੇਖੋਂ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਬੀ. ਐਲ. ਓਜ਼ ਨਾਲ ਦੁਰਵਿਹਾਰ ਸੰਬੰਧੀ ਪਟਿਆਲਾ ਤੇ ਬਰਨਾਲਾ ’ਚ ਐਫ. ਆਈ. ਆਰ.
Ad Position 24