ਕੁਹਾੜਾ, 7 ਜੁਲਾਈ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁੱਢੇਵਾਲ ਵਿਖੇ ਵਾਤਾਵਰਣ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ ਅਤੇ ਉਨ੍ਹਾਂ ਦੀ ਸੰਭਾਲ ਦਾ ਸੰਕਲਪ ਵੀ ਲਿਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਮਰਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਰੁੱਖਾਂ ਦੀ ਸੰਭਾਲ ਹੀ ਸਾਡੀ ਜ਼ਿੰਦਗੀ ਦੀ ਸੰਭਾਲ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਵਿਦਿਆਰਥੀ ਨੂੰ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਨੂੰ ਦਰੱਖਤ ਬਣਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣਗੇ ਅਤੇ ਉਨ੍ਹਾਂ ਦੀ ਸੰਭਾਲ ਕਰਨਗੇ।