08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਕੁਹਾੜਾ ਵਲੋਂ ਹਰ ਘਰ ਤਰਕਸ਼ੀਲ ਸਾਹਿਤ ਪਹੁੰਚਾਉਣ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 08-07-2026
ਕੁਹਾੜਾ, 7 ਜੁਲਾਈ (ਸੰਦੀਪ ਸਿੰਘ ਕੁਹਾੜਾ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਇਕਾਈ ਕੁਹਾੜਾ ਦੀ ਮੀਟਿੰਗ ਜਥੇਬੰਦਕ ਮੁਖੀ ਰੁਪਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਸੰਗਠਨਾਤਮਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿੱਤ ਵਿਭਾਗ ਦੇ ਮੁਖੀ ਰਾਜਿੰਦਰ ਜੰਡਿਆਲੀ ਨੇ ਦੱਸਿਆ ਕਿ ਤਰਕਸ਼ੀਲ ਮੈਗਜ਼ੀਨ ਦਾ ਜੂਨ-ਜੁਲਾਈ ਅੰਕ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਸੂਬਾ ਐਗਜ਼ੈਕਟਿਵ ਤੇ ਸੂਬਾ ਵਰਕਿੰਗ ਕਮੇਟੀ ਦੀ ਰਿਪੋਰਟ ’ਤੇ ਵੀ ਵਿਚਾਰ ਵਟਾਂਦਰੇ ਤੋ ਬਾਅਦ ਫ਼ੈਸਲਾ ਕੀਤਾ ਗਿਆ ਕਿ ਸਮਾਜ ਵਿੱਚ ਫੈਲੇ ਵਹਿਮ-ਭਰਮ, ਅੰਧਵਿਸ਼ਵਾਸ ਅਤੇ ਪੁਰਾਣੇ ਰਸਮ-ਰਿਵਾਜਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਕਸਬਿਆਂ ਵਿੱਚ ਤਰਕਸ਼ੀਲ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਦੇ ਨਾਲ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਲਈ ਤਰਕਸ਼ੀਲ ਸਾਹਿਤ ਦਾ ਪ੍ਰਸਾਰ ਕੀਤਾ ਜਾਵੇਗਾ ਅਤੇ ਤਰਕਸ਼ੀਲ ਮੈਗਜ਼ੀਨ ਦੀ ਚੰਦਾ ਮੁਹਿੰਮ ਨੂੰ ਵੀ ਤੇਜ਼ ਕੀਤਾ ਜਾਵੇਗਾ। ਇਕਾਈ ਵੱਲੋਂ ਇਲਾਕੇ ਦੇ ਹਰ ਸਕੂਲ, ਕਾਲਜ, ਲਾਇਬ੍ਰੇਰੀ ਅਤੇ ਪੰਚਾਇਤ ਤੱਕ ਤਰਕਸ਼ੀਲ ਮੈਗਜ਼ੀਨ ਪਹੁੰਚਾਉਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਲਾਕੇ ਦੇ ਮੇਲਿਆਂ ਵਿੱਚ ਤਰਕਸ਼ੀਲ ਸਾਹਿਤ ਦੀਆਂ ਸਟਾਲਾਂ ਵੀ ਲਗਾਈਆਂ ਜਾਣਗੀਆਂ। ਆਗੂਆਂ ਵਲੋਂ ਨੌਜਵਾਨਾਂ ਵਿੱਚ ਵੱਧ ਰਹੇ ਮਾਨਸਿਕ ਰੋਗਾਂ ਅਤੇ ਨਸ਼ਿਆਂ ਦੀ ਲਤ ’ਤੇ ਚਿੰਤਾ ਪ੍ਰਗਟਾਈ ਗਈ ਅਤੇ ਇਨ੍ਹਾਂ ਸਮੱਸਿਆਵਾਂ ਦੇ ਕਾਰਨਾਂ ਅਤੇ ਹੱਲ ਸਬੰਧੀ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਦੀਪ ਦਿਲਵਰ, ਮਨਜੀਤ ਘਣਗਸ, ਜਗਤਾਰ ਸਿੰਘ ਦੋਰਾਹਾ, ਹਰਜਿੰਦਰ ਸਿੰਘ, ਮੋਹਨ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਸੈਂਨਟੀਨਲ ਇੰਟਰਨੈਸ਼ਨਲ ਸਕੂਲ ਦੀ ਪ੍ਰਿੰ. ਡਾ. ਪੂਨਮ ਸ਼ਰਮਾ ਡਾ. ਰਾਧਾਕ੍ਰਿਸ਼ਨ... ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ, ਬੁੱਢੇਵਾਲ ਵਿਚ ਵਣ-ਮਹਾਂਉਤਸਵ ਮਨਾਇਆ
Ad Position 24