08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਗੁਰੂ ਰਾਮਦਾਸ ਕਾਲਜ ਹਲਵਾਰਾ ਦਾ ਬੀ.ਸੀ.ਏ. ਅਤੇ ਬੀ.ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 08-07-2026
ਹਲਵਾਰਾ, 7 ਜੁਲਾਈ (ਮਨਦੀਪ ਸਿੰਘ ਉੱਭੀ)-ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਬੀ.ਸੀ.ਏ. ਅਤੇ ਬੀ.ਬੀ.ਏ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਕਾਲਜ ਦੇ ਚੇਅਰਮੈਨ ਰਣਜੀਤ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਮੈਡਮ ਡਾ: ਜੋਤੀ ਗੁਪਤਾ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਬੀ.ਸੀ.ਏ. ਸਮੈਸਟਰ ਛੇਵਾਂ ਵਿੱਚੋਂ ਅਰਸ਼ਦੀਪ ਕੌਰ ਨੇ 96 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਅਰਸ਼ਦੀਪ ਕੌਰ ਨੇ 94 ਫ਼ੀਸਦੀ ਅੰਕਾ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਨੇ 92 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਬੀ.ਬੀ.ਏ. ਸਮੈਸਟਰ ਛੇਵਾਂ ਵਿੱਚੋਂ ਹਰਲੀਨ ਕੌਰ ਨੇ 95 ਫ਼ੀਸਦੀ ਅੰਕਾਂ ਨਾਲ ਪਹਿਲਾ, ਗੁਰਪ੍ਰੀਤ ਕੌਰ ਅਤੇ ਕਮਲਜੀਤ ਕੌਰ ਨੇ ਵੀ 94 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਡਾਇਰੈਕਟਰ ਗੁਰਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਇਹ ਵਿਦਿਆਰਥੀਆਂ ਅਤੇ ਸਟਾਫ਼ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਇਸ ਕਾਲਜ ਵਿਚ ਬੀ.ਐੱਡ ਅਤੇ ਈ.ਟੀ.ਟੀ. ਦਾ ਨਤੀਜਾ ਵੀ ਹਰ ਸਾਲ ਸ਼ਾਨਦਾਰ ਰਹਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਸੰਤ ਬਾਬਾ ਧਰਮਪਾਲ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਧਮੋਟ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਵਿਖੇ ਹਰਿਆਵਲ ਤਹਿਤ ਵਣ ਮਹਾਂਉਤਸਵ ਮਨਾਇਆ
Ad Position 24