02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨਾਂ ’ਤੇ ਡਾਕੇ ਦੀ ਕੋਸ਼ਿਸ਼ ਬਰਦਾਸ਼ਤ ਨਹੀਂ-ਲਾਲੀ ਗਰਚਾ

Ad Position 21
No active advertisement
ਅਜੀਤ ਡੈਸਕ 09-07-2026
ਕੁਹਾੜਾ, 8 ਜੁਲਾਈ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਅਜਮੇਰ ਸਿੰਘ ਲਾਲੀ ਗਰਚਾ ਨੇ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਵਿਚ ਕੀਤੀ ਗਈ ਤਾਜ਼ਾ ਸੋਧ ਨੂੰ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ‘ਤੇ ਸਿੱਧਾ ਹੱਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਦਰਅਸਲ ਲੋਕਾਂ ਦੀਆਂ ਕੀਮਤੀ ਜ਼ਮੀਨਾਂ ‘ਤੇ ਡਾਕਾ ਮਾਰਨ ਦੇ ਬਰਾਬਰ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗਰਚਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਿਆਏ ਜਾ ਰਹੇ ਇਹ ਫ਼ੈਸਲੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਿਸਾਨਾਂ ਦੀ ਜ਼ਮੀਨ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਸ ਤਰ੍ਹਾਂ ਦੀ ਕਿਸੇ ਵੀ ਨੀਤੀ ਨੂੰ ਕਦੇ ਵੀ ਮਨਜ਼ੂਰ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਨੀਤੀ ਵਾਪਸ ਨਾ ਲਈ ਤਾਂ ਆਉਣ ਵਾਲੇ ਸਮੇਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਇਸ ਲੋਕ ਮਾਰੂ ਅਤੇ ਕਿਸਾਨ ਵਿਰੋਧੀ ਨੀਤੀ ਦੇ ਖ਼ਿਲਾਫ਼ ਸਾਂਝੇ ਤੌਰਡਟ ਕੇ ਖੜ੍ਹਨ ਦੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸਵ. ਦਰਸ਼ਨ ਸਿੰਘ ਥਿੰਦ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਹਲਵਾਰਾ ਦੇ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਮ੍ਰਿਤਕ ਦੇ ਦੋ ਦੋਸਤ ਗ੍ਰਿਫ਼ਤਾਰ
Ad Position 24
No active advertisement