ਖੰਨਾ, 8 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਮਿਤ ਲੂਥਰਾ ਦੀ ਅਗਵਾਈ ਵਿੱਚ ਖੰਨਾ ਦੇ ਸਮੂਹ ਵਕੀਲਾਂ ਨੇ ਨਗਰ ਕੌਂਸਲ ਖੰਨਾ ਦੇ ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ ਨੂੰ ਸਨਮਾਨਿਤ ਕੀਤਾ ਗਿਆ। ਸੀ. ਮੀ. ਪ੍ਰਧਾਨ ਹਰੀਸ਼ ਗੁਪਤਾ ਨੇ ਕਿਹਾ ਕਿ ਉਹ ਖੰਨਾ ਸ਼ਹਿਰ ਦੇ ਸ਼ਹਿਰ ਨੂੰ ਵਿਕਾਸ ਨੂੰ ਪੱਖੀ ਕੰਮਾਂ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡਣਗੇ, ਅਤੇ ਸ਼ਹਿਰ ਨੂੰ ਗੰਦਗੀ ਤੋਂ ਕੂੜਾ ਮੁਕਤ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਜਿਹੜੇ ਵਾਰਡਾਂ ਵਿੱਚ ਅਧੂਰੇ ਪਏ ਕੰਮ ਰਹਿੰਦੇ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾਵੇਗਾ। ਸੀ. ਮੀ. ਪ੍ਰਧਾਨ ਹਰੀਸ਼ ਗੁਪਤਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆਪਣੇ ਵਾਰਡਾਂ ਵਿੱਚ ਜੋ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਨੂੰ ਦਫ਼ਤਰ ਵਿਖੇ ਮਿਲ ਸਕਦੇ ਹਨ। ਸ਼ਹਿਰ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ਖੰਨਾ ਦੇ ਦਫ਼ਤਰ ਵਿੱਚ ਇੱਕ ਸ਼ਿਕਾਇਤ ਅਤੇ ਸੁਝਾ ਬਾਕਸ ਲਾਇਆ ਜਾਵੇਗਾ। ਜਿਸ ਦੀ ਨਿਗਾਰਾਨੀ ਉਹ ਖ਼ੁਦ ਕਰਨਗੇ, ਅਤੇ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ਤੇ ਹੀ ਕਰ ਦਿੱਤਾ ਜਾਵੇਗਾ। ਪ੍ਰਧਾਨ ਗੁਪਤਾ ਨੇ ਕਿਹਾ ਕਿ ਦਫ਼ਤਰ ਚ ਕੋਈ ਵੀ ਉੱਚ ਅਧਿਕਾਰੀ ਜਾ ਮੁਲਾਜ਼ਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਹਰੀਸ਼ ਗੁਪਤਾ ਨੇ ਸਮੂਹ ਵਕੀਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਾ ਮਾਣ ਸਤਿਕਾਰ ਦੇਣਾ ਉਨ੍ਹਾਂ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਇਸ ਮੌਕੇ ਐਡਵੋਕੇਟ ਸੁਰੇਸ਼ ਕੁਮਾਰ, ਐਡਵੋਕੇਟ ਗਰੀਸ਼ਕਾਂਤ ਮਹਿਤਾ, ਐਡਵੋਕੇਟ ਕਮਲ ਸ਼ਰਮਾ, ਐਡਵੋਕੇਟ ਪਰਵਿੰਦਰ ਸਿੰਘ ਔਜਲਾ, ਐਡਵੋਕੇਟ ਵਿਕਾਸ ਸ਼ਰਮਾ, ਐਡਵੋਕੇਟ ਅਨਿਲ ਵਰਮਾ, ਅਤੇ ਐਡਵੋਕੇਟ ਹਿਤੇਸ਼ ਭਾਰਦਵਾਜ ਆਦਿ ਇਸ ਮੌਕੇ ਹਾਜ਼ਰ ਸਨ।