06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਮੰਗ

Ad Position 21
No active advertisement
ਅਜੀਤ ਡੈਸਕ 10-07-2026
ਮਾਛੀਵਾੜਾ ਸਾਹਿਬ, 9 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਲੈ ਕੇ ਕਾਂਗਰਸ ਪਾਰਟੀ ਦੇ ਅੰਦਰ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਵਾਰ ਫਿਰ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਐਲਾਨਣ ਦੀ ਮੰਗ ਜ਼ੋਰ ਫੜ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੋਸ਼ਲ ਮੀਡੀਆ ਬਲਾਕ ਮਾਛੀਵਾੜਾ ਸਾਹਿਬ ਕਾਂਗਰਸ ਪਾਰਟੀ ਦੇ ਇੰਚਾਰਜ ਸੁਖਦੀਪ ਸਿੰਘ ਸੋਨੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ‘ਚੋਂ ਖ਼ਾਸ ਕਰ ਰਵਿਦਾਸੀਆ ਭਾਈਚਾਰਾ ਚਰਨਜੀਤ ਸਿੰਘ ਚੰਨੀ ਨੂੰ 2027 ‘ਚ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦਾ ਹੈ। ਸੁਖਦੀਪ ਸੋਨੀ ਨੇ ਕਿਹਾ ਕਿ ਸਾਲ 2022 ਵਿਚ ਜਦੋਂ ਚਰਨਜੀਤ ਸਿੰਘ ਚੰਨੀ ਸਿਰਫ਼ ਤਿੰਨ ਮਹੀਨਿਆਂ ਲਈ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ ਤਾਂ ਉਨ੍ਹਾਂ ਨੇ ਉਹ ਇਤਿਹਾਸਕ ਫ਼ੈਸਲੇ ਲਏ ਜੋ ਪਿਛਲੀਆਂ ਸਰਕਾਰਾਂ ਪੰਜ ਸਾਲਾਂ ਦੇ ਕਾਰਜਕਾਲ ਵਿਚ ਵੀ ਨਹੀਂ ਕਰ ਸਕੀਆਂ। ਉਨ੍ਹਾਂ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਨੂੰ ਰਾਹਤ ਦੇਣ ਵਾਲੇ ਅਤੇ ਜ਼ਮੀਨੀ ਪੱਧਰ ‘ਤੇ ਅਸਰ ਪਾਉਣ ਵਾਲੇ ਫ਼ੈਸਲੇ ਲਏ ਗਏ ਸਨ। ਉਨ੍ਹਾਂ ਕਿਹਾ ਕਿ ਚੰਨੀ ਦੀ ਸਾਦਗੀ, ਜ਼ਮੀਨ ਨਾਲ ਜੁੜੀ ਸੋਚ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਕਾਰਨ ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਉਨ੍ਹਾਂ ਲਈ ਖ਼ਾਸ ਥਾਂ ਬਣੀ ਹੈ। ਇਸੇ ਕਰ ਕੇ ਅੱਜ ਪੂਰੇ ਪੰਜਾਬ ਵਿਚੋਂ ਆਵਾਜ਼ਾਂ ਉੱਠ ਰਹੀਆਂ ਹਨ ਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨੇ। ਉਨ੍ਹਾਂ ਨੇ ਕਿਹਾ ਕਿ ਰਵਿਦਾਸੀਆ ਭਾਈਚਾਰੇ ਸਮੇਤ ਪੰਜਾਬ ਦੇ ਹਰ ਵਰਗ ਨੂੰ ਚੰਨੀ ਤੋਂ ਵੱਡੀਆਂ ਉਮੀਦਾਂ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਪਾਰਟੀ ਹਾਈਕਮਾਨ ਚੰਨੀ ਨੂੰ ਫਿਰ ਤੋਂ ਅਗਵਾਈ ਸੌਂਪਦੀ ਹੈ ਤਾਂ ਕਾਂਗਰਸ ਪਾਰਟੀ ਪੰਜਾਬ ਵਿਚ ਮਜ਼ਬੂਤੀ ਨਾਲ ਵਾਪਸੀ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਮੌਨਸੂਨ ਦੇ ਕਹਿਰ ਨਾਲ ਕਈ ਰਾਜ ਪ੍ਰਭਾਵਿਤ-10 ਤੋਂ ਵੱਧ ਮੌਤਾਂ ਅਗਲੀ ਖ਼ਬਰ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮੀਟਿੰਗ
Ad Position 24
No active advertisement