02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਲੈਂਡ ਪੂਲਿੰਗ ਪਾਲਿਸੀ ਦਾ ਕਰਾਂਗੇ ਡਟਵਾਂ ਵਿਰੋਧ-ਆਨੰਦ

Ad Position 21
No active advertisement
ਅਜੀਤ ਡੈਸਕ 10-07-2026

ਮਾਛੀਵਾੜਾ ਸਾਹਿਬ, 9 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸ਼ਕਤੀ ਆਨੰਦ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਐਡਵੋਕੇਟ ਕਪਿਲ ਆਨੰਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਲਿਪਾ ਪੋਚੀ ਕਰ ਕੇ ਫਿਰ ਤੋਂ ਲੈਂਡ ਪੂਲਿੰਗ ਪਾਲਿਸੀ ਲਿਆ ਕੇ ਪੰਜਾਬ ਦੀਆਂ ਜ਼ਰਖੇਜ਼ ਜ਼ਮੀਨਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਅਤੇ ਚੋਣਾਂ ਦਾ ਸਾਲ ਹੋਣ ਕਾਰਨ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਉਨ੍ਹਾਂ ਜ਼ਮੀਨਾਂ ਉੱਤੇ ਮੋਟੇ ਲੋਨ ਲੈਣ ਕਰਜ਼ਾ ਚੁੱਕਣ ਦੀ ਸਾਜ਼ਿਸ਼ ਤਹਿਤ ਫਿਰ ਤੋਂ ਹਮਲਾ ਕੀਤਾ ਗਿਆ ਜੋ ਕਿ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀਯੋਗ ਜ਼ਮੀਨ ਦੇ ਘਟਦੇ ਰਕਬੇ, ਧਰਤੀ ਹੇਠਲੇ ਪਾਣੀ ਦੇ ਸੰਕਟ ਅਤੇ ਕਿਸਾਨੀ ਦੀਆਂ ਵਧ ਰਹੀਆਂ ਮੁਸ਼ਕਲਾਂ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਵਿਚ ਉਪਜਾਊ ਖੇਤੀਬਾੜੀ ਜ਼ਮੀਨ ਨੂੰ ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਲਈ ਵਰਤਣਾ ਪੰਜਾਬ ਦੇ ਭਵਿੱਖ ਨਾਲ ਖਿਲਵਾੜ ਹੈ। ਸ਼ਕਤੀ ਆਨੰਦ ਤੇ ਕਪਿਲ ਆਨੰਦ ਨੇ ਕਿਹਾ ਕਿ ਸੂਬੇ ‘ਚ ਕੋਈ ਵੀ ਫ਼ਾਲਤੂ ਜਾਂ ਵਾਧੂ ਜ਼ਮੀਨ ਨਹੀਂ ਹੈ ਜੋ ਸਰਕਾਰ ਨੂੰ ਦਿੱਤੀ ਜਾ ਸਕੇ। ਇਹ ਜ਼ਮੀਨ ਕਿਸਾਨਾਂ ਦੀ ਰੋਜ਼ੀ-ਰੋਟੀ, ਪੰਜਾਬ ਦੀ ਆਰਥਿਕਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸੁਰੱਖਿਆ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਰੀਏ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਪੰਜਾਬ ਦੇ ਸਰੋਤਾਂ ਅਤੇ ਧਨ ਨੂੰ ਦਿੱਲੀ ਦੇ ਹਿਤਾਂ ਲਈ ਵਰਤਣਾ ਚਾਹੁੰਦੀ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਗੁ: ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਲਈ ਨਵੀਂ ਇਮਾਰਤ ਦੀ ਦੂਸਰੀ ਮੰਜ਼ਿਲ ’ਤੇ ਲੈਂਟਰ ਪਾਉਣ ਦੀ ਸੇਵਾ 12... ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਸੰਧੂ ਨੇ ਕੀਤੀ ਮੁਲਾਕਾਤ
Ad Position 24
No active advertisement