ਬੀਜਾ, 9 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)- ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਪਾਤਸ਼ਾਹੀ ਛੇਵੀਂ ਦੇ ਇਤਿਹਾਸਿਕ ਅਸਥਾਨ ਵਿੱਚ ਕਾਰ ਸੇਵਾ ਵਾਲੇ ਬਾਬਾ ਹਰਬੰਸ ਸਿੰਘ, ਸੰਤ ਬਾਬਾ ਬਚਨ ਸਿੰਘ ਤੇ ਸੰਤ ਬਾਬਾ ਮਹਿੰਦਰ ਸਿੰਘ ਵਲੋਂ ਇਲਾਕੇ ਦੀਆਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬਹੁਮਤ ਵੀ ਹਾਲ ਅਤੇ ਸ੍ਰੀ ਅਖੰਡ ਪਾਠਾਂ ਲਈ ਇਮਾਰਤ ਦੀ ਦੂਸਰੀ ਮੰਜ਼ਿਲ ਤੇ ਲੈਂਟਰ ਪਾਉਣ ਦੀ ਸੇਵਾ ਮਿਤੀ 12 ਜੁਲਾਈ ਦਿਨ ਐਤਵਾਰ ਨੂੰ ਹੋਵੇਗੀ। ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰ ਸੇਵਾ ਵਾਲੇ ਬਾਬਾ ਲਖਵੀਰ ਸਿੰਘ ਲੱਕੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਅਕਾਲੀ ਦਲ ਦੇ ਸੀਨੀਅਰ ਨੇਤਾ ਨਵਤੇਜ ਸਿੰਘ ਖੱਟੜਾ ਨੇ ਦੱਸਿਆ ਕਿ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦੀ ਨਵੀਂ ਬਣ ਰਹੀ ਇਮਾਰਤ ਦਾ ਦੂਸਰੀ ਮੰਜ਼ਿਲ ਦਾ ਲੈਂਟਰ ਪਾਇਆ ਜਾ ਰਿਹਾ ਹੈ। ਸੰਤ ਬਾਬਾ ਹਰਬੰਸ ਸਿੰਘ, ਸੰਤ ਬਾਬਾ ਬਚਨ ਸਿੰਘ ਤੇ ਸੰਤ ਬਾਬਾ ਮਹਿੰਦਰ ਸਿੰਘ ਵਲੋਂ ਵੱਲੋਂ ਨਵੀਂ ਬਣ ਰਹੀ ਨਵੀਂ ਇਮਾਰਤ ਦੀ ਕਾਰ ਸੇਵਾ ਕਰਵਾਈ ਜਾ ਰਹੀ। ਇਸ ਕਾਰ ਸੇਵਾ ਵਿੱਚ ਯੋਗਦਾਨ ਪਾਉਣ ਲਈ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਮਿਤੀ 12 ਤਰੀਕ ਨੂੰ ਦਿਨ ਐਤਵਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਨਵੀਂ ਬਣ ਰਹੀ ਇਮਾਰਤ ਦਾ ਦੂਸਰੀ ਮੰਜ਼ਿਲ ਦਾ ਲੈਂਟਰ ਦੀ ਸੇਵਾ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਵਿਖੇ ਬਣ ਰਹੀ ਨਵੀਂ ਇਮਾਰਤ ਵਿੱਚ ਇਲਾਕੇ ਦੀਆਂ ਸੰਗਤਾਂ ਜ਼ਰੂਰ ਸੇਵਾ ਕਰਨ ਵਿੱਚ ਸਹਿਯੋਗ ਕਰਨ। ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੀ ਇਸ ਇਮਾਰਤ ਲਈ ਤਨ, ਮਨ, ਧਨ ਨਾਲ ਸੇਵਾ ਕਰਨ ਦੀ ਅਪੀਲ ਕੀਤੀ। ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਯਤਨ ਸਦਕਾ ਲੱਖਾਂ ਰੁਪਏ ਦੇ ਇਸ ਬਣ ਰਹੀ ਨਵੀਂ ਇਮਾਰਤ ਲਈ ਰੇਤਾ ਬਜਰੀ ਸੀਮੈਂਟ ਦੀ ਸੇਵਾ ਕਰਵਾਈ ਗਈ। ਨਵੀਂ ਇਮਾਰਤ ਦੇ ਲੈਂਟਰ ਮੌਕੇ ਇਲਾਕੇ ਦੀਆਂ ਸੰਗਤਾਂ ਵਿੱਚ ਪੂਰਾ ਜੋਸ਼ ਵਿਖਾਈ ਦੇ ਰਿਹਾ ਸੀ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਇਮਾਰਤ ਨੂੰ ਜਲਦ ਤਿਆਰ ਕਰ ਦਿੱਤਾ ਜਾਵੇਗਾ। ਇਸ ਮੌਕੇ ਤੇ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦੇ ਮੈਨੇਜਰ ਕੇਹਰ ਸਿੰਘ ਮਗਰ, ਮੈਨੇਜਰ ਇਕਬਾਲ ਸਿੰਘ ਝਬਾਲ, ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਸਤਨਾਮ ਸਿੰਘ ਖਾਲਸਾ, ਅਕਾਲੀ ਆਗੂ ਰਜਿੰਦਰ ਸਿੰਘ ਕੋਟ ਪਨੈਚ, ਜਗਦੀਸ਼ ਸਿੰਘ ਦੀਸ਼ਾ ਕੋਟ ਸੇਖੋਂ, ਇੰਦਰਜੀਤ ਸਿੰਘ, ਜਸਵੀਰ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ ਗਗਨ, ਰਾਜਵਿੰਦਰ ਸਿੰਘ ਰਾਜੂ, ਹਰਿੰਦਰ ਸਿੰਘ ਹੈਰੀ, ਕਿਰਤਪਾਲ ਸਿੰਘ ਪਿਰਥੀ ਆਦਿ ਹਾਜ਼ਰ ਸਨ।
ਗੁ: ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਲਈ ਨਵੀਂ ਇਮਾਰਤ ਦੀ ਦੂਸਰੀ ਮੰਜ਼ਿਲ ’ਤੇ ਲੈਂਟਰ ਪਾਉਣ ਦੀ ਸੇਵਾ 12 ਜੁਲਾਈ ਨੂੰ
ਅਜੀਤ ਡੈਸਕ
10-07-2026